Share on Facebook Share on Twitter Share on Google+ Share on Pinterest Share on Linkedin ਖਰੜ ਵਿੱਚ ਘੁੰਮ ਰਹੇ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰੇ ਪ੍ਰਸ਼ਾਸਨ: ਨਰਿੰਦਰ ਰਾਣਾ ਨਬਜ਼-ਏ-ਪੰਜਾਬ ਬਿਊਰੋ, ਖਰੜ, 21 ਜੁਲਾਈ: ਸਮਾਜ ਸੇਵੀ ਆਗੂ ਨਰਿੰਦਰ ਰਾਣਾ ਨੇ ਖਰੜ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਖਰੜ ਵਿੱਚ ਘੁੰਮ ਰਹੇ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ। ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਆਮ ਲੋਕਾਂ ਤੋਂ ਹਰ ਸਾਲ ਕਰੋੜਾਂ ਰੁਪਏ ਦਾ ਗਊ ਟੈਕਸ ਵਸੂਲਣ ਦੇ ਬਾਵਜੂਦ ਇਹ ਸਮੱਸਿਆ ਹੱਲ ਨਹੀਂ ਹੋ ਰਹੀ ਹੈ ਕਿਉਂਕਿ ਗਊ ਟੈਕਸ ਵਸੂਲਣ ਦੇ ਬਾਵਜੂਦ ਨਗਰ ਨਿਗਮਾਂ ਅਤੇ ਮਿਉਂਸਪਲ ਕਮੇਟੀਆਂ ਲਾਵਾਰਿਸ ਪਸ਼ੂਆਂ ਨੂੰ ਗਊਸ਼ਾਲਾ ਵਿੱਚ ਭੇਜਣ ਵਿੱਚ ਜ਼ਿਆਦਾ ਦਿਲਚਸਪੀ ਨਹੀਂ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਵਾਰਿਸ ਪਸ਼ੂਆਂ ਕਾਰਨ ਹਰ ਸਾਲ ਪੰਜਾਬ ਦੇ ਕਿਸਾਨਾਂ ਦੀਆਂ ਕਰੋੜਾਂ ਰੁਪਏ ਦੀਆਂ ਫਸਲਾਂ ਦਾ ਤਾਂ ਨੁਕਸਾਨ ਹੋ ਹੀ ਰਿਹਾ ਹੈ ਬਲਕਿ ਲੋਕ ਸੜਕਾਂ ਤੇ ਬੇਖੌਫ ਘੁੰਮ ਰਹੇ ਆਵਾਰਾ ਪਸ਼ੂਆਂ ਕਰਕੇ ਆਪਣੀਆਂ ਕੀਮਤੀ ਜਾਨਾਂ ਵੀ ਗੁਆ ਰਹੇ ਹਨ। ਸ੍ਰੀ ਰਾਣਾ ਨੇ ਕਿਹਾ ਕਿ 2015 ਵਿੱਚ ਪੰਜਾਬ ਵਿੱਚ ਗਊ ਟੈਕਸ ਲਾਗੂ ਕਰਨ ਦੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਨਵੀਆਂ ਗੱਡੀਆਂ ਦੀ ਵਿਕਰੀ ਤੇ 1000 ਰੁਪਏ ਅਤੇ ਦੋ ਪਹੀਆ ਵਾਹਨ ਲਈ 200 ਰੁਪਏ ਗਊ ਟੈਕਸ ਵਸੂਲੀ ਫੀਸ ਤੈਅ ਕੀਤੀ ਸੀ। ਇਸੇ ਤਰ੍ਹਾਂ ਅੰਗਰੇਜ਼ੀ ਸ਼ਰਾਬ ਦੀ ਬੋਤਲ ਤੇ 10 ਰੁਪਏ, ਦੇਸ਼ੀ ਸ਼ਰਾਬ ’ਤੇ 5 ਰੁਪਏ, ਏਸੀ ਮੈਰਿਜ ਪੈਲੇਸ ਵਿੱਚ ਸਮਾਗਮ ਕਰਨ ਲਈ 1000 ਰੁਪਏ, ਬਿਨਾਂ ਏ ਸੀ ਹਾਲ ਵਿਚ ਸਮਾਗਮ ਦੇ 500 ਰੁਪਏ, ਤੇਲ ਟੈਂਕਰ ਤੋਂ 100 ਰੁਪਏ, ਸੀਮੈਂਟ ਬੋਰੀ ’ਤੇ 1 ਰੁਪਏ ਤੇ 2 ਪੈਸੇ ਬਿਜਲੀ ਦੇ ਪ੍ਰਤੀ ਯੂਨਿਟ ਮੁਤਾਬਕ ਪੰਜਾਬ ਦੇ ਲੋਕਾਂ ਤੋਂ ਕਰੋੜਾਂ ਰੁਪਏ ਇਕੱਤਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਕਰੋੜਾਂ ਰੁਪਏ ਦਾ ਗਊ ਟੈਕਸ ਤਾਂ ਵਸੂਲ ਕੀਤਾ ਹੈ ਪਰ ਇਹ ਟੈਕਸ ਬਹੁਤ ਸਾਰੀਆਂ ਨਿਗਮਾਂ ਅਤੇ ਕਮੇਟੀਆਂ ਨੂੰ ਨਹੀਂ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ 90 ਹਜ਼ਾਰ ਦੇ ਕਰੀਬ ਆਵਾਰਾ ਪਸ਼ੂ ਸੜਕਾਂ ਉੱਤੇ ਘੁੰਮ ਰਹੇ ਹਨ ਅਤੇ ਹਰ ਸਾਲ ਅੰਦਾਜ਼ਨ 150 ਵਿਅਕਤੀ ਹਾਦਸਿਆਂ ਵਿੱਚ ਆਪਣੀਆਂ ਜਾਨਾਂ ਗੁਆਉਂਦੇ ਹਨ। ਇਨ੍ਹਾਂ ਹਾਦਸਿਆਂ ਵਿੱਚ ਆਵਾਰਾ ਪਸ਼ੂ ਵੀ ਮਾਰੇ ਜਾਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਇਹ ਟੈਕਸ ਨਿਗਮਾਂ ਅਤੇ ਕਮੇਟੀਆਂ ਨੂੰ ਦਿੱਤਾ ਜਾਵੇ ਤਾਂ ਜੋ ਇਸ ਸਮੱਸਿਆ ਦੇ ਹਲ ਲਈ ਪ੍ਰਭਾਵੀ ਤਰੀਕੇ ਨਾਲ ਕੰਮ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ