ਗੁਰਦੁਆਰਾ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਖ਼ਿਲਾਫ਼ ਬਗਾਵਤੀ ਸੁਰਾਂ ਉੱਠਣੀਆਂ ਸ਼ੁਰੂ

ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਨੇ ਵਿਰੋਧੀ ਧਿਰ ’ਤੇ ਸਾਜ਼ਿਸ਼ ਰਚਣ ਦੇ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦੇ ਦੋ ਧੜਿਆਂ ਦਾ ਆਪਸੀ ਵਿਵਾਦ ਫਿਰ ਤੋਂ ਭਖਣਾ ਸ਼ੁਰੂ ਹੋ ਗਿਆ ਹੈ। ਵਿਰੋਧੀ ਧੜੇ ਨੇ ਮੌਜੂਦਾ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਵਿਰੋਧੀ ਧੜਾ ਦੇ ਨੁਮਾਇੰਦੇ ਜਸਪਾਲ ਸਿੰਘ ਅਤੇ ਹੋਰਨਾਂ ਨੇ ਅੱਜ ਗੁਰਦੁਆਰਾ ਸਾਹਿਬ ਵਿੱਚ ਇਕੱਠ ਕਰ ਕੇ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸੰਗਤ ਦਾ ਮੌਜੂਦਾ ਪ੍ਰਧਾਨ ਤੋਂ ਭਰੋਸਾ ਉੱਠ ਗਿਆ ਹੈ ਅਤੇ ਛੇਤੀ ਹੀ 33 ਫੀਸਦੀ ਮੈਂਬਰਾਂ ਦਾ ਇਕੱਠ ਕਰਕੇ ਜਨਰਲ ਹਾਊਸ ਸੱਦਿਆ ਜਾਵੇਗਾ ਅਤੇ ਪ੍ਰਧਾਨ ਨੂੰ ਅਹੁਦੇ ਤੋਂ ਲਾਂਭੇ ਕਰਨ ਦੀ ਕਾਰਵਾਈ ਆਰੰਭੀ ਜਾਵੇਗੀ।
ਪਿਛਲੇ ਦਿਨੀਂ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਵੱਲੋਂ ਰਾਗੀ ਸਿੰਘਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਤੋਂ ਬਾਅਦ ਗੁਰਦੁਆਰੇ ਦਾ ਵਿਵਾਦ ਸ਼ੁਰੂ ਹੋਇਆ ਸੀ। ਨੋਟਿਸ ਵਿੱਚ ਕਿਹਾ ਗਿਆ ਸੀ ਕਿ ਰਾਗੀ ਸਿੰਘ ਇਸ਼ਨਾਨ ਕੀਤੇ ਬਿਨਾਂ ਕੀਤਰਨ ਕਰਨ ਬੈਠ ਜਾਂਦੇ ਹਨ, ਕਿਉਂ ਨਾ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇੰਜ ਦੋ ਧਿਰਾਂ ਵਿੱਚ ਹੋਏ ਵਿਵਾਦ ਸਬੰਧੀ ਘਟਨਾ ਦੀ ਵੀਡੀਓ ਬਣਾ ਰਹੇ ਪੱਤਰਕਾਰ ਮੇਜਰ ਸਿੰਘ ਨੂੰ ਥਾਣੇ ਲਿਜਾ ਕੇ ਉਸ ਦੀ ਕੁੱਟਮਾਰ ਕੀਤੀ ਗਈ।
ਉਧਰ, ਦੂਜੇ ਪਾਸੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਵਿਰੋਧੀ ਧੜਾ ਜਾਣਬੁੱਝ ਕੇ ਗੁਰੂਘਰ ਦਾ ਮਾਹੌਲ ਖਰਾਬ ਕਰਨ ’ਤੇ ਤੁਲੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਹ ਮੁਹਾਲੀ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਹੋਈ ਚੋਣ ਵਿੱਚ ਪ੍ਰਧਾਨ ਦੀ ਚੋਣ ਜਿੱਤੇ ਸੀ ਪ੍ਰੰਤੂ ਵਿਰੋਧੀ ਧੜੇ ਨੂੰ ਹਾਰ ਬਰਦਾਸ਼ਤ ਨਹੀਂ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧੜਾ ਪਿਛਲੇ 8 ਸਾਲਾਂ ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਾਬਜ ਰਿਹਾ ਹੈ ਪ੍ਰੰਤੂ ਹੁਣ ਤੱਕ ਉਨ੍ਹਾਂ ਨੇ ਕੋਈ ਹਿਸਾਬ ਕਿਤਾਬ ਨਹੀਂ ਦਿੱਤਾ ਹੈ। ਜੇਪੀ ਸਿੰਘ ਨੇ ਦਾਅਵਾ ਕੀਤਾ ਕਿ ਜਦ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ ਤਾਂ ਗੁਰਦੁਆਰੇ ਦੀ ਆਮਦਨ ਵਿੱਚ ਪੰਜ ਲੱਖ ਰੁਪਏ ਦਾ ਵਾਧਾ ਹੋਇਆ ਹੈ ਅਤੇ ਕਰਫਿਊ ਦੌਰਾਨ ਰੋਜ਼ਾਨਾ ਸੈਂਕੜੇ ਵਿਅਕਤੀਆਂ ਨੂੰ ਲੰਗਰ ਪਰੋਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਦੇ ਪ੍ਰਬੰਧਾਂ ਵਿੱਚ ਬਿਲਕੁਲ ਪਾਰਦਸ਼ਤਾ ਲਿਆਂਦੀ ਗਈ ਹੈ ਅਤੇ ਗੋਲਕ ਦੀ ਮਾਇਆ ਸਮੇਤ ਹੋਰ ਸਾਰੇ ਕੰਮਾਂ ਜਨਤਕ ਕੀਤੇ ਜਾਂਦੇ ਹਨ।

Load More Related Articles

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …