Nabaz-e-punjab.com

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਨੂੰ ਅਗਲੇ ਹੁਕਮਾਂ ਤੱਕ ਚੋਣਵੀਆਂ ਸਰਜਰੀਆਂ ਤੋਂ ਗੁਰੇਜ਼ ਕਰਨ ਦੀ ਸਲਾਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਕੋਵਿਡ-19 ਦੇ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਮੁਹਾਲੀ ਗਿਰੀਸ਼ ਦਿਆਲਨ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਅਗਲੇ ਹੁਕਮਾਂ ਤੱਕ ਚੋਣਵੀਆਂ ਸਰਜਰੀਆਂ ਤੋਂ ਗੁਰੇਜ਼ ਕਰਨ ਅਤੇ ਸਾਰੇ ਲੋੜੀਂਦੇ ਸਰੋਤ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਲਗਾਉਣ ਸਬੰਧੀ ਸਲਾਹ ਦਿੱਤੀ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਐਲ 2, ਐਲ 3 ਹਸਪਤਾਲ ਜ਼ਿਲ੍ਹਾ ਨੋਡਲ ਅਫ਼ਸਰ ਨੂੰ ਆਪਣੇ ਬੈੱਡਾਂ (ਆਈਸੀਯੂ ਸਮੇਤ)/ਵੈਂਟੀਲੇਟਰਾਂ ਦੀ ਸੂਚੀ ਮੁਹੱਈਆ ਕਰਵਾਉਣਗੇ ਅਤੇ ਰੋਜ਼ਾਨਾ ਖਾਲੀ ਬੈੱਡਾਂ ਅਤੇ ਮਰੀਜ਼ਾਂ ਵੱਲੋਂ ਵਰਤੇ ਜਾ ਰਹੇ ਬੈੱਡਾਂ ਬਾਰੇ ਜਾਣਕਾਰੀ ਦੇਣਗੇ।
ਸ੍ਰੀ ਦਿਆਲਨ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਪ੍ਰਾਈਵੇਟ ਸਿਹਤ ਬੁਨਿਆਦੀ ਢਾਂਚਾ ਬਹੁਤ ਮਜ਼ਬੂਤ ਹੈ, ਜਿਨ੍ਹਾਂ ਨੇ ਪਹਿਲਾਂ ਵੀ ਮਹਾਮਾਰੀ ਦੌਰਾਨ ਮਰੀਜ਼ਾਂ ਦੇ ਇਲਾਜ ਲਈ ਜਨਤਕ ਸਹੂਲਤਾਂ ਦੀ ਪੂਰਤੀ ਲਈ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਜਿੰਦਗੀ ਨੂੰ ਸੁਰੱਖਿਅਤ ਰੱਖਣ ਅਤੇ ਕੋਵਿਡ ਨਾਲ ਹੋਣ ਵਾਲੀ ਮੌਤ ਦਰ (ਸੀਐੱਫਆਰ) ਨੂੰ ਘੱਟ ਤੋਂ ਘੱਟ ਰੱਖਣ ਲਈ ਬਿਮਾਰੀ ਦੀ ਰੋਕਥਾਮ ਅਤੇ ਇਲਾਜ ਸਬੰਧੀ ਰਣਨੀਤੀਆਂ ਬਣਾਉਣ ਲਈ ਕਦਮ ਚੁੱਕਣੇ ਜ਼ਰੂਰੀ ਹਨ।
ਜ਼ਿਕਰਯੋਗ ਹੈ ਕਿ ਕੋਵਿਡ-19 ਮਾਮਲਿਆਂ ਵਿਚ ਹੋ ਰਹੇ ਵਾਧੇ ਨੂੰ ਦੇਖਦਿਆਂ ਰਾਤ ਨੂੰ ਕਰਫਿਊ ਲਾਗੂ ਕੀਤਾ ਗਿਆ ਹੈ ਅਤੇ ਛੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਐਲਾਨੀਆਂ ਗਈਆਂ ਹਨ। ਜਿਨ੍ਹਾਂ ਵਿੱਚ ਸ਼ਿਵਾਲਿਕ ਵਿਹਾਰ ਅਤੇ ਜ਼ੀਰਕਪੁਰ ਵਿਖੇ 1, ਫੇਜ਼-10 ਵਿੱਚ ਦੋ ਅਤੇ ਲਾਲੜੂ ਦੇ ਪਿੰਡ ਧਰਮਗੜ੍ਹ, ਨੈਸ਼ਨਲ ਡੈਂਟਲ ਕਾਲਜ ਡੇਰਾਬੱਸੀ ਅਤੇ ਵਿਕਾਸ ਨਗਰ ਨਵਾਂ ਗਰਾਓਂ ਵਿਖੇ ਇਕ-ਇਕ ਸ਼ਾਮਲ ਹੈ।

Load More Related Articles

Check Also

VB nabs General Manager PUNSUP red handed accepting Rs 1 lakh bribe

VB nabs General Manager PUNSUP red handed accepting Rs 1 lakh bribe Official car also take…