ਐਡਵੋਕੇਟ ਬਿੱਟਾ ਆਪਣਾ ਪੰਜਾਬ ਪਾਰਟੀ ਦੇ ਲੀਗਲ ਸੈਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਵਾਲੀ ਆਪਣਾ ਪੰਜਾਬ ਪਾਰਟੀ ਵੱਲੋਂ ਐਡਵੋਕੇਟ ਨਵਦੀਪ ਸਿੰਘ ਬਿੱਟਾ ਨੂੰ ਲੀਗਲ ਸੈਲ ਦਾ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਏਪੀਪੀ ਦੇ ਲੀਗਲ ਸੈੱਲ ਪੰਜਾਬ ਦੇ ਸੂਬਾਈ ਬਿਕਰਮਜੀਤ ਸਿੰਘ ਬਾਠ ਵੱਲੋਂ ਪਾਰਟੀ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਦੀਆਂ ਹਦਾਇਤਾਂ ’ਤੇ ਐਡਵੋਕੇਟ ਬਿੱਟਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਸ੍ਰੀ ਬਾਠ ਨੇ ਕਿਹਾ ਕਿ ਬਿੱਟਾ ਨੂੰ ਇਹ ਨਵੀਂ ਜ਼ਿੰਮੇਵਾਰੀ ਉਨ੍ਹਾਂ ਦੀਆਂ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਦਿੱਤੀ ਗਈ ਹੈ।
ਇਸ ਮੌਕੇ ਐਡਵੋਕੇਟ ਨਵਦੀਪ ਸਿੰਘ ਬਿੱਟਾ ਨੇ ਪਾਰਟੀ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਅਤੇ ਲੀਗਲ ਸੈਲ ਦੇ ਪ੍ਰਧਾਨ ਬਿਕਰਮਜੀਤ ਸਿੰਘ ਬਾਠ ਦਾ ਤਹਿ ਦਿੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੀਗਲ ਸੈਲ ਦੀ ਜ਼ਿਲ੍ਹਾ ਇਕਾਈ ਦਾ ਜਲਦੀ ਹੀ ਗਠਨ ਕੀਤਾ ਜਾਵੇਗਾ ਅਤੇ ਇਹ ਟੀਮ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਰਕਾਰੀ ਵਧੀਕੀਆਂ ’ਤੇ ਤਿੱਖੀ ਨਜ਼ਰ ਰੱਖੇਗੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…