ਐਡਵੋਕੇਟ ਹਰਮਿੰਦਰ ਸਿੰਘ ਪੰਨੂੰ ਆਈਐਚਆਰਓ ਪੰਜਾਬ ਯੂਨਿਟ ਦੇ ਪ੍ਰਧਾਨ ਨਿਯੁਕਤ

ਆਈਐੱਚਆਰਓ ਨੇ ਕੀਤਾ ਪੰਜਾਬ ਯੂਨਿਟ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 30 ਜਨਵਰੀ:
ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜੇਸ਼ਨ (ਆਈਐਚਆਰਓ) ਨੇ ਆਪਣੇ ਸੰਗਠਨ ਦਾ ਵਿਸਤਾਰ ਕਰਦਿਆਂ ਪੰਜਾਬ ਟੀਮ ਦਾ ਐਲਾਨ ਕੀਤਾ ਹੈ। ਮੁਹਾਲੀ ਅਦਾਲਤ ਦੇ ਸੀਨੀਅਰ ਐਡਵੋਕੇਟ ਹਰਮਿੰਦਰ ਸਿੰਘ ਪੰਨੂੰ ਪੰਜਾਬ ਯੂਨਿਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਦੇੇਣ ਲਈ ਨੈਸ਼ਨਲ ਡਾਇਰੈਕਟਰ ਡਾ. ਰਾਜੇਸ਼ ਕੁਮਾਰ ਨੇ ਚੰਡੀਗੜ੍ਹ ਵਿੱਚ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਾਜ਼ਰੀ ਭਰੀ।
ਇਸ ਮੌਕੇ ਆਰਗੇਨਾਈਜੇਸ਼ਨ ਦੇ ਨੈਸ਼ਨਲ ਐਡਵਾਈਜਰ ਮਨੋਜ ਚੰਦਰਾ, ਨੈਸ਼ਨਲ ਐਡਵਾਈਜਰ ਤਰੁਣ ਕੇ. ਵਰਮਾ ਅਤੇ ਜਨਰਲ ਸਕੱਤਰ ਜੇ.ਪੀ. ਬੈਂਸ ਸਮੇਤ ਬ੍ਰਿਗੇਡੀਅਰ ਬੀ.ਐੱਸ. ਪੰਨੂੰ, ਡਾ. ਤੇਜਿੰਦਰ ਸਿੰਘ ਸਿੱਧੂ, ਸਾਬਕਾ ਡੀਐੱਸਪੀ ਜੋਬਨ ਸਿੰਘ, ਡੀ.ਐੱਸ. ਮਲਵਈ ਰਿਟਾ. ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਜੇ.ਪੀ. ਬੈਂਸ ਅਟਾਰਨੀ ਵੀ ਮੌਜੂਦ ਸਨ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਹਰਮਿੰਦਰ ਸਿੰਘ ਪੰਨੂੰ ਨੇ ਕਿਹਾ ਕਿ ਸੰਗਠਨ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਐੱਚ.ਐੱਸ. ਪੰਨੂੰ ਨੇ ਕਿਹਾ ਕਿ ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜੇਸ਼ਨ ਦੀ ਨਵੀਂ ਟੀਮ ਵਿੱਚ ਉਨ੍ਹਾਂ ਨੂੰ ਬਤੌਰ ਪ੍ਰਧਾਨ ਚੁਣਿਆ ਗਿਆ ਹੈ। ਇਸ ਲਈ ਉਹ ਪੂਰੀ ਟੀਮ ਦਾ ਤਿਹ ਦਿਲੋਂ ਧੰਨਵਾਦ ਕਰਦੇ ਹਨ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…