Share on Facebook Share on Twitter Share on Google+ Share on Pinterest Share on Linkedin ਸਰਕਾਰੀ ਮੈਰੀਟੋਰੀਅਸ ਸਕੂਲਾਂ ਵਿੱਚ ਗਿਆਰ੍ਹਵੀਂ ਸ਼੍ਰੇਣੀ ’ਚ ਦਾਖ਼ਲੇ ਲਈ ਦਾਖ਼ਲਾ ਪ੍ਰੀਖਿਆ ਦਾ ਕੰਮ ਨੇਪਰੇ ਚਾੜ੍ਹਿਆ ਪੰਜਾਬ ਭਰ ’ਚ ਮੈਰੀਟੋਰੀਅਸ ਸਕੂਲਾਂ ਲਈ 13445 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ: ਪੰਜਾਬ ਸਰਕਾਰ ਵੱਲੋਂ 80 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਹੋਣਹਾਰ ਵਿਦਿਆਰਥੀਆਂ ਦੀ ਸਹੂਲਤ ਲਈ ਸੂਬੇ ਵਿੱਚ ਚਲਾਏ ਜਾ ਰਹੇ ਛੇ ਮੈਰੀਟੋਰੀਅਸ ਸਕੂਲਾਂ ਵਿੱਚ ਗਿਆਰ੍ਹਵੀਂ ਜਮਾਤ ਵਿੱਚ ਦਾਖ਼ਲਾ ਲੈਣ ਲਈ ਅੱਜ ਪੰਜਾਬ ਸਕੂਲ ਸਿੱਖਿਆ ਸਕੂਲ ਬੋਰਡ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਮੁੱਖ ਦਫ਼ਤਰਾਂ ਵਿੱਚ ਦਾਖ਼ਲਾ ਪ੍ਰੀਖਿਆ ਕਰਵਾਈ ਗਈ। ਜਿਸ ਵਿੱਚ ਪੰਜਾਬ ਭਰ ’ਚੋਂ ਕੁੱਲ 13445 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਦਸਵੀਂ ਸ਼੍ਰੇਣੀ ਦਾ ਸਾਲਾਨਾ ਨਤੀਜਾ ਘੋਸ਼ਿਤ ਹੋਣ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨੂੰ ਗਿਆਰ੍ਹਵੀਂ ਜਮਾਤ ਦੇ ਦਾਖ਼ਲੇ ਲਈ ਪਹਿਲ ਦਿੱਤੀ ਜਾਵੇਗੀ। ਇਸ ਦੌਰਾਨ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਸਮੇਤ ਜ਼ਿਲ੍ਹਾ ਰੂਪਨਗਰ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਪਿਤ ਪ੍ਰੀਖਿਆ ਕੇਦਰਾਂ ਦਾ ਦੌਰਾ ਕਰਕੇ ਦਾਖ਼ਲਾ ਪ੍ਰੀਖਿਆ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਤਹਿਤ ਕੰਮ ਕਰਦੀ ਸੰਸਥਾ ਮੈਰੀਟੋਰੀਅਸ ਸੁਸਾਇਟੀ ਫਾਰ ਪੂਅਰ ਵੱਲੋਂ ਮੈਰੀਟੋਰੀਅਸ ਸਕੂਲ ਚਲਾਏ ਜਾ ਰਹੇ ਹਨ। ਜਿਸ ਦੇ ਤਹਿਤ ਦਸਵੀਂ ਸ਼੍ਰੇਣੀ ਵਿੱਚ 80 ਫੀਸਦੀ ਜਾਂ ਇਸ ਤੋਂ ਵੱਧ ਅੰਕ ਲੈਣ ਵਾਲੇ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਮਿਆਰੀ ਸਿੱਖਿਆ, ਹੋਸਟਲ ਵਿੱਚ ਰਹਿਣ ਦੀ ਸੁਵਿਧਾ, ਕਿਤਾਬਾਂ ਅਤੇ ਵਰਦੀ ਆਦਿ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਹੋਣ ਵਾਲਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਸ੍ਰੀ ਕਲੋਹੀਆ ਨੇ ਅੱਜ ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਦਾ ਦੌਰਾ ਕਰਕੇ ਦਾਖ਼ਲਾ ਪ੍ਰੀਖਿਆ ਦਾ ਜਾਇਜ਼ਾ ਲਿਆ। ਇਸ ਪ੍ਰੀਖਿਆ ਕੇਂਦਰ ਵਿੱਚ 207 ਵਿਦਿਆਰਥੀ ਅਪੀਅਰ ਹੋਏ। ਇਸ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਦਾ ਦੌਰਾ ਕੀਤਾ। ਜਿੱਥੇ 393 ਵਿਦਿਆਰਥੀ ਪ੍ਰੀਖਿਆ ਦੇ ਰਹੇ ਸੀ। ਇਸ ਉਪਰੰਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦਾ ਕੀਤਾ। ਇੱਥੇ 134 ਵਿਦਿਆਰਥੀ ਪ੍ਰੀਖਿਆ ਦੇ ਰਹੇ ਸਨ। ਚੇਅਰਮੈਨ ਨੇ ਦਾਖ਼ਲਾ ਪ੍ਰੀਖਿਆ ਵਿੱਚ ਅਪੀਅਰ ਹੋਏ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ