
ਐਡਵੋਕੇਟ ਗਗਨਦੀਪ ਸਿੰਘ ਬਾਰ ਕੌਂਸਲ ਪੰਜਾਬ ਤੇ ਹਰਿਆਣਾ ਦੇ ਕੋਆਪਟੇਡ ਮੈਂਬਰ ਨਿਯੁਕਤ
ਨਬਜ਼-ਏ-ਪੰਜਾਬ, ਮੁਹਾਲੀ, 11 ਅਗਸਤ:
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਵਕੀਲ ਗਗਨਦੀਪ ਸਿੰਘ ਨੂੰ ਬਾਰ ਕੌਂਸਲ ਪੰਜਾਬ ਤੇ ਹਰਿਆਣਾ ਦਾ ਕੋਆਪਟੇਡ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਬਾਰ ਕੌਂਸਲ ਪੰਜਾਬ ਤੇ ਹਰਿਆਣਾ ਦੇ ਕੋ-ਚੇਅਰਮੈਨ ਚੌਧਰੀ ਕਰਮਜੀਤ ਸਿੰਘ ਵੱਲੋਂ ਦਿੱਤੀ ਗਈ। ਇਸ ਮੌਕੇ ਬਾਰ ਐਸੋਸੀਏਸ਼ਨ ਮੁਹਾਲੀ ਦੇ ਵੱਡੀ ਗਿਣਤੀ ਵਿੱਚ ਵਕੀਲ ਮੌਜੂਦ ਸਨ। ਗਗਨਦੀਪ ਸਿੰਘ ਨੂੰ ਬਾਰ ਕੌਂਸਲ ਦੀ ਡਿਸਪਲਨਰੀ ਅਤੇ ਵਿਜੀਲੈਂਸ ਕਮੇਟੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਮੌਕੇ ਬਾਰ ਐਸੋਸੀਏਸ਼ਨ ਮੁਹਾਲੀ ਦੇ ਸਾਬਕਾ ਪ੍ਰਧਾਨ ਸਨੇਹਪ੍ਰੀਤ ਸਿੰਘ, ਐਚਐਸ ਹੁੰਦਲ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅੌਲਖ, ਰਾਕੇਸ਼ ਸ਼ਰਮਾ, ਜਸਪਾਲ ਸਿੰਘ, ਪੀਐਸ ਗਿੱਲ, ਹਰਪ੍ਰੀਤ ਸਿੰਘ, ਜਸਪਾਲ ਸਿੰਘ ਦੱਪਰ, ਸੁਖਚੈਨ ਸਿੰਘ, ਰਿਤੂ ਜੋਸ਼ੀ, ਗੀਤਾਂਜਲੀ ਬਾਲੀ, ਸਰਮੀਤ ਕੌਰ ਕੰਬੋਜ, ਅਮਨਦੀਪ ਕੌਰ ਸੋਹੀ ਅਤੇ ਹੋਰ ਵਕੀਲ ਹਾਜ਼ਰ ਸਨ।