Nabaz-e-punjab.com

ਸਰਕਾਰੀ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲਾ ਲੈਣ ਲਈ ਦੂਜੇ ਪੜਾਅ ਦੀ ਦਾਖ਼ਲਾ ਪ੍ਰੀਖਿਆ ਮੁਕੰਮਲ

ਦਸਵੀਂ ਸ਼੍ਰੇਣੀ ਵਿੱਚ 70 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਬੱਚਿਆਂ ਨੂੰ ਮੈਰੀਟੋਰੀਅਸ ਸਕੂਲਾਂ ਵਿੱਚ ਦਿੱਤੀ ਜਾਂਦੀ ਹੈ ਮੁਫ਼ਤ ਸਿੱਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ:
ਪੰਜਾਬ ਸਰਕਾਰ ਵੱਲੋਂ ਮੁਹਾਲੀ ਸਮੇਤ ਸੂਬੇ ਦੇ ਵੱਖ ਵੱਖ ਸ਼ਹਿਰਾਂ ਵਿੱਚ ਚਲਾਏ ਜਾ ਰਹੇ ਛੇ ਸਰਕਾਰੀ ਮੈਰੀਟੋਰੀਅਸ ਸਕੂਲਾਂ ਵਿੱਚ ਗਿਆਰ੍ਹਵੀਂ ਜਮਾਤ ਵਿੱਚ ਦਾਖ਼ਲਾ ਲੈਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦੂਜੇ ਪੜਾਅ ਦੀ ਦਾਖ਼ਲਾ ਪ੍ਰੀਖਿਆ ਮੁਹਾਲੀ, ਬਠਿੰਡ ਅਤੇ ਜਲੰਧਰ ਵਿੱਚ ਕਰਵਾਈ ਗਈ। ਜਿਸ ਵਿੱਚ ਪੰਜਾਬ ਭਰ ’ਚੋਂ ਕੁੱਲ 1458 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਸ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਪ੍ਰੀਖਿਆ ਕੇਂਦਰ ਦਾ ਦੌਰਾ ਕਰ ਕੇ ਦਾਖ਼ਲਾ ਪ੍ਰੀਖਿਆ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਵੀ ਸਿੱਧੀ ਗੱਲਬਾਤ ਕੀਤੀ।
ਜਾਣਕਾਰੀ ਅਨੁਸਾਰ ਸੁਸਾਇਟੀ ਫਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟ ਤਹਿਤ ਚਲਾਏ ਜਾ ਰਹੇ ਸਰਕਾਰੀ ਰਿਹਾਇਸ਼ੀ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਜਿਨ੍ਹਾਂ ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਵਿੱਚ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਜਾਂਦੇ ਹਨ, ਉਨ੍ਹਾਂ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ, ਹੋਸਟਲ ਵਿੱਚ ਰਹਿਣ ਦੀ ਸੁਵਿਧਾ, ਕਿਤਾਬਾਂ ਅਤੇ ਵਰਦੀਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਵਿਦਿਆਰਥੀਆਂ ਉੱਤੇ ਹੋਣ ਵਾਲਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ।
ਸ੍ਰੀ ਸਚਦੇਵਾ ਨੇ ਦੱਸਿਆ ਕਿ ਸਰਕਾਰੀ ਰਿਹਾਇਸ਼ੀ ਸੀਨੀਅਰ ਸੈਕੰਡਰੀ ਮੈਰੀਟੋਰੀਅਸ ਸਕੂਲ ਬਠਿੰਡਾ ਵਿੱਚ 619 ਵਿਦਿਆਰਥੀ ਦਾਖ਼ਲ ਪ੍ਰੀਖਿਆ ਵਿੱਚ ਅਪੀਅਰ ਹੋਏ। ਸਿੱਖਿਆ ਬੋਰਡ ਦੀ ਕੰਟਰੋਲਰ (ਪ੍ਰੀਖਿਆਵਾਂ) ਸ੍ਰੀਮਤੀ ਸੁਖਵਿੰਦਰ ਕੌਰ ਸਰੋਇਆ ਨੇ ਸਰਕਾਰੀ ਰਿਹਾਇਸ਼ੀ ਸੀਨੀਅਰ ਸੈਕੰਡਰੀ ਮੈਰੀਟੋਰੀਅਸ ਸਕੂਲ ਸੈਕਟਰ-70 ਦਾ ਦੌਰਾ ਕੀਤਾ ਅਤੇ ਪ੍ਰੀਖਿਆ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਕੇਂਦਰ ਵਿੱਚ ਕੁੱਲ 233 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਸ ਤਰ੍ਹਾਂ ਬਾਕੀ ਸਕੂਲਾਂ ਵਿੱਚ ਵੀ ਗਿਆਰ੍ਹਵੀਂ ਜਮਾਤ ਵਿੱਚ ਦਾਖ਼ਲ ਲੈਣ ਲਈ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਸਿੱਖਿਆ ਬੋਰਡ ਵੱਲੋਂ ਮੌਜੂਦਾ ਸਮੇਂ ਵਿੱਚ ਚੱਲ ਰਹੀਆਂ ਦਾਖ਼ਲਾ ਪ੍ਰੀਖਿਆਵਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਅੱਜ ਵਿਸ਼ੇਸ਼ ਉਡਣ ਦਸਤੇ ਭੇਜੇ ਗਏ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…