ਪਰਾਲੀ ਸਾੜਨ ਦੀ ਸਮੱਸਿਆ ਦੇ ਨਿਪਟਾਰੇ ਲਈ ਕੇਂਦਰੀ ਤੇ ਸੂਬਾ ਸਰਕਾਰਾਂ ਨੂੰ ਸਾਂਝੇ ਯਤਨ ਕਰਨ ਦੀ ਵਕਾਲਤ

ਮੁੱਖ ਮੰਤਰੀ ਨੇ ਕੇਂਦਰੀ ਵਾਤਾਵਰਨ ਮੰਤਰੀ ਅੱਗੇ ਟੈਕਸਾਂ ਤੇ ਦਿਹਾਤੀ ਵਿਕਾਸ ਫੰਡਾਂ ਦਾ ਬਕਾਇਆ ਜਾਰੀ ਕਰਨ ਦਾ ਮਸਲਾ ਚੁੱਕਿਆ

ਠੋਸ ਹੱਲ ਨਾ ਹੋਣ ਸਦਕਾ ਕਿਸਾਨ ਸਾੜਦੇ ਹਨ ਪਰਾਲੀ, ਪੰਜਾਬ ਨੂੰ ਮੌਕਿਆਂ ਦੇ ਧਰਤੀ ਦੱਸਦਿਆਂ ਖ਼ੂਬੀਆਂ ਗਿਣਾਈਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਵਾਤਾਵਰਨ ਮੰਤਰੀ ਅੱਗੇ ਟੈਕਸਾਂ ’ਚੋਂ ਪੰਜਾਬ ਦਾ ਬਣਦਾ ਹਿੱਸਾ ਅਤੇ ਪੇਂਡੂ ਵਿਕਾਸ ਫੰਡਾਂ (ਆਰਡੀਐਫ) ਦੇ ਬਕਾਏ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ। ਮੁੱਖ ਮੰਤਰੀ ਨੇ ਅੱਜ ਇੱਥੇ ਝੋਨੇ ਦੀ ਪਰਾਲੀ ਦੇ ਪ੍ਰਭਾਵੀ ਪ੍ਰਬੰਧਨ ਲਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਸੂਬਿਆਂ ਦੀ ਵਿੱਤੀ ਸਥਿਰਤਾ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਦੇਸ਼ ਦੇ ਵਿਕਾਸ ਵਿੱਚ ਵਿਆਪਕ ਅਤੇ ਅਸਰਦਾਰ ਭੂਮਿਕਾ ਨਿਭਾਉਣ ਲਈ ਤਾਕਤਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਟੈਕਸਾਂ ਅਤੇ ਪੇਂਡੂ ਵਿਕਾਸ ਫੰਡ (ਆਰਡੀਐਫ਼) ਦਾ ਬਕਾਇਆ ਹਿੱਸਾ ਜਾਰੀ ਕਰਨਾ ਚਾਹੀਦਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਭੁਪਿੰਦਰ ਯਾਦਵ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਫੁਲਕਾਰੀ, ਬੂਟਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨਾਲ ਸਨਮਾਨਿਤ ਕੀਤਾ। ਕੇਂਦਰੀ ਮੰਤਰੀ ਨੇ ਭਗਵੰਤ ਮਾਨ ਵੱਲੋਂ ਚੁੱਕੇ ਮੁੱਦਿਆਂ ’ਤੇ ਗੌਰ ਕਰਨ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਇਸ ਮੁੱਦੇ ਨੂੰ ਢੁਕਵੇਂ ਮੰਚ ‘ਤੇ ਚੁੱਕਣ ਲਈ ਕੇਂਦਰੀ ਵਾਤਾਵਰਨ ਮੰਤਰੀ ਭੁਪਿੰਦਰ ਯਾਦਵ ਦੇ ਦਖ਼ਲ ਦੀ ਮੰਗ ਕੀਤੀ। ਝੋਨੇ ਦੀ ਪਰਾਲੀ ਨੂੰ ਅਸਾਸਾ ਦੱਸਦਿਆਂ ਉਨ੍ਹਾਂ ਨੇ ਝੋਨੇ ਦੀ ਪਰਾਲੀ ਸਾੜਨ ਦੇ ਖਤਰੇ ਦੇ ਪ੍ਰਬੰਧਨ ਲਈ ਟਿਕਾਊ ਵਿਧੀ ਵਿਕਸਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਉੱਤਰੀ ਖੇਤਰ ਦਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਮਸਲਾ ਹੈ ਪਰ ਕਿਸਾਨਾਂ ਕੋਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਠੋਸ ਢੰਗ-ਤਰੀਕਿਆਂ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਪਰਾਲੀ ਦੀ ਖ਼ਰੀਦ ਯਕੀਨੀ ਬਣਾ ਕੇ ਇਸ ਖ਼ਤਰੇ ਨਾਲ ਨਜਿੱਠਣ ਲਈ ਸਾਂਝੀ ਕਾਰਜ ਯੋਜਨਾ ਤਿਆਰ ਕਰਕੇ ਆਪਸੀ ਸਹਿਯੋਗ ਕਰਨ ਦੀ ਲੋੜ ਹੈ। ਵਰਬੀਓ ਕੰਪਨੀ ਦੀ ਮਿਸਾਲ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੰਪਨੀ ਨੇ 47 ਹਜ਼ਾਰ ਏਕੜ ਵਿੱਚ ਪਰਾਲੀ ਨੂੰ ਸੰਭਾਲਣ ਦਾ ਬੀੜਾ ਚੁੱਕਿਆ ਹੈ। ਅਜਿਹੀਆਂ ਕੰਪਨੀਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਕਿਸੇ ਵੀ ਚੁਨੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਲਿਹਾਜ਼ਾ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਫਸਲੀ ਚੱਕਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਝੋਨੇ ਦੀਆਂ ਅਜਿਹੀਆਂ ਕਿਸਮਾਂ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜੋ ਪੱਕਣ ਲਈ ਘੱਟ ਤੋਂ ਘੱਟ ਸਮਾਂ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਗੰਨਾ, ਝੋਨੇ ਦਾ ਸਾਰਥਕ ਬਦਲ ਹੈ ਪਰ ਇਸ ਨੂੰ ਵੇਚਣ ਲਈ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਗੰਨੇ ਦੀ ਕਾਸ਼ਤ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰਨ ਲਈ ਪਹਿਲਾਂ ਹੀ ਵੱਡੇ ਯਤਨ ਕਰ ਰਹੀ ਹੈ ਅਤੇ 380 ਰੁਪਏ ਪ੍ਰਤੀ ਕੁਇੰਟਲ ਐਸਏਪੀ ’ਤੇ ਗੰਨੇ ਦੀ ਖ਼ਰੀਦ ਕੀਤੀ ਹੈ।
ਇਸ ਤੋਂ ਪਹਿਲਾਂ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ ਜਿਵੇਂ ਕਿ ਫਸਲ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਜਾਂ ਬਾਹਰ ਨਿਪਟਾਰੇ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਇਸ ਰੁਝਾਨ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…