Nabaz-e-punjab.com

ਵਕੀਲ ਦਵਿੰਦਰ ਗੁਪਤਾ ਨੂੰ ਰੈਵੀਨਿਊ ਬਾਰ ਐਸੋਸੀਏਸ਼ਨ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ:
ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰੈਵੀਨਿਊ ਬਾਰ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਵਿੱਚ ਸੀਨੀਅਰ ਵਕੀਲ ਦਵਿੰਦਰ ਗੁਪਤਾ ਨੂੰ ਸਰਬਸੰਮਤੀ ਨਾਲ ਰੈਵੀਨਿਊ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ। ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਗਗਨਦੀਪ ਸਿੰਘ ਨੂੰ ਮੀਤ ਪ੍ਰਧਾਨ, ਪ੍ਰਵੀਨ ਗਰਗ ਨੂੰ ਜਨਰਲ ਸਕੱਤਰ, ਯਸ਼ਪਾਲ ਸ਼ਰਮਾ ਨੂੰ ਸੰਯੁਕਤ ਸਕੱਤਰ, ਰਾਜੇਸ਼ ਮੋਹਨ ਸ਼ਰਮਾ ਨੂੰ ਵਿੱਤ ਸਕੱਤਰ, ਐਚ.ਐਸ. ਬੇਦੀ ਨੂੰ ਪ੍ਰੈੱਸ ਸਕੱਤਰ ਅਤੇ ਸੋਹਨ ਸਿੰਘ ਬਾਗੀ ਨੂੰ ਲਾਇਬ੍ਰੇਰੀਅਨ ਚੁਣਿਆ ਗਿਆ ਹੈ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਸ੍ਰੀ ਦਵਿੰਦਰ ਗੁਪਤਾ ਨੇ ਰੈਵੀਨਿਊ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਰੈਵੀਨਿਊ ਵਕੀਲਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ ਮਹਿਲਾ ਪ੍ਰੋਫ਼ੈਸਰਾਂ ਸਮ…