ਹਿਮਾਚਲ ਪ੍ਰਦੇਸ਼ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਨੀ ਤੈਅ: ਬੇਗੜਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਨਵੰਬਰ:
ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ ਅਤੇ ਸੂਬੇ ਵਿੱਚ ਇੱਕ ਵਾਰ ਫਿਰ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ ਜੋ ਕਿ ਲੋਕਾਂ ਵੱਲੋਂ ਪਾਰਟੀ ਨੂੰ ਮਿਲ ਰਹੇ ਸਮਰਥਨ ਤੋਂ ਸਾਫ਼ ਝਲਕਦਾ ਹੈ। ਇਹ ਦਾਅਵਾ ਪੰਜਾਬ ਕਾਂਗਰਸ ਐਸੀ ਵਿੰਗ ਦੇ ਜਨਰਲ ਸਕੱਤਰ ਰਾਜ ਪਾਲ ਬੇਗੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਸੂਬੇ ਦੇ ਸੀਨੀਅਰ ਆਗੂਆਂ ਦੀ ਹਿਮਾਚਲ ਪ੍ਰਦੇਸ਼ ਵਿੱਚ ਚੱਲ ਰਹੇ ਚੋਣ ਪਰਚਾਰ ਲਈ ਡਿਊਟੀਆਂ ਲਗਾਈਆਂ ਗਈਆਂ ਸਨ। ਉਨ੍ਹਾਂ ਵੱਲੋਂ ਵੀ ਆਪਣੇ ਸਾਥੀਆਂ ਨਾਲ ਹਿਮਾਚਲ ਦੇ ਵੱਖ ਵੱਖ ਹਲਕਿਆਂ ਵਿੱਚ ਪਾਰਟੀ ਉਮੀਦਵਾਰਾਂ ਲਈ ਚੋਣ ਪਰਚਾਰ ਕਰਕੇ ਪਰਤੇ ਹਨ।
ਚੋਣ ਪ੍ਰਚਾਰ ਤੋਂ ਪਰਤੇ ਰਾਜਪਾਲ ਬੇਗੜਾ ਨੇ ਦੱਸਿਆ ਕਿ ਨੋਟਬੰਦੀ ਅਤੇ ਜੀਐਸਟੀ ਕਾਰਨ ਲੋਕ ਤਰਾਹੀ-ਤਰਾਹੀ ਕਰ ਰਹੇ ਹਨ ਤੇ ਭਾਜਪਾ ਖ਼ਿਲਾਫ਼ ਲੋਕਾਂ ਵਿੱਚ ਜ਼ਬਰਦਸਤ ਗੁੱਸਾ ’ਤੇ ਰੋਸ ਪਾਇਆ ਜਾ ਰਿਹਾ ਹੈ ਤੇ ਮੁੱਖ ਮੰਤਰੀ ਵੀਰਭਦਰ ਸਿੰਘ ਵੱਲੋਂ ਕਾਰਵਾਏ ਪਿਛਲੇ ਪੰਜ ਸਾਲਾਂ ਦੋਰਾਨ ਵਿਕਾਸ ਕਾਰਜਾਂ ਕਾਰਨ ਕਾਂਗਰਸ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਇਨ੍ਹਾਂ ਚੋਣਾਂ ‘ਚ ਕਾਂਗਰਸ ਸ਼ਾਨਦਾਰ ਜਿੱਤ ਹਾਸਿਲ ਕਰਦੇ ਹੋਏ ਮੁੜ ਤੋਂ ਸੂਬੇ ਵਿੱਚ ਰਾਜਾ ਵੀਰਭਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਦੋਂ ਵੀ ਜਿਸ ਜਿਸ ਹਲਕੇ ਵਿੱਚ ਰੈਲੀਆਂ ਕੀਤੀਆਂ ਗਈਆਂ ਹਨ। ਉਸ ਹਲਕੇ ਤੋਂ ਕਾਂਗਰਸੀ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਦੇ ਆਏ ਹਨ ਤੇ ਇਸ ਵਾਰ ਮੁੱਖ ਮੰਤਰੀ ਦੀ ਰੈਲੀਆਂ ਵਿੱਚ ਹੋਇਆ ਰਿਕਾਰਡਤੋੜ ਇਕੱਠ ਕਾਂਗਰਸੀ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਂਦਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…