ਆਜ਼ਾਦੀ ਦੇ 70 ਵਰ੍ਹਿਆਂ ਬਾਅਦ ਵੀ ਦੇਸ਼ ਤੇ ਕੌਮ ਦੇ ਮਹਾਨ ਸ਼ਹੀਦਾਂ ਦੇ ਸੁਪਨੇ ਨਹੀਂ ਹੋਏ ਸਾਕਾਰ: ਕਾਹਲੋਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ:
ਦੇਸ਼ ਦੀ ਆਜ਼ਾਦੀ ਦੇ 70 ਸਾਲ ਬੀਤ ਜਾਣ ਤੇ ਵੀ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਦੀ ਜ਼ਿੰਦਗੀ ਨਹੀਂ ਸੁਧਰੀ ਹੈ। ਦੇਸ਼ ਨੂੰ ਅਨਾਜ ਪੱਖੋਂ ਆਪਣੇ ਪੈਰਾਂ ’ਤੇ ਖੜੇ ਕਰਨ ਵਾਲੇ ਪੰਜਾਬ ਦੇ ਕਿਸਾਨ ਦੀ ਆਰਥਿਕ ਹਾਲਤ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ ਹੈ ਅਤੇ ਆਰਥਿਕ ਕਾਰਨਾਂ ਕਰਕੇ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ। ਇਸ ਤਰ੍ਹਾਂ ਦੇਸ਼ ਦੇ ਮਜਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੀ ਹਾਲਤ ਵੀ ਦਿਨੋਂ ਦਿਨ ਮਾੜੀ ਹੁੰਦੀ ਜਾ ਰਹੀ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਵੀਰਵਾਰ ਨੂੰ ਇੱਕੇ ਪਾਰਟੀ ਦਫ਼ਤਰ ਵਿੱਚ ਸ਼ਹੀਦ ਕਰਤਾਰ ਸਰਾਭਾ ਨੂੰ ਉਹਨਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਜ਼ਲੀ ਭੇਂਟ ਕਰਦਿਆਂ ਪ੍ਰਗਟ ਕੀਤੇ।
ਸ੍ਰੀ ਕਾਹਲੋਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਸਵਾਮੀ ਨਾਥਨ ਰਿਪੋਰਟ ਲਾਗੂ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦੀ ਆਰਥਿਕ ਹਾਲਤ ਸੁਧਰ ਨਹੀਂ ਸਕਦੀ ਅਤੇ ਕਿਸਾਨ ਦੀ ਮਾੜੀ ਆਰਥਿਕ ਹਾਲਾਤ ਦਾ ਮਾਰੂ ਅਸਰ ਖੇਤ ਮਜ਼ਦੂਰ ’ਤੇ ਵੀ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ/ਮਜ਼ਦੂਰ ਨੂੰ ਕਾਰਪੋਰੇਟ ਘਰਾਣਿਆਂ ਦੀ ਮਾਰ ਤੋਂ ਬਚਾਇਆ ਜਾਵੇ। ਉਹਨਾਂ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ੍ਰ. ਕਰਤਾਰ ਸਿੰਘ ਸਰਾਭਾ ਦੀ ਜੀਵਨੀ ਅਤੇ ਦੇਸ਼ ਦੀ ਆਜ਼ਾਦੀ ਲਹਿਰ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਆਰ ਪੀ ਸ਼ਰਮਾ, ਕਮਲਜੀਤ ਸਿੰਘ ਰੂਬੀ, ਅਰੁਣ ਸ਼ਰਮਾ ਅਤੇ ਬੌਬੀ ਕੰਬੋਜ (ਸਾਰੇ ਕੌਂਸਲਰ), ਸੀਨੀਅਰ ਅਕਾਲੀ ਆਗੂ ਕਰਮ ਸਿੰਘ ਬੱਬਰਾ, ਪੰਜਾਬ ਸਿੰਘ ਕੰਗ, ਹਰਿੰਦਰ ਸਿੰਘ ਕਹਿਰਾ, ਗੁਰਜੀਤ ਸਿੰਘ ਮੱਲੀ, ਅਰਵਿੰਦਰ ਸਿੰਘ ਸ਼ਾਮਪੁਰਾ, ਰਵਿੰਦਰ ਸਿੰਘ ਘੋਤਰਾ, ਪ੍ਰਤਿਪਾਲ ਸਿੰਘ, ਨਾਜਰ ਸਿੰਘ ਟਿਵਾਣਾ, ਰਾਜਵੀਰ ਸਿੰਘ ਮੱਕੜ ਸਮੇਤ ਕਈ ਅਕਾਲੀ ਵਰਕਰ ਅਤੇ ਆਗੂ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…