ਚੋਣਾਂ ਤੋਂ ਬਾਅਦ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਦੇ ਆਗੂਆਂ ਨੂੰ ਭੱਜਣ ਲਈ ਰਾਹ ਵੀ ਨਹੀਂ ਲੱਭੇਗਾ: ਸ਼ੇਰਗਿੱਲ

ਆਪ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਦੇ ਹੱਕ ਵਿੱਚ ਚੋਣ ਰੈਲੀ, ਕਈ ਪਰਿਵਾਰ ਆਪ ਨਾਲ ਜੁੜੇ

ਨਿਊਜ਼ ਡੈਸਕ ਸਰਵਿਸ
ਮੁਹਾਲੀ, 6 ਦਸੰਬਰ
ਸਥਾਨਕ ਫੇਜ਼-2 ਵਿੱਚ ਆਮ ਆਦਮੀ ਪਾਰਟੀ ਦੀ ਸਸਕੈਚਵਨ (ਕੈਨੇਡਾ) ਟੀਮ ਵੱਲੋਂ ਚੋਣ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਹਨ ਅਤੇ ਪਾਰਟੀ ਲੋਕਾਂ ਦੀਆਂ ਉਮੀਦਾਂ ਉਪਰ ਪੂਰਾ ਉਤਰ ਰਹੀ ਹੈ। ਆਪ ਦੇ ਸਰਗਰਮ ਵਾਲੰਟੀਅਰ ਸੰਦੀਪ ਸਿੰਘ ਕਲਸ ਵੱਲੋਂ ਕੀਤੀ ਗਈ ਇਸ ਰੈਲੀ ਦੌਰਾਨ ਜਗਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋਣ ਦੀ ਘੋਸ਼ਣਾ ਕੀਤੀ।
ਇਸ ਮੌਕੇ ਆਪ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਚੋਣ ਰੈਲੀ ਵਿੱਚ ਪੁੱਜੇ ਵਿਅਕਤੀਆਂ ਦੀਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨਸ਼ਿਆਂ ਅਤੇ ਬੇਰੁਜ਼ਗਾਰ ਦੇ ਖ਼ਾਤਮੇ ਲਈ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਨਿਜ਼ਾਮ ਬਦਲਣ ਦਾ ਹੋਕਾ ਦਿੰਦਿਆਂ ਕਿਹਾ ਕਿ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਪ ਸਾਰੀਆਂ ਸੀਟਾਂ ’ਤੇ ਹੂੰਝਾਫੇਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਆਪ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਦੇ ਆਗੂਆਂ ਨੂੰ ਭੱਜਣ ਲਈ ਰਾਹ ਵੀ ਨਹੀਂ ਲੱਭੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਦਲਾਂ ਅਤੇ ਕਾਂਗਰਸੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸਾਵਧਾਨ ਰਹਿਣ ਅਤੇ ਸਿਆਪਣ ਤੋਂ ਕੰਮ ਲੈਂਦੇ ਹੋਏ ਆਪ ਦੀ ਸਰਕਾਰ ਬਣਾਉਣ ਲਈ ਅਰਵਿੰਦ ਕੇਜਰੀਵਾਲ ਦਾ ਸਾਥ ਦੇਣ।
ਇਸ ਮੌਕੇ ਅਜੀਤਪਾਲ ਸਿੰਘ ਭੁੱਲਰ, ਸਰਬਜੀਤ ਬੱਸੀ, ਗੁਰਪ੍ਰੀਤ ਪੰਡੀ, ਹੈਰੀ ਜੱਸਲ, ਕੁਲਜੀਤ, ਕਿਟੂ, ਵਿਪਨ, ਜੋਰਾਵਰ, ਸਾਗਰ ਕੁੰਦਰਾ, ਗੁਰਪ੍ਰਤਾਪ ਸਿੰਘ, ਬਲਦੇਵ ਸਿੰਘ ਸਾਨ, ਰਜਿੰਦਰ ਸਿੰਘ, ਬਲਬੀਰ ਸਿੰਘ ਸ਼ਾਹੀ, ਸਤਵਿੰਦਰ ਸਿੰਘ ਗਰੇਵਾਲ, ਟੀਵੀ ਮੌਜੂਦ ਸਨ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…