nabaz-e-punjab.com

ਐਡਵੋਕੇਟ ਜਨਰਲ ਵੱਲੋਂ ਕਾਨੂੰਨੀ ਮਾਹਿਰਾਂ ਨੂੰ ਇਨਸਾਫ ਤੇ ਆਜ਼ਾਦੀ ਦੀਆਂ ਸੰਵਿਧਾਨਕ ਰਵਾਇਤਾਂ ਕਾਇਮ ਰੱਖਣ ਦਾ ਸੱਦਾ

ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਸੰਸਥਾ ਲਈ ਫੰਡ ਇਕੱਠਾ ਕਰਨ ਵਾਸਤੇ ਅੱਗੇ ਆਉਣ-ਅਤੁਲ ਨੰਦਾ

ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 16 ਮਾਰਚ:
ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਨੇ ਕਾਨੂੰਨੀ ਮਾਹਿਰਾਂ ਨੂੰ ਨਿਆਂ, ਆਜ਼ਾਦੀ, ਬਰਾਬਰੀ ਅਤੇ ਭਾਈਚਾਰੇ ਦੇ ਬੁਨਿਆਦੀ ਤੱਤਾਂ ਦੇ ਸੰਵਿਧਾਨਕ ਸਵਰੂਪ ਨੂੰ ਕਾਇਮ ਰੱਖਣ ਦੇ ਨਾਲ-ਨਾਲ ਹੋਰ ਮਜ਼ਬੂਤ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਅਨੇਕਤਾ ’ਚ ਏਕਤਾ ਦੀ ਬਹੁਮੁੱਲੀ ਵਿਭਿੰਨਤਾ ਦੀ ਅਮੀਰ ਪ੍ਰੰਪਰਾ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਦੀ ਇਕੱਤਰਤਾ-2018 ਵਿੱਚ ਮੁੱਖ ਭਾਸ਼ਣ ਦਿੰਦਿਆਂ ਸ੍ਰੀ ਨੰਦਾ ਨੇ ‘ਗਲਤ ਖ਼ਬਰਾਂ’ ਕਾਰਨ ਦੇਸ਼ ਦੀਆਂ ਜਮਹੂਰੀ ਕਦਰਾਂ-ਕੀਮਤਾਂ ਨੂੰ ਪੇਸ਼ ਆਉਣ ਵਾਲੇ ਗੰਭੀਰ ਖਤਰਿਆਂ ਬਾਰੇ ਸੁਚੇਤ ਕਰਦਿਆਂ ਸਮਾਜ ਨੂੰ ਲੋੜ ਪੈਣ ’ਤੇ ਇਨ੍ਹਾਂ ਖਿਲਾਫ ਸਿਧਾਂਤਕ ਸਟੈਂਡ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਜੇਕਰ ਸਿਧਾਂਤਕ ਸਟੈਂਡ ਲੈਣ ਤੋਂ ਥਿੜਕ ਗਏ ਤਾਂ ਇਸ ਨਾਲ ਜਮਹੂਰੀਅਤ ਵਜੋਂ ਭਾਰਤ ਦੀ ਹੋਂਦ ਨੂੰ ਖਤਰਾ ਖੜ੍ਹਾ ਹੋਣ ਦੇ ਨਾਲ-ਨਾਲ ਮੌਜੂਦਾ ਸਮੇਂ ਵਿੱਚ ਮਾਣੀ ਜਾ ਰਹੀ ਆਜ਼ਾਦੀ ਵੀ ਸੰਕਟ ਵਿੱਚ ਪੈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਸਾਡੇ ਕੰਮ ਅਤੇ ਵਿਹਾਰ ਵਿੱਚ ਅਸੀਂ ਪੱਖਪਾਤ, ਰੂੜੀਵਾਦੀ ਅਤੇ ਪੂਰਵ-ਅਨੁਮਾਨ ਤੋਂ ਦੂਰ ਰਹੀਏ ਅਤੇ ਅਜਿਹੇ ਦ੍ਰਿਸ਼ਟੀਕੋਣ ਨੂੰ ਅਪਨਾਈਏ ਜੋ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਨੂੰ ਬਰਕਰਾਰ ਰੱਖੇ। ਉਨ੍ਹਾਂ ਕਿਹਾ ਕਿ ਸਾਡੀ ਸਿੱਖਿਆ ਤੇ ਸਿੱਖਿਆ ਦੇਣ ਵਾਲੇ ਲਾਮਿਸਾਲ ਹਨ ਅਤੇ ਅੱਜ ਇਨ੍ਹਾਂ ਦਾ ਮਹੱਤਵ ਹੋਰ ਵੀ ਵਧ ਗਿਆ ਹੈ।
ਨੌਜਵਾਨਾਂ ਦੀ ਸੋਚ ਅਤੇ ਯੋਗਤਾ ਬਾਰੇ ਗੱਲ ਕਰਦਿਆਂ ਸ੍ਰੀ ਨੰਦਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਯੋਜਨਾਬੱਧ ਖੋਜਾਂ ਦੀ ਚੰਗੀ ਪ੍ਰਕਿਰਿਆ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਵਿਦਿਆਰਥੀ ਲਈ ਕਲਾਸ ਰੂਮ ਦੀ ਸਿੱਖਿਆ ਅਤੇ ਭਾਸ਼ਣ ਆਦਿ ਦੀ ਖੋਜ ਦੀ ਅਮੁੱਕ ਸ਼ੁਰੂਆਤ ਹੋਣੀ ਚਾਹੀਦੀ ਹੈ। ਦੁਨੀਆਂ ਭਰ ਵਿਚ ਅਦਾਰਿਆਂ ਦੇ ਪੁਰਾਣੇ ਵਿਦਿਆਰਥੀਆਂ ਦੀਆਂ ਐਸੋਸੀਏਸ਼ਨਾਂ ਦੁਆਰਾ ਸਿੱਖਿਆ ਦੇ ਪ੍ਰਚਾਰ ਲਈ ਫੰਡ ਪ੍ਰਦਾਨ ਕਰਨ ਵਾਲੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਆਈ.ਆਈ.ਟੀ. ਮਦਰਾਸ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਪਿਛਲੇ 8 ਸਾਲਾਂ ਵਿੱਚ 5,000 ਦਾਨੀਆਂ ਵੱਲੋਂ ਆਪਣੀ ਪੁਰਾਣੀ ਸੰਸਥਾ ਲਈ 177 ਕਰੋੜ ਰੁਪਏ ਦਾਨ ਵਜੋਂ ਦਿੱਤੇ ਜਾ ਚੁੱਕੇ ਹਨ।
ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਲੂਮਨੀ ਐਸੋਸੀਏਸ਼ਨ ਦੀ ਪ੍ਰਸੰਸਾ ਕਰਦਿਆਂ ਉਪ ਕੁਲਪਤੀ ਨੂੰ ਬੇਨਤੀ ਕੀਤੀ ਕਿ ਉਹ ਪੁਰਾਣੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਸ ਫੰਡ ਦੀ ਸ਼ੁਰੂਆਤ ਕਰਨ ਤਾਂ ਜੋ ਰਾਜ ਦੇ ਸਰਕਾਰੀ ਖਜ਼ਾਨੇ ’ਤੇ ਬੋਝ ਪਾਏ ਬਿਨਾਂ ਖੋਜ ਕਾਰਜ ਅਤੇ ਸਿੱਖਿਆ ਦੇ ਪੱਧਰ ਵਿੱਚ ਕੰਮ ਹੁੰਦਾ ਰਹੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵਸੇ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਇਸ ਫੰਡ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਅਦਾਰਾ ਜੋ ਸਾਡੀ ਮਾਂ ਹੈ, ਜਿਸ ਨੇ ਸਾਨੂੰ ਪਛਾਣ ਤੇ ਨਾਮ ਦਿੱਤਾ ਅਤੇ ਜੀਵਨ ਦੀ ਜਾਚ ਸਿਖਾਈ, ਉਸ ਲਈ ਫੰਡ ਇਕੱਠਾ ਕਰਨ ਵਾਸਤੇ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਇੱਥੋਂ ਮਿਆਰੀ ਸਿੱਖਿਆ ਹਾਸਲ ਕਰਕੇ ਜਾਣ। ਉਨ੍ਹਾਂ ਕਿਹਾ

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…