ਘਰ-ਘਰ ਰੁਜ਼ਗਾਰ: ਮਾਲ ਪਟਵਾਰੀ, ਨਹਿਰੀ ਪਟਵਾਰੀ ਤੇ ਜ਼ਿਲ੍ਹੇਦਾਰ ਦੀ ਭਰਤੀ ਲਈ ਇਸ਼ਤਿਹਾਰ ਜਾਰੀ

1152 ਅਸਾਮੀਆਂ ਲਈ 11 ਫਰਵਰੀ ਤੱਕ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ: ਰਮਨ ਬਹਿਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਇਕ ਪੁਲਾਂਘ ਹੋਰ ਪੁੱਟਦਿਆਂ ਨੌਜਵਾਨਾਂ ਲਈ ਨੌਕਰੀਆਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਮੁੱਖ ਰੱਖਦੇ ਹੋਏ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਬੋਰਡ ਵੱਲੋਂ ਮਾਲ ਪਟਵਾਰੀ, ਨਹਿਰੀ ਪਟਵਾਰੀ ਅਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ 11 ਫਰਵਰੀ ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਫੀਸ ਭਰਨ ਦੀ ਆਖ਼ਰੀ ਮਿਤੀ 15 ਫਰਵਰੀ ਰੱਖੀ ਗਈ ਹੈ। ਅਸਾਮੀਆਂ ਦੀ ਕੈਟਾਗਰੀ ਵਾਈਜ਼ ਗਿਣਤੀ ਅਤੇ ਅਪਲਾਈ ਕਰਨ ਦਾ ਢੰਗ ਅਤੇ ਹੋਰ ਸ਼ਰਤਾਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ ’ਤੇ ਦੇਖੀਆਂ ਜਾ ਸਕਦੀਆਂ ਹਨ।
ਸ੍ਰੀ ਬਹਿਲ ਨੇ ਉਮੀਦਵਾਰਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਮਾਲ ਪਟਵਾਰੀ, ਨਹਿਰੀ ਪਟਵਾਰੀ ਅਤੇ ਜ਼ਿਲ੍ਹੇਦਾਰ ਦੀ ਅਸਾਮੀ ਅਤੇ ਹੋਰ ਭਰਤੀਆਂ ਲਈ ਬੋਰਡ ਵੱਲੋਂ ਲਏ ਜਾਣ ਵਾਲੇ ਟੈੱਸਟ ਦੀ ਤਿਆਰੀ ਕਰਨ ਦੀ ਸਲਾਹ ਦਿੱਤੀ ਤਾਂ ਜੋ ਸਮਾਜ ਨੂੰ ਚੰਗੇ ਗਿਆਨਵਾਨ ਤੇ ਪ੍ਰਤੀਬੱਧ ਕਰਮਚਾਰੀ ਮੁਹੱਈਆ ਕਰਵਾਏ ਜਾ ਸਕਣ। ਚੇਅਰਮੈਨ ਬਹਿਲ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵਿੱਚ ਜੂਨੀਅਰ ਡਰਾਫਟਸਮੈਨ, ਕਲਰਕ, ਸਕੂਲ ਲਾਇਬ੍ਰੇਰੀਅਨ ਅਤੇ ਹੋਰ ਕੈਟਾਗਰੀਆਂ ਦੀਆਂ ਹਜ਼ਾਰਾਂ ਅਸਾਮੀਆਂ ਦੀ ਭਰਤੀ ਲਈ ਵੀ ਪ੍ਰੋਸੇਸ ਚੱਲ ਰਿਹਾ ਹੈ। ਇਸ ਸਬੰਧੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਉਮੀਦਵਾਰਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ। ਲਿਖਤੀ ਪ੍ਰੀਖਿਆ ਪਾਰਦਰਸ਼ੀ ਢੰਗ ਨਾਲ ਲਈ ਜਾਵੇਗੀ। ਇਸ ਲਈ ਆਧੁਨਿਕ ਤਕਨੀਕੀ ਤਰੀਕਿਆਂ ਜਿਵੇਂ ਕਿ ਬਾਇਓ ਮੈਟ੍ਰਿਕਸ ਜੈਮਰ ਆਦਿ ਦੀ ਵੀ ਮਦਦ ਲਈ ਜਾਵੇਗੀ। ਪ੍ਰੀਖਿਆ ਉਪਰੰਤ ਮੈਰਿਟ ਦੇ ਅਧਾਰ ਤੇ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …