ਐਡਵੋਕੇਟ ਪੀਸੀ ਗਰਗ ਦੀ ਜੀਐਸਟੀ ਸਬੰਧੀ ਕਿਤਾਬ ‘ਜੀਐਸਟੀ ਮੈਨੂਅਲ’ ਦਾ ਐਡੀਸ਼ਨ 2025 ਰਿਲੀਜ਼

ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ:
ਪੰਜਾਬ ਦੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਵਧੀਕ ਕਰ ਕਮਿਸ਼ਨਰ ਐਚਪੀਐਸ ਘੋਤਰਾ ਨੇ ਅੱਜ ਇੱਥੇ ਐਡਵੋਕੇਟ ਪੀਸੀ ਗਰਗ ਦੀ ਕਿਤਾਬ ‘ਜੀਐਸਟੀ ਮੈਨੂਅਲ’ ਦੇ ਸਾਲ 2025 ਐਡੀਸ਼ਨ ਨੂੰ ਰਿਲੀਜ਼ ਕੀਤਾ। ਐਡਵੋਕੇਟ ਪੀ.ਸੀ. ਗਰਗ ਵੱਲੋਂ ਸੇਵਾਮੁਕਤ ਵਧੀਕ ਕਮਿਸ਼ਨਰ ਜੀਐਸਟੀ ਲਵਿੰਦਰ ਜੈਨ, ਸੀਏ ਰਿਤੇਸ਼ ਗਰਗ ਅਤੇ ਸੀਏ ਪੁਨੀਸ਼ ਗਰਗ ਦੇ ਸਹਿਯੋਗ ਨਾਲ ਲਿਖੀ ਗਈ ਇਸ ਕਿਤਾਬ ਵਿੱਚ ਵਸਤਾਂ ਅਤੇ ਸੇਵਾਵਾਂ ਕਰ (ਜੀਐਸਟੀ) ਨਿਯਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ ਹੈ।
ਇਸ ਮੌਕੇ ਕਿਤਾਬ ਦੇ ਲੇਖਕ ਪੀ.ਸੀ. ਗਰਗ ਨੇ ਕਿਹਾ ਕਿ ਜੀ.ਐਸ.ਟੀ ਮੈਨੂਅਲ ਦਾ 2025 ਐਡੀਸ਼ਨ ਜੀ.ਐਸ.ਟੀ ਕਾਨੂੰਨਾਂ ਸਬੰਧੀ ਇੱਕ ਢਾਂਚਾਗਤ ਅਤੇ ਉਪਭੋਗਤਾ-ਅਨੁਕੂਲ ਪੇਸ਼ ਜਾਣਕਾਰੀ ਪੇਸ਼ ਕਰਦੀ ਹੈ, ਜਿਸ ਵਿੱਚ ਇਸ ਕਰ ਸਬੰਧੀ ਐਕਟ, ਨਿਯਮ, ਸੂਚਨਾਵਾਂ, ਆਦੇਸ਼ ਅਤੇ ਮਾਹਰਾਂ ਦੀਆਂ ਟਿੱਪਣੀਆਂ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਕਾਸ਼ਨ ਨੂੰ ਜੋ ਚੀਜ਼ ਬਾਕੀ ਕਿਤਾਬਾਂ ਨਾਲੋਂ ਵੱਖਰਾ ਕਰਦੀ ਹੈ ਉਹ ਹੈ ਇਸ ਵਿੱਚ ਹਵਾਲਾ ਦੇਣ ਦਾ ਢੰਗ ਹੈ, ਜਿਸ ਅਨੁਸਾਰ ਹਰ ਭਾਗ ਵਿੱਚ ਇਸ ਨਾਲ ਸਬੰਧਤ ਨਿਯਮ ਬਾਰੇ ਜਾਣਕਾਰੀ ਲਈ ਹਵਾਲਾ ਦਿੱਤਾ ਗਿਆ ਹੈ ਤਾਂ ਜੋ ਪੇਸ਼ੇਵਰਾਂ ਅਤੇ ਇਸ ਕਰ ਨਾਲ ਸਬੰਧਤ ਹੋਰ ਧਿਰਾਂ ਲਈ ਸਪਸ਼ਟਤਾ ਅਤੇ ਸੌਖ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਤੋਂ ਇਲਾਵਾ ਜੀ.ਐਸ.ਟੀ ਪ੍ਰਬੰਧਾਂ ਦੀ ਵਿਆਪਕ ਸਮਝ ਨੂੰ ਆਸਾਨ ਬਣਾਉਣ ਲਈ ਹਰੇਕ ਭਾਗ ਅਤੇ ਨਿਯਮ ਦੇ ਤਹਿਤ ਸਬੰਧਤ ਸੂਚਨਾਵਾਂ, ਆਦੇਸ਼ ਅਤੇ ਮਾਹਰਾਂ ਦੀ ਰਾਏ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਿਤਾਬ ਮਾਰਗਦਰਸ਼ਕ ਸਿਧਾਂਤਾਂ ‘ਪ੍ਰਮਾਣਿਕਤਾ, ਸਰਲਤਾ ਅਤੇ ਕਿਫ਼ਾਇਤੀ‘ ਦੇ ਨਾਲ ਤਿਆਰ ਕੀਤੀ ਗਈ ਹੈ ਜੋ ਇਸ ਨੂੰ ਕਰ ਪ੍ਰੋਫੈਸ਼ਨਲਾਂ, ਕਾਰੋਬਾਰਾਂ ਅਤੇ ਨੀਤੀ ਨਿਰਮਾਤਾਵਾਂ ਲਈ ਇੱਕ ਭਰੋਸੇਯੋਗ ਅਤੇ ਪਹੁੰਚਯੋਗ ਸਰੋਤ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਿਤਾਬ ਦਾ ਉਦੇਸ਼ ਜੀ.ਐਸ.ਟੀ ਕਾਨੂੰਨਾਂ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਹਾਸਿਲ ਕਰਨ ਵਿੱਚ ਇੱਕ ਢੁਕਵੇਂ ਸੰਦਰਭ ਵਜੋਂ ਕੰਮ ਕਰਨਾ ਹੈ।
ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਵਧੀਕ ਕਰ ਕਮਿਸ਼ਨਰ ਐਚਪੀਐਸ ਘੋਤਰਾ ਨੇ ਇਨ੍ਹਾਂ ਲੇਖਕਾਂ ਵੱਲੋਂ ਜੀ.ਐਸ.ਟੀ ਸਬੰਧੀ ਗੁੰਝਲਾਂ ਨੂੰ ਆਸਾਨ ਬਣਾਉਣ ਅਤੇ ਕਰ ਮਾਹਰਾਂ ਅਤੇ ਕਾਰੋਬਾਰਾਂ ਲਈ ਇੱਕ ਲੋੜੀਂਦਾ ਸਾਧਨ ਪ੍ਰਦਾਨ ਕਰਨ ਲਈ ਕੀਤੀ ਗਈ ਕੋਸ਼ਿਸ਼ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।
ਇੱਥੇ ਜਿਕਰਯੋਗ ਹੈ ਕਿ ਲੇਖਕ ਪੀ.ਸੀ. ਗਰਗ, ਟੈਕਸ ਕਾਨੂੰਨਾਂ ਵਿੱਚ 47 ਸਾਲਾਂ ਦੇ ਤਜਰਬੇ ਵਾਲੇ ਇੱਕ ਪ੍ਰਸਿੱਧ ਵਕੀਲ ਹਨ ਜੋ 1985 ਤੋਂ ਕਾਨੂੰਨੀ ਸਾਹਿਤ ਦੇ ਖੇਤਰ ਵਿੱਚ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੇ ਸਹਿ-ਲੇਖਕ – ਲਵਿੰਦਰ ਜੈਨ, ਸੀ.ਏ. ਰਿਤੇਸ਼ ਗਰਗ, ਅਤੇ ਸੀਏ ਪੁਨੀਸ਼ ਗਰਗ-ਜੀਐਸਟੀ ਨਿਯਮਾਂ ਵਿੱਚ ਵਿਆਪਕ ਮੁਹਾਰਤ ਰੱਖਦੇ ਹਨ, ਜਿਸ ਸਦਕਾ ਜੀਐਸਟੀ ਮੈਨੂਅਲ ਪੇਸ਼ੇਵਰਾਂ ਲਈ ਇੱਕ ਲੋੜੀਂਦੀ ਅਤੇ ਅਧਿਕਾਰਤ ਗਾਈਡ ਦਾ ਕੰਮ ਕਰਦੀ ਹੈ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…