nabaz-e-punjab.com

ਪੰਜਾਬ ਵਿਚ ਅੌਰਤਾਂ ਦੇ ਸ਼ਸ਼ਕਤੀਕਰਨ ਲਈ ਸੂਬਾ ਸਰਕਾਰ ਅਤੇ ’ਸੇਵਾ ਭਾਰਤ’ ਵਿਚਕਾਰ ਸਮਝੌਤਾ ਸਹੀਬੰਧ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਅਗਸਤ:
ਪੰਜਾਬ ਵਿਚ ਅੌਰਤਾਂ ਨੂੰ ਆਰਥਿਕ ਅਤੇ ਸਮਾਜਿਕ ਪੱਧਰ ’ਤੇ ਸ਼ਸ਼ਕਤੀਕਰਨ ਕਰਨ ਲਈ ਪੰਜਾਬ ਸਰਕਾਰ ਅਤੇ ਸੈਲਫ ਇੰਪਲਾਇਡ ਵੂਮੈਨਜ਼ ਐਸੋਸੀਏਸ਼ਨ (ਸੇਵਾ) ਭਾਰਤ ਵਿਚਕਾਰ ਅੱਜ ਇਕ ਸਮਝੌਤਾ ਸਹੀਬੰਧ ਕੀਤਾ ਗਿਆ ਹੈ। ਇਸ ਸਮਝੌਤਾ ’ਤੇ ਪੰਜਾਬ ਸਰਕਾਰ ਵੱਲੋਂ ਸ੍ਰੀ ਡੀ.ਐਸ. ਮਾਂਗਟ, ਵਿਸ਼ੇਸ਼ ਸਕੱਤਰ, ਯੋਜਨਾ ਅਤੇ ਸੇਵਾ ਭਾਰਤੀ ਵੱਲੋਂ ਪੰਜਾਬ ਦੀ ਕੋਆਰਡੀਨੇਟਰ ਸੁਨੰਦਾ ਦਿਕਸ਼ਿਤ ਵੱਲੋਂ ਹਸਤਾਖਰ ਕੀਤੇ ਗਏ। ਇਸ ਮੌਕੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਸ੍ਰੀ ਅਨਿਰੁੱਧ ਤਿਵਾੜੀ, ਪ੍ਰਮੁੱਖ ਸਕੱਤਰ ਵਿੱਤ, ਸ੍ਰੀ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ, ਰੀਨਾਨਾ ਜਬਵਾਲਾ, ਪ੍ਰਧਾਨ ਸੇਵਾ ਭਾਰਤ ਅਤੇ ਹਰਸ਼ਰਨ ਕੌਰ, ਸਹਾਇਕ ਕੋਆਰਡੀਨੇਟਰ, ਪੰਜਾਬ ਸੇਵਾ ਭਾਰਤ ਹਾਜ਼ਰ ਸਨ।
ਸਮਝੌਤੇ ਤਹਿਤ ਸੂਬੇ ਦੀਆਂ ਗਰੀਬ ਅੌਰਤਾਂ ਨੂੰ ਆਰਥਿਕ ਪੱਧਰ ’ਤੇ ਉੱਚਾ ਚੁੱਕਣ ਲਈ ਅਤੇ ਸਮਾਜਿਕ ਪੱਧਰ ’ਤੇ ਇਕ ਰੁਤਬਾ ਦਿਵਾਉਣ ਲਈ ’ਸੇਵਾ ਪੰਜਾਬ’ ਸੰਸਥਾ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ। ਇਸ ਮੌਕੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਸੇਵਾ ਭਾਰਤ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਅੌਰਤਾਂ ਦੇ ਸ਼ਸ਼ਕਤੀਕਰਨ ਲਈ ਸਾਰਥਕ ਹੰਭਲੇ ਮਾਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਸਮਝੌਤੇ ਨਾਲ ਹੁਣ ਸੂਬੇ ਦੀਆਂ ਅੌਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਆਰਥਿਕ ਤੇ ਸਮਾਜਿਕ ਪੱਧਰ ਹੋਰ ਉੱਚਾ ਹੋਵੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…