ਐਡਵੋਕੇਟ ਪ੍ਰਿੰਸ ਨੇ ਸਕੂਲੀ ਬੱਚਿਆਂ ਨੂੰ ਦਿੱਤਾ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦਾ ਸੰਦੇਸ਼

ਨਾਮਧਾਰੀ ਸੰਸਥਾ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਵੱਲੋਂ ਸਰਕਾਰੀ ਸਕੂਲ ਵਿੱਚ ਚਲਾਇਆ ਸਫ਼ਾਈ ਅਭਿਆਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ:
ਸਥਾਨਕ ਫੇਜ਼ 3ਬੀ1 ਵਿੱਚ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਨਾਮਧਾਰੀ ਸੰਸਥਾ ਵੱਲੋਂ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸਹਿਯੋਗ ਨਾਲ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਨਾਮਧਾਰੀ ਸੰਸਥਾ ਦੇ ਵਿੱਦਿਅਕ ਜਥਾ ਪ੍ਰਧਾਨ ਰਤਨ ਸਿੰਘ, ਪ੍ਰਧਾਨ ਹਜ਼ਾਰਾ ਸਿੰਘ ਨੇ ਕਿਹਾ ਕਿ ਸ਼ਹਿਰ ਨੂੰ ਸਾਫ ਸੁੱਥਰਾ ਰੱਖਣ ਲਈ ਸਫ਼ਾਈ ਅਭਿਆਨ ਬਹੁਤ ਜ਼ਰੂਰੀ ਹੈ। ਉਨ੍ਹਾਂ ਇਸ ਮੌਕੇ ਸਕੂਲੀ ਬੱਚਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਤੁਸੀ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖੋਗੇ ਤਾਂ ਤੁਸੀ ਅਨੇਕਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਸਫ਼ਾਈ ਅਭਿਆਨ ਅੱਗੇ ਤੋਂ ਵੀ ਜਾਰੀ ਰਹੇਗਾ ਅਤੇ ਹੁਣ ਸਰਕਾਰੀ ਹਸਪਤਾਲ, ਸਰਕਾਰੀ ਸਕੂਲਾਂ ਅਤੇ ਪਾਰਕਾਂ ਦੀ ਵੀ ਸਫ਼ਾਈ ਕੀਤੀ ਜਾਵੇਗੀ।
ਇਸ ਮੌਕੇ ਨਾਮਧਾਰੀ ਸੰਸਥਾ ਦੇ ਪ੍ਰਧਾਨ ਰਤਨ ਸਿੰਘ ਨੇ ਕਿਹਾ ਕਿ ਨਾਮਧਾਰੀ ਸੰਸਥਾ ਦੇ ਮੁਖੀ ਠਾਕੁਰ ਦਲੀਪ ਸਿੰਘ ਦੀ ਅਗਵਾਈ ਵਿਚ ਜੋ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ, ਉਸੇ ਲੜੀ ਨੂੰ ਸੰਸਥਾ ਵੱਲੋਂ ਅੱਗੇ ਤੋਰਿਆ ਜਾ ਰਿਹਾ ਹੈ। ਠਾਕੁਰ ਦਲੀਪ ਸਿੰਘ ਦਾ ਸੰਦੇਸ਼ ਹੈ ਕਿ ਜਿਹੜਾ ਫਲ ਗੁਰਦੁਆਰਾ ਸਾਹਿਬ ਦੀ ਸੇਵਾ ਕਰਨ ਦਾ ਮਿਲਦਾ ਹੈ, ਉਹੀ ਫਲ ਸਕੂਲਾਂ ਦੀ ਸੇਵਾ ਕਰਨ ਦਾ ਮਿਲਦਾ ਹੈ, ਜਿੱਥੇ ਸਾਡੇ ਛੋਟੇ-ਛੋਟੇ ਬੱਚੇ ਪੜ੍ਹਦੇ ਹਨ ਕਿਉਂਕਿ ਇਹ ਵੀ ਇਕ ਧਾਰਮਿਕ ਸੰਸਥਾਨ ਹਨ, ਜਿਥੋਂ ਕਿ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ। ਦੋਵੇਂ ਸੰਸਥਾ ਦੇ ਨੁਮਾਇੰਦਿਆਂ ਵੱਲੋਂ ਸਕੂਲ ਦੇ ਕਮਰੇ, ਪਾਖਾਨੇ, ਪਾਰਕਾਂ ਅਤੇ ਗਰਾਊਂਡ ਵਿੱਚ ਪਏ ਵੱਡੀ ਮਾਤਰਾ ਵਿਚ ਪਿਆ ਕੂੜਾ ਚੁੱਕਿਆ ਅਤੇ ਜੋ ਟੂਟੀਆਂ ਟੁੱਟੀਆਂ ਹੋਈਆਂ ਸਨ, ਉਨ੍ਹਾਂ ਨੂੰ ਵੀ ਬਦਲਿਆ ਗਿਆ।
ਇਸ ਮੌਕੇ ਮੁੱਖ ਅਧਿਆਪਕਾ ਦਲਜੀਤ ਕੌਰ ਨੇ ਉਕਤ ਦੋਵੇਂ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਸਦਕਾ ਸਕੂਲ ਵਿਚ ਪਿਆ ਕੂੜਾ ਜੋ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਸੀ ਸਾਫ਼ ਹੋ ਗਿਆ ਹੈ। ਉਨ੍ਹਾਂ ਦੋਵੇਂ ਸੰਸਥਾਵਾਂ ਤੋਂ ਅੱਗੇ ਤੋਂ ਹੋਰ ਵੀ ਸਕੂਲ ਨੂੰ ਸਹਿਯੋਗ ਦੇਣ ਦੇ ਅਪੀਲ ਕੀਤੀ। ਇਸ ਮੌਕੇ ਚਰਨਜੀਤ ਕੌਰ ਅਧਿਆਪਕਾ, ਬਲਜਿੰਦਰ ਸਿੰਘ ਬੇਦੀ, ਜਸਵਿੰਦਰ ਸਿੰਘ ਕਾਲਾ, ਸੁਖਚੈਨ ਸਿੰਘ, ਮਲਕੀਤ ਸਿੰਘ, ਮੋਹਰ ਸਿੰਘ, ਰਾਜਪਾਲ ਸਿੰਘ, ਕਮਲਜੀਤ ਸਿੰਘ, ਬਲਬੀਰ ਸਿੰਘ, ਸੰਦੀਪ ਸਿੰਘ, ਮਦਨ ਸਿੰਘ ਸਮੇਤ ਦੋਵੇਂ ਸੰਸਥਾ ਦੇ ਅਹੁਦੇਦਾਰ ਤੇ ਵਰਕਰ ਅਤੇ ਸਕੂਲ ਦਾ ਸਟਾਫ ਹਾਜ਼ਰ ਸੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…