Share on Facebook Share on Twitter Share on Google+ Share on Pinterest Share on Linkedin ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ: ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਅੱਜ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇੱਥੋਂ ਦੇ ਗੁਰਦੁਆਰਾ ਸਿੰਘ ਸਭਾ ਫੇਜ਼-1 ਵਿੱਚ ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਅਰਦਾਸ ਮੌਕੇ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਅਕਾਲੀ ਆਗੂ ਸਿਮਰਜੀਤ ਸਿੰਘ ਚੰਦੂਮਾਜਰਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਜਥੇਦਾਰ ਅਮਰੀਕ ਸਿੰਘ, ਭਾਈ ਜਤਿੰਦਰਪਾਲ ਸਿੰਘ, ਪਰਮਜੀਤ ਸਿੰਘ ਗਿੱਲ, ਪ੍ਰੀਤਮ ਸਿੰਘ, ਹਰਦਿਆਲ ਸਿੰਘ ਮਾਨ, ਪੀਐਸ ਵਿਰਦੀ, ਮਨਜੀਤ ਸਿੰਘ ਭੱਲਾ, ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ, ਬਲਵਿੰਦਰ ਸਿੰਘ ਟੌਹੜਾ, ਮਨਜੀਤ ਸਿੰਘ ਮਾਨ, ਹਰਬਿੰਦਰ ਸਿੰਘ, ਪਰਮਜੀਤ ਸਿੰਘ ਕਾਹਲੋਂ, ਐਨਐਸ ਗਿੱਲ, ਕਰਮ ਸਿੰਘ ਬਬਰਾ, ਅਮਨਦੀਪ ਸਿੰਘ ਅਬਿਆਨਾ, ਨਿਰਮਲ ਸਿੰਘ ਭੂਰਜੀ, ਸੁਰਜੀਤ ਸਿੰਘ ਮਠਾੜੂ ਸਮੇਤ ਵੱਖ ਵੱਖ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਮੌਜੂਦ ਸਨ। ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਦੱਸਿਆ ਕਿ ਨਗਰ ਕੀਰਤਨ ਦਾ ਸ਼ਹਿਰ ਵਿੱਚ ਥਾਂ ਥਾਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਫੇਜ਼-1 ਤੋਂ ਸ਼ੁਰੂ ਹੋ ਕੇ ਗੁਰੂ ਨਾਨਕ ਮਾਰਕੀਟ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸੈਕਟਰ-55 ਪੁਰਾਣਾ ਬੈਰੀਅਰ, ਫਰੈਂਕੋ ਹੋਟਲ, ਨਰਸਰੀ ਚੌਂਕ ਤੋਂ ਰਾਮਗੜ੍ਹੀਆ ਭਵਨ, ਗੁਰਦੁਆਰਾ ਸਾਚਾ ਧੰਨ ਫੇਜ਼-3ਬੀ1, ਫੇਜ਼-7, ਫੇਜ਼-9 ਅਤੇ ਫੇਜ਼-10 ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਵਿੱਚ ਪਹੁੰਚ ਕੇ ਸਮਾਪਤ ਹੋਇਆ। ਜਿੱਥੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਖਾਲਸਾ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਨੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ