Nabaz-e-punjab.com

ਸੈਕਟਰ-69 ਵਿੱਚ ਘਰਾਂ ’ਚ ਸਪਲਾਈ ਹੁੰਦੇ ਦੁੱਧ ਦੇ 17 ਸੈਂਪਲਾਂ ’ਚ ਪਾਣੀ ਦੀ ਮਿਲਾਵਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਡੇਅਰੀ ਵਿਕਾਸ ਬੋਰਡ ਪੰਜਾਬ ਵੱਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਤਹਿਤ ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਇਸ ਸਬੰਧੀ ਇੱਥੋਂ ਦੇ ਸੈਕਟਰ-69 ਵਿੱਚ ਖਪਤਕਾਰ ਜਾਗਰੂਕਤਾ ਅਤੇ ਦੁੱਧ ਪਰਖ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕੀਤਾ। ਉਨ੍ਹਾਂ ਡੇਅਰੀ ਵਿਕਾਸ ਬੋਰਡ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਪੀਲ ਕੀਤੀ ਕਿ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋਣ ਤੋਂ ਬਚਾਇਆ ਜਾ ਸਕੇ।
ਡੇਅਰੀ ਟੈਕਨੀਸ਼ੀਅਨ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਪਰਖ ਕੈਂਪ ਵਿੱਚ ਲੋਕਾਂ ਦੀ ਮੌਜੂਦਗੀ ਵਿੱਚ ਦੁੱਧ ਦੇ 62 ਨਮੂਨਿਆਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ ਦੁੱਧ ਦੇ 17 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਜਿਸ ਦੀ ਮਿਕਦਾਰ 11 ਤੋਂ 30 ਫੀਸਦੀ ਤੱਕ ਸੀ। ਉਂਜ ਕਿਸੇ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ ਜਾਂ ਬਾਹਰੀ ਪਦਾਰਥ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮਨੋਰਥ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸ ਦੀ ਅਹਿਮੀਅਤ, ਖ਼ਰੀਦ ਕੀਤੇ ਦੁੱਧ ਵਿੱਚ ਮੌਜੂਦ ਤੱਤਾਂ ਅਤੇ ਇਸ ਵਿੱਚ ਸੰਭਾਵਿਤ ਮਿਲਾਵਟ ਬਾਰੇ ਜਾਣਕਾਰੀ ਦੇਣਾ ਹੈ ਕਿਉਂ ਜੋ ਜਾਗਰੂਕ ਖਪਤਕਾਰ ਹੀ ਦੁੱਧ ਵਿੱਚ ਮਿਲਾਵਟ ਦੇ ਰੁਝਾਨ ਨੂੰ ਖ਼ਤਮ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਕੈਂਪਾਂ ਦੌਰਾਨ ਖਪਤਕਾਰਾਂ ਨੂੰ ਦੱਸਿਆ ਜਾਂਦਾ ਹੈ ਕਿ ਖ਼ਰੀਦੇ ਗਏ ਦੁੱਧ ਵਿੱਚ ਮੌਜੂਦ ਤੱਤ ਉਨ੍ਹਾਂ ਵੱਲੋਂ ਖ਼ਰਚੀ ਕੀਮਤ ਦਾ ਮੁੱਲ ਮੋੜਦੇ ਹਨ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਵੀ ਦੁੱਧ ਦੀ ਪਰਖ ਮੁਫ਼ਤ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਦੁੱਧ ਪਰਖ ਕੈਂਪ ਲਗਾਉਣ ਲਈ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰ ਜਾਂ ਹੈਲਪਲਾਈਨ ਨੰਬਰ 0172-2219276 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਡੇਅਰੀ ਵਿਕਾਸ ਬੋਰਡ ਦੇ ਅਮਲੇ ਤੋਂ ਇਲਾਵਾ ਕਰਮ ਸਿੰਘ ਮਾਵੀ, ਅਵਤਾਰ ਸਿੰਘ, ਗੁਰਮੇਲ ਸਿੰਘ, ਸੁਰਜੀਤ ਸਿੰਘ, ਆਰਪੀ ਸ਼ਰਮਾ, ਅਸ਼ੋਕ ਅਰੋੜਾ, ਕਿਰਪਾਲ ਸਿੰਘ, ਪਰਮਿੰਦਰ ਸਿੰਘ, ਸ਼ਮਿੰਦਰ ਸਿੰਘ, ਸ਼ਰਨਜੀਤ ਸਿੰਘ, ਮਨਦੀਪ ਸਿੰਘ , ਹਰਦੇਵ ਸਿੰਘ ਸਣੇ ਕਈ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…