ਪੱਕੇ ਹੋਣ ਮਗਰੋਂ ਅਧਿਆਪਕਾਂ ਨੇ ਵਾਹਿਗੁਰੂ ਦੇ ਸ਼ੁਕਰਾਨੇ ਲਈ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਮੁਹਾਲੀ ਵਿੱਚ ਵੱਡੀ ਗਿਣਤੀ ’ਚ ਪਹੁੰਚੇ ਅਧਿਆਪਕਾਂ ਨੇ ਧਰਨਾ ਸਥਾਨ ’ਤੇ ਧਰਤੀ ਨੂੰ ਚੁੰਮਿਆ

ਨਬਜ਼-ਏ-ਪੰਜਾਬ, ਮੁਹਾਲੀ, 6 ਅਗਸਤ:
ਸਿੱਖਿਆ ਵਿਭਾਗ ਵਿੱਚ ਪਿਛਲੇ ਕਈ ਸਾਲਾਂ ਤੋਂ ਨਾ-ਮਾਤਰ ਤਨਖ਼ਾਹ ’ਤੇ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਕਰਕੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਬਣਾਉਣ ਦੀ ਖ਼ੁਸ਼ੀ ਵਿੱਚ ਅੱਜ ਸੂਬਾ ਪ੍ਰਧਾਨ ਹਰਪ੍ਰੀਤ ਕੌਰ ਜਲੰਧਰ ਦੀ ਅਗਵਾਈ ਹੇਠ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਪੰਜਾਬ ਦੇ ਕੋਨੇ ਕੋਨੇ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਗੁਰੂਘਰ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਪਹਿਲਾਂ ਇਨ੍ਹਾਂ ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਧਰਨਾ ਸਥਾਨ ’ਤੇ ਪਹੁੰਚ ਕੇ ਧਰਤੀ ਨੂੰ ਚੁੰਮਿਆਂ। ਜਿੱਥੇ ਬੈਠ ਕੇ ਉਨ੍ਹਾਂ ਨੇ ਲੜੀਵਾਰ ਸੰਘਰਸ਼ ਵਿੱਢਿਆ ਸੀ ਅਤੇ ਸੰਘਰਸ਼ ਦੀ ਬਦੌਲਤ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਹੋ ਸਕੀਆਂ ਹਨ। ਇੱਥੇ ਇਹ ਦੱਸਣਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਇਸੇ ਥਾਂ ’ਤੇ ਆਪ ਸੁਪਰੀਮੋ ਅਰਵਿੰਦਰ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਇਨ੍ਹਾਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਹੁਣ ਆਪ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਕੇ ਆਪਣਾ ਵਾਅਦਾ ਨਿਭਾਇਆ ਗਿਆ।
ਅਧਿਆਪਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਪ੍ਰੀਤ ਕੌਰ ਜਲੰਧਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਨੇ 12710 ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਕੇ ਗਰੀਬ ਪਰਿਵਾਰਾਂ ਨੂੰ ਖ਼ੁਸ਼ੀਆਂ ਦਿੱਤੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਬਾਕੀ ਕੱਚੇ ਅਧਿਆਪਕਾਂ ਨੂੰ ਵੀ ਜਲਦੀ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਹਾਲੀ ਸਥਿਤ ਸਿੱਖਿਆ ਭਵਨ ਦੇ ਬਾਹਰ ਪੱਕੇ ਮੋਰਚੇ ਦੌਰਾਨ ਅਧਿਆਪਕਾਂ ਨੇ ਸੁੱਖ ਮੰਗੀ ਸੀ ਕਿ ਰੈਗੂਲਰ ਹੋਣ ਮਗਰੋਂ ਸ੍ਰੀ ਅਖੰਡ ਪਾਠ ਕਰਵਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਹਿਲਾਂ ਵਾਂਗ ਭਵਿੱਖ ਵਿੱਚ ਵੀ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣਗੇ।

null

ਇਸ ਮੌਕੇ ਦੀਪਕ ਕੁਮਾਰ ਅੰਮ੍ਰਿਤਸਰ, ਮੇਜਰ ਸਿੰਘ, ਰਾਜਪਾਲ ਮਾਨਸਾ, ਨਿਸ਼ਾਨ ਅਬੋਹਰ, ਸੁਖਵੀਰ ਸਿੰਘ, ਕਮਲ ਬਠਿੰਡਾ, ਜਗਵਿੰਦਰ ਲੁਧਿਆਣਾ, ਕਰਮਿੰਦਰ, ਬਲਵੰਤ ਪਟਿਆਲਾ, ਰੁਪਿੰਦਰ ਸੰਗਰੂਰ, ਬਾਜ ਸਿੰਘ, ਕੁਲਬੀਰ ਗੁਰਦਾਸਪੁਰ, ਜਸਵਿੰਦਰ ਸਿੰਘ ਮੱਲ੍ਹੀ, ਗੁਰਮੇਜ਼ ਫਿਰੋਜ਼ਪੁਰ, ਸੁਨੀਲ ਯਾਦਵ, ਦਲਜੀਤ ਮੁਹਾਲੀ, ਅਣਖਵੀਰ ਸਿੰਘ, ਕੇਵਲ ਭੱਠਲ, ਮਮਤਾ, ਸੁਮਿਤ ਜਲੰਧਰ, ਅਵਤਾਰ ਸਿੰਘ ਫਰੀਦਕੋਟ, ਸਤਨਾਮ ਰੋਪੜ, ਦਰਸ਼ਨ ਫਤਿਹਗੜ੍ਹ, ਰਾਜਵੀਰ, ਪਰਮਜੀਤ ਮਲੇਰਕੋਟਲਾ, ਹਰਵਿੰਦਰ ਸਿੰਘ ਦਿੜਬਾ, ਕੁਲਵਿੰਦਰ ਮਿੱਠੂ, ਗੁਰਜੀਤ ਉੱਗੋਕੇ ਬਰਨਾਲਾ, ਬਨਵਾਰੀ ਲਾਲ, ਮੱਖਣ ਗੁਲਾਬਾ, ਵਰਿੰਦਰ, ਰਜਨੀ ਜਲੰਧਰ, ਸਤਨਾਮ ਸਿੰਘ ਫਾਜ਼ਿਲਕਾ, ਨਛੱਤਰ ਮੁਕਤਸਰ, ਵਿਸ਼ਨੂੰ, ਵੀਰ ਸਿੰਘ, ਰਾਮਲਾਲ, ਓਮ ਪ੍ਰਕਾਸ਼ ਅਬੋਹਰ, ਰੁਕਮਣੀ ਪਟਿਆਲਾ, ਕੁਲਦੀਪ ਬੱਡੂਵਾਲ, ਬੇਅੰਤ ਪਟਿਆਲਾ, ਜਸਵਿੰਦਰ ਹੁਸ਼ਿਆਰਪੁਰ, ਹਰਦੀਪ ਪਟਿਆਲਾ ਨੇ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …