ਦਰਬਾਰੀ ਲਾਲ ਦਾ ਹਫ਼ਤੇ ਵਿੱਚ ਹੀ ਆਪ ਤੋਂ ਮੋਹ ਭੰਗ ਹੋਇਆ, ਪੰਜਾਬ ਕਾਂਗਰਸ ਵਿੱਚ ਮੁੜ ਵਾਪਸੀ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 11 ਜਨਵਰੀ:
ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕੇ ਅੰਮ੍ਰਿਤਸਰ ਕੇਂਦਰੀ ਤੋਂ ਐਲਾਨੇ ਉਮੀਦਵਾਰ ਦਰਬਾਰੀ ਲਾਲ ਦਾ ਇਕ ਹਫ਼ਤੇ ਤੋਂ ਘੱਟ ਸਮੇਂ ਵਿੱਚ ਆਪ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਦਰਬਾਰੀ ਲਾਲ ਵਾਪਸ ਕਾਂਗਰਸ ਵਿੱਚ ਆ ਗਏ ਹਨ। ਦਰਬਾਰੀ ਲਾਲ ਨੇ ਕਿਹਾ ਕਿ ਉਹ ਸਮਝ ਚੁੱਕੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਹੀ ਸੰਕਟਾਂ ਨਾਲ ਘਿਰੇ ਪੰਜਾਬ ਲਈ ਰਾਹਤ ਦੀ ਇਕ ਆਸ ਦੀ ਕਿਰਨ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਦਰਬਾਰੀ ਲਾਲ ਪਾਰਟੀ ਨਾਲ ਉਨ੍ਹਾਂ ਦੀਆਂ ਕੁਝ ਸ਼ਿਕਾਇਤਾਂ ਕਾਰਨ ਕਾਂਗਰਸ ਛੱਡ ਕੇ ਚਲੇ ਗਏ ਸਨ, ਜਿਨ੍ਹਾਂ ਨੂੰ ਹੁਣ ਸੁਲਝਾ ਲਿਆ ਗਿਆ ਹੈ ਤੇ ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਅਤੇ ਅੰਮ੍ਰਿਤਸਰ ਵਿੱਚ ਪਾਰਟੀ ਦੇ ਸਾਰੇ ਉਮੀਦਵਾਰਾਂ ਦੀ ਸਹਾਇਤ ਕਰਨ ਦਾ ਫੈਸਲਾ ਲਿਆ ਹੈ। ਜਦਕਿ ਲਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਟਿਕਟ ਦੀ ਇੱਛਾ ਨਾਲ ਪਾਰਟੀ ਵਿੱਚ ਵਾਪਿਸੀ ਨਹੀਂ ਕੀਤੀ ਹੈ, ਸਗੋਂ ਉਹ ਸੂਬੇ ਦੀ ਸੇਵਾ ਕਰਨਾ ਚਾਹੁੰਦੇ ਹਨ ਅਤੇ ਇਸ ਲਈ ਉਨ੍ਹਾਂ ਨੇ ਭ੍ਰਿਸ਼ਟ ਤੇ ਲਾਲਚੀ ਆਪ ਨੂੰ ਛੱਡਣ ਦਾ ਫੈਸਲਾ ਲਿਆ, ਬਾਵਜੂਦ ਇਸਦੇ ਕਿ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲਈ ਅਰਵਿੰਦ ਕੇਜਰੀਵਾਲ ਦੀ ਪਾਰਟੀ ਤੋਂ ਟਿਕਟ ਮਿੱਲ ਗਈ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਵਿਧਾਇਕ ਰਾਜ ਕੁਮਾਰ ਵੇਰਕਾ, ਏ.ਆਈ.ਸੀ.ਸੀ ਸਕੱਤਰ ਹਰੀਸ਼ ਚੌਧਰੀ ਤੇ ਪੰਜਾਬ ਕਾਂਗਰਸ ਜਨਰਲ ਸਕੱਤਰ ਸੰਜੀਵ ਅਰੋੜਾ ਵੀ ਮੌਜ਼ੂਦ ਰਹੇ।
ਜ਼ਿਕਰਯੋਗ ਹੈ ਕਿ ਦਰਬਾਰੀ ਲਾਲ ਤਿੰਨ ਵਾਰ ਕਾਂਗਰਸ ਦੇ ਵਿਧਾਇਕ ਤੇ ਸੂਬਾ ਵਿਧਾਨ ਸਭਾ ਵਿੱਚ ਸਾਬਕਾ ਕਾਂਗਰਸੀ ਡਿਪਟੀ ਸਪੀਕਰ ਰਹਿ ਚੁੱਕੇ ਹਨ। ਜਿਹੜੇ ਪਹਿਲਾਂ 2014 ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਚਲੇ ਗਏ ਸਨ ਅਤੇ ਬਾਅਦ ਵਿੱਚ ਪਾਰਟੀ ਛੱਡ ਕੇ ਆਪ ਵਿੱਚ ਸ਼ਾਮਿਲ ਹੋ ਗਏ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…