
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿੱਚ ਦਾਖ਼ਲੇ ਸ਼ੁਰੂ, ਨੌਜਵਾਨਾਂ ’ਚ ਉਤਸ਼ਾਹ
ਫੌਜ ਵਿੱਚ ਭਰਤੀ ਲਈ ਨੌਜਵਾਨਾਂ ਦੀ ਟਰੇਨਿੰਗ ਸ਼ੁਰੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅਧੀਨ ਨਾ-ਮਾਤਰ ਫੀਸ ਨਾਲ ਚੱਲ ਰਹੀ ਵਿੱਦਿਅਕ ਸੰਸਥਾ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਮੁਹਾਲੀ ਵਿੱਚ ਵਿੱਦਿਅਕ ਵਰ੍ਹੇ 2023-24 ਲਈ ਦਾਖ਼ਲੇ ਸ਼ੁਰੂ ਹੋ ਗਏ ਹਨ। ਇਸ ਸਬੰਧੀ ਕਾਲਜ ਡਾਇਰੈਕਟਰ (ਸੇਵਾਮੁਕਤ) ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਨਤੀਜੇ ਆਉਣ ਤੋਂ ਬਾਅਦ ਸੰਸਥਾ ਵਿੱਚ ਦਾਖ਼ਲੇ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਨਵੇਂ ਦਾਖ਼ਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਤੋਂ ਮਾਨਤਾ ਪ੍ਰਾਪਤ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਮੁਹਾਲੀ ਵਿੱਚ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਟੈਕਨੀਕਲ ਕੋਰਸ ਕਰਵਾਏ ਜਾਂਦੇ ਹਨ। ਜਿਸ ਵਿੱਚ ਸਾਬਕਾ ਸੈਨਿਕਾ ਅਤੇ ਉਨ੍ਹਾਂ ਦੇ ਆਸਰਿਤਾ ਅਤੇ ਗਰੀਬ ਵਰਗ ਦੇ ਬੱਚਿਆਂ ਨੂੰ ਗਰੈਜੂਏਸ਼ਨ ਤੋਂ ਬਾਅਦ ਟੈਕਨੀਕਲ ਸਿੱਖਿਆ ਦਾ ਕੋਰਸ ਪੀਜੀਡੀਸੀਏ (ਇੱਕ ਸਾਲ) ਅਤੇ ਬਾਰ੍ਹਵੀਂ ਤੋਂ ਬਾਅਦ ਬੀਐੱਸਸੀ ਆਈਟੀ (ਤਿੰਨ ਸਾਲ) ਅਤੇ ਬੇਸਿਕ ਕੋਰਸ (ਤਿੰਨ ਮਹੀਨੇ) ਦੇ ਕਰਵਾਏ ਜਾਂਦੇ ਹਨ। ਇਨ੍ਹਾਂ ਕੋਰਸਾਂ ਦੀ ਫੀਸ ਨਾ-ਮਾਤਰ ਹੈ।
ਸ੍ਰੀ ਵਿਰਕ ਨੇ ਦੱਸਿਆ ਕਿ ਪੰਜਾਬੀ ਸ਼ਾਰਟਹੈਂਡ ਸਟੈਨੋ ਦੇ ਦਾਖ਼ਲੇ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ। ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ 15 ਅਗਸਤ ਤੋਂ ਪਹਿਲਾਂ ਦਾਖ਼ਲਾ ਫਾਰਮ ਪ੍ਰਾਪਤ ਕਰ ਸਕਦੇ ਹਨ। ਦਾਖ਼ਲਾ ਮੈਰਿਟ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬੀ ਸ਼ਾਰਟਹੈਂਡ ਦਾ ਕੋਰਸ ਭਾਸ਼ਾ ਵਿਭਾਗ ਪਟਿਆਲਾ ਦੇ ਸਿਲੇਬਸ ਅਨੁਸਾਰ ਹੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਦਮਿਕ ਵਿਕਾਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਗੈੱਸਟ ਲੈਕਚਰਾਰ, ਐਜੂਕੇਸ਼ਨਲ ਸੈਮੀਨਾਰ, ਪੰਜਾਬੀ-ਅੰਗਰੇਜ਼ੀ ਟਾਈਪਿੰਗ ਇੰਟਰਵਿਊ ਫੇਸਿੰਗ ਅਤੇ ਸ਼ਖ਼ਸੀਅਤ ਵਿਕਾਸ ਟੈਕਨੀਕਲ ਦੀ ਤਿਆਰੀ ਪ੍ਰਦਾਨ ਕਰਵਾਈ ਜਾਂਦੀ ਹੈ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਚੰਗਾ ਰੁਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਦਾਖ਼ਲਾ ਲੈਣ ਲਈ ਇਨ੍ਹਾਂ ਨੰਬਰਾਂ 9888014516, 9781010520, 8194887166, 01722990407 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਰਾਜਪੁਰਾ ਤਹਿਸੀਲ ਦੇ ਜਿਹੜੇ ਨੌਜਵਾਨ ਅਪਰੈਲ 2023 ਵਿੱਚ ਹੋਈ ਆਰਮੀ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਪਾਸ ਕਰ ਚੁੱਕੇ ਹਨ, ਦਾ ਫਿਜ਼ੀਕਲ ਟੈੱਸਟ ਸਤੰਬਰ ਵਿੱਚ ਲਿਆ ਜਾਵੇਗਾ। ਇਸ ਸਬੰਧੀ ਸਿਖਲਾਈ ਤੇ ਰੁਜ਼ਗਾਰ ਕੇਂਦਰ (ਸੀ-ਪਾਈਟ) ਲਾਲੜੂ ਵਿੱਚ ਇਨ੍ਹਾਂ ਨੌਜਵਾਨਾਂ ਲਈ ਫਿਜ਼ੀਕਲ ਟਰੇਨਿੰਗ ਸ਼ੁਰੂ ਹੋ ਚੁੱਕੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚਾਹਵਾਨ ਨੌਜਵਾਨ ਜਲਦੀ ਆਪਣੇ ਸਰਟੀਫਿਕੇਟ ਨਾਲ ਲੈ ਕੇ ਸੀ-ਪਾਈਟ ਕੈਂਪ ਲਾਲੜੂ ਆਈਟੀਆਈ ਪਹੁੰਚਣ, ਟਰੇਨਿੰਗ ਦੌਰਾਨ ਖਾਣਾ, ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਜਿਨ੍ਹਾਂ ਨੌਜਵਾਨਾਂ ਨੇ ਏਅਰਫੋਰਸ, ਸੀਆਰਪੀਐਫ਼, ਨੇਵੀ, ਐਸਐਸਬੀ ਅਤੇ ਪੰਜਾਬ ਪੁਲੀਸ ਲਈ ਆਨਲਾਈਨ ਅਪਲਾਈ ਕਰ ਕੀਤਾ ਹੈ, ਉਹ ਨੌਜਵਾਨ ਵੀ ਲਿਖਤੀ ਅਤੇ ਫਿਜ਼ੀਕਲ ਟਰੇਨਿੰਗ ਲਈ ਆ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਨ੍ਹਾਂ ਨੰਬਰਾਂ 98783-94770 ਅਤੇ 98150-77512 ’ਤੇ ਸੰਪਰਕ ਕੀਤਾ ਜਾ ਸਕਦਾ ਹੈ।