Share on Facebook Share on Twitter Share on Google+ Share on Pinterest Share on Linkedin ਕੋਵਿਡ ਤੋਂ ਬਾਅਦ ਹੁਣ ਮਹਿੰਗਾਈ ਨਾਲ ਮਾਰਨ ਲੱਗੀ ਮੋਦੀ ਸਰਕਾਰ: ਸੁਨੀਲ ਜਾਖੜ ਕਾਂਗਰਸ ਪਾਰਟੀ ਵੱਲੋਂ ਪੈਟਰੋਲ ਪੰਪਾਂ ’ਤੇ ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ\ਕੁਰਾਲੀ, 11 ਜੂਨ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੱਤਾ ਦਾ ਹੰਕਾਰ ਦੇਸ਼ ਤੇ ਭਾਰੀ ਪੈਣ ਲੱਗਿਆ ਹੈ ਅਤੇ ਲੱਖਾਂ ਲੋਕਾਂ ਦੇ ਕੋਵਿਡ ਕਾਰਨ ਜਾਨਾਂ ਗੁਆ ਲੈਣ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਕੋਈ ਸਬਕ ਨਹੀਂ ਲਿਆ ਹੈ ਅਤੇ ਹੁਣ ਡੀਜਲ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ਨੂੰ ਆਰਥਿਕ ਤੌਰ ’ਤੇ ਮਾਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। ਅੱਜ ਕੁਰਾਲੀ ਵਿਖੇ ਕਾਂਗਰਸ ਪਾਰਟੀ ਵੱਲੋਂ ਪੈਟਰੋਲੀਅਮ ਪਦਾਰਥਾਂ ਦੀਆਂ ਵੱਧਦੀਆਂ ਕੀਮਤਾਂ ਖ਼ਿਲਾਫ਼ ਦੇਸ਼ ਵਿਆਪੀ ਰੋਸ਼ ਪ੍ਰਦਰਸ਼ਨਾਂ ਦੀ ਲੜੀ ਵਿਚ ਆਯੋਜਿਤ ਧਰਨੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੱਤਾ ਦੇ ਹੰਕਾਰ ਵਿਚ ਮੋਦੀ ਸਰਕਾਰ ਨੇ ਦੇਸ਼ ਦੇ ਆਮ ਲੋਕਾਂ ਨੂੰ ਪੂਰੀ ਤਰਾਂ ਨਾਲ ਵਿਸਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੋਵਿਡ ਦੇ ਕੁਪ੍ਰਬੰਧਨ ਕਾਰਨ ਦੇਸ਼ ਦੇ ਲੱਖਾਂ ਪਰਿਵਾਰਾਂ ਨੇ ਆਪਣੇ ਪਰਿਵਾਰਕ ਮੈਂਬਰ ਗੁਆ ਲਏ ਅਤੇ ਹੁਣ ਮਹਿੰਗਾਈ ਰਾਹੀਂ ਦੇਸ਼ ਦੀ ਸਰਕਾਰ ਲੋਕਾਂ ਦਾ ਕਚੂਮਰ ਕੱਢਣ ਤੇ ਤੁਲੀ ਹੋਈ ਹੈ। ਕੋਵਿਡ ਦੀ ਦੂਜੀ ਲਹਿਰ ਤੋਂ ਪਹਿਲਾਂ ਵੈਕਸੀਨ ਆਪਣੇ ਦੇਸ਼ ਵਾਸੀਆਂ ਨੂੰ ਮੁਹੱਈਆ ਕਰਵਾਉਣ ਦੀ ਬਜਾਏ ਵਿਦੇਸਾਂ ਵਿੱਚ ਭੇਜਣਾ, ਆਕਸਜੀਨ, ਦਵਾਈਆਂ ਆਦਿ ਦੀ ਕਾਲਾਬਜਾਰੀ ਨੇ ਦੇਸ਼ ਵਿੱਚ ਤਰਸਯੋਗ ਹਲਾਤ ਸਿਰਜ ਦਿੱਤੇ ਸਨ ਅਤੇ ਗੰਗਾ ਦੇ ਕਿਨਾਰੇ ਮੋਦੀ ਸਰਕਾਰ ਦੀ ਨਕਾਮੀ ਦੀ ਗਵਾਹ ਬਣ ਗਏ ਜਿੱਥੇ ਹਜਾਰਾਂ ਬਦਨਸੀਬਾਂ ਨੂੰ ਦਫ਼ਨਾ ਦਿੱਤਾ ਗਿਆ। ਸ੍ਰੀ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਤੇਲ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਨਿੱਜੀ ਕੰਪਨੀਆਂ ਦੇ ਪੰਪਾਂ ਨੂੰ ਲਾਭ ਪਹੁੰਚਾ ਰਹੀ ਹੈ ਜਦ ਕਿ ਆਮ ਲੋਕ ਅਤੇ ਕਿਸਾਨ ਇਸ ਮਹਿੰਗਾਈ ਨਾਲ ਪਿਸ ਰਹੇ ਹਨ। ਉਨਾਂ ਨੇ ਕਿਹਾ ਕਿ ਪਿੱਛਲੇ 13 ਮਹੀਨੇ ਵਿੱਚ ਪੈਟਰੋਲ 25.72 ਰੁਪਏ ਅਤੇ ਡੀਜਲ 23.93 ਰੁਪਏ ਮਹਿੰਗਾ ਹੋਇਆ ਹੈ ਅਤੇ ਇਸ ਸਾਲ ਵੀ 43 ਵਾਰ ਤੇਲ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ ਤਾਂ ਕੱਚਾ ਤੇਲ 125 ਡਾਲਰ ਪ੍ਰਤੀ ਬੈਰਲ ਸੀ ਅਤੇ ਡੀਜਲ ਦੀ ਕੀਮਤ 54 ਰੁਪਏ ਸੀ ਜਦ ਕਿ ਹੁਣ ਕੱਚਾ ਤੇਲ ਅੱਧੀ ਕੀਮਤ ’ਤੇ ਮਿਲ ਰਿਹਾ ਹੈ ਅਤੇ ਡੀਜਲ ਦੀ ਕੀਮਤ ਲਗਭਗ ਦੁੱਗਣੀ ਕਰ ਦਿੱਤੀ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਆਰਡੀਐਫ਼, ਜੀਐਸਟੀ ਦੀ ਅਦਾਇਗੀ ਨਹੀਂ ਕਰ ਰਹੀ ਹੈ ਅਤੇ ਹਰ ਤਰੀਕੇ ਨਾਲ ਪੰਜਾਬ ਨੂੰ ਦਬਾਇਆ ਜਾ ਰਿਹਾ ਹੈ। ਜਦ ਕਿ ਡੀਜਲ ਪੈਟ੍ਰੋਲ ਤੋਂ ਟੈਕਸਾਂ ਦੇ ਰੂਪ ਵਿੱਚ ਕੇਂਦਰ ਸਰਕਾਰ ਹਰ ਸਾਲ 3 ਲੱਖ ਕਰੋੜ ਰੁਪਏ ਦੀ ਉਗਰਾਹੀ ਕਰਦੀ ਹੈ ਪਰ ਆਮ ਲੋਕਾਂ ਨੂੰ ਇਸ ਦਾ ਕੋਈ ਲਾਭ ਨਹੀਂ ਹੋ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਆਮ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਉਠ ਖੜੇ ਹੋਣ ਦਾ ਸੱਦਾ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ