nabaz-e-punjab.com

ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਦਾਖ਼ਲਾ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 19 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2024-25 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਬਿਨਾਂ ਲੇਟ ਫ਼ੀਸ ਦਾਖ਼ਲਾ ਲੈਣ ਦੀ ਅੰਤਿਮ ਮਿਤੀ 15 ਸਤੰਬਰ ਕੀਤੀ ਗਈ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 16 ਸਤੰਬਰ ਤੋਂ 31 ਅਕਤੂਬਰ ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਦਾਖ਼ਲਾ ਲਿਆ ਜਾ ਸਕਦਾ ਹੈ। ਇਨ੍ਹਾਂ ਮਿਤੀਆਂ ਤੋਂ ਬਾਅਦ ਓਪਨ ਸਕੂਲ ਦਾਖ਼ਲਾ ਮਿਤੀਆਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਐਕਰੀਡਿਟਿਡ ਸਕੂਲਾਂ ਰਾਹੀਂ (ਐਕਰੀਡਿਟਿਡ ਸਕੂਲਾਂ ਦੀ ਸੂਚੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਉਪਲਬਧ ਹੈ), ਪੰਜਾਬ ਬੋਰਡ ਦੇ ਸਮੂਹ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਜਾਂ ਵਿਦਿਆਰਥੀਆਂ ਵੱਲੋਂ ਸਿੱਧੇ ਤੌਰ ’ਤੇ ਵੀ ਸਕੂਲ ਬੋਰਡ ਦੀ ਵੈਬਸਾਈਟ ਤੋਂ ਆਨਲਾਈਨ ਪ੍ਰਕਿਰਿਆ ਰਾਹੀਂ ਦਾਖ਼ਲਾ ਫਾਰਮ ਭਰ ਸਕਣਗੇ। ਫ਼ੀਸਾਂ ਜਮ੍ਹਾਂ ਕਰਵਾਉਣ ਦੀ ਵਿਧੀ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਦਸਵੀਂ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀਆਂ ਨੂੰ ਸਿੱਖਿਆ ਬੋਰਡ ਵੱਲੋਂ ਨਿਰਧਾਰਿਤ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਹੋਰ ਕਿਸੇ ਕਿਸਮ ਦੀ ਵਾਧੂ ਫੀਸ ਅਦਾ ਨਹੀਂ ਕਰਨੀ ਹੋਵੇਗੀ। ਪ੍ਰਾਸਪੈਕਟਸ ਅਤੇ ਪਾਠਕ੍ਰਮ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac. in ’ਤੇ ਉਪਲਬਧ ਹਨ।

Load More Related Articles
Load More By Nabaz-e-Punjab
Load More In General News

Check Also

ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹ…