ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਰੁਜ਼ਗਾਰ ਲਈ ਐਲ ਐਂਡ ਟੀ ਐਜੂਟੈਕ ਨਾਲ ਸਮਝੌਤਾ

ਵਿਦਿਆਰਥੀਆਂ ਨੂੰ ਮਿਆਰੀ ਤੇ ਰੁਜ਼ਗਾਰ-ਮੁਖੀ ਸਿੱਖਿਆ ਮੁਹੱਈਆ ਕਰਵਾਉਣਾ ਮੁੱਖ ਟੀਚਾ: ਬਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਪਹਿਲੇ ਸਮੈਸਟਰ ਤੋਂ ਸ਼ੁਰੂ ਹੋਣ ਵਾਲੇ ਮੌਜੂਦਾ ਅਕਾਦਮਿਕ ਸੈਸ਼ਨ ਲਈ ਦੇਸ਼ ਦੀ ਨਾਮੀ ਕੰਪਨੀ ਐਲ ਐਂਡ ਟੀ ਐਜੂਟੈਕ ਨਾਲ ਸਮਝੌਤਾ ਕੀਤਾ ਹੈ। ਜਿਸ ਦੇ ਤਹਿਤ ਵਿਦਿਆਰਥੀਆਂ ਨੂੰ ਐਲ ਐਂਡ ਟੀ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਮਿਲ ਕੇ ਕੋਰਸ ਤਿਆਰ ਕੀਤੇ ਜਾਣਗੇ ਅਤੇ ਵਿਦਿਆਰਥੀਆਂ ਨੂੰ ਐਲ ਐਂਡ ਟੀ ਦੇ ਚੱਲ ਰਹੇ ਪ੍ਰਾਜੈਕਟਾਂ ’ਤੇ ਲਿਜਾ ਕੇ ਪ੍ਰੈਕਟੀਕਲ ਟਰੇਨਿੰਗ ਦਿੱਤੀ ਜਾਵੇਗੀ। ਚੋਣਵੇਂ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਵੀ ਕਰਵਾਈ ਜਾਵੇਗੀ। ਇਸ ਸਬੰਧੀ ਅੱਜ ਮੁਹਾਲੀ ਦੇ ਸੈਕਟਰ-71 ਵਿੱਚ ਆਯੋਜਿਤ ਸਮਾਰੋਹ ਦੌਰਾਨ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਪਰਵਿੰਦਰ ਸਿੰਘ, ਐਲ ਐਂਡ ਟੀ ਦੇ ਡੋਮੈਸਟਿਕ ਮਾਰਕੀਟਿੰਗ ਨੈੱਟਵਰਕ ਦੇ ਮੁਖੀ ਸੰਜੀਵ ਸ਼ਰਮਾ ਅਤੇ ਕੰਪਨੀ ਦੇ ਖੇਤਰੀ ਮੈਨੇਜਰ ਵਿਸ਼ਾਲ ਵਾਸਵਾਨੀ ਵੱਲੋਂ ਐਮਓਯੂ ਸਾਈਨ ਕੀਤੇ ਗਏ। ਇਸ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਵੀ ਮੌਜੂਦ ਸਨ।
ਇਸ ਮੌਕੇ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ 22 ਸਾਲ ਪਹਿਲਾਂ ਰਿਆਤ ਬਾਹਰਾ ਕਾਲਜ ਦੀ ਸਥਾਪਨਾ ਦੇ ਸਮੇਂ ਤੋਂ ਹੀ ਇਹ ਕੋਸ਼ਿਸ਼ ਰਹੀ ਹੈ ਕਿ ਵਿਦਿਆਰਥੀਆਂ ਨੂੰ ਰੁਜ਼ਗਾਰ-ਮੁਖੀ ਸਿੱਖਿਆ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇ। ਹੁਣ ਇੱਥੇ ਕੋਰਸ ਤੋਂ ਬਾਅਦ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਕੰਮ ਨੂੰ ਐਲ ਐਂਡ ਟੀ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪ੍ਰਮੁੱਖ ਕੰਪਨੀਆਂ ਨਾਲ ਕਈ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਹਨ ਅਤੇ ਹੁਣ ਐਲ ਐਂਡ ਟੀ ਨਾਲ ਹੋਏ ਸਮਝੌਤਾ ਦਾ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਕੰਪਨੀ ਦੇ ਡੋਮੈਸਟਿਕ ਮਾਰਕੀਟਿੰਗ ਨੈੱਟਵਰਕ ਦੇ ਮੁਖੀ ਸੰਜੀਵ ਸ਼ਰਮਾ ਨੇ ਕਿਹਾ ਕਿ ਐਲ ਐਂਡ ਟੀ ਐਜੂਟੈਕ ਦੁਆਰਾ ਪੇਸ਼ ਕੀਤੇ ਗਏ ਲਰਨਿੰਗ ਮਾਡਿਊਲਸ ਵਿਦਿਆਰਥੀਆਂ ਨੂੰ ਉਦਯੋਗਿਕ ਨਜ਼ਰੀਏ ਨਾਲ ਪੇਸ਼ੇਵਰ ਅਭਿਆਸ ਦੇ ਸਿਧਾਂਤਾਂ ਨਾਲ ਜਾਣੂ ਕਰਵਾਉਣ ਵਿੱਚ ਮਦਦ ਕਰਨਗੇ ਅਤੇ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਸਿੱਖਿਆ ਹਾਸਲ ਕਰਕੇ ਰੁਜ਼ਗਾਰ ਲਈ ਅਪਲਾਈ ਕਰਨ ਵਾਲਿਆਂ ਵਿੱਚ ਯੋਗਤਾ ਦਾ ਪੱਧਰ ਕੁੱਝ ਘੱਟ ਹੈ। ਇਸ ਮੌਕੇ ਐਲ ਐਂਡ ਟੀ ਦੇ ਖੇਤਰੀ ਮੈਨੇਜਰ ਵਿਸ਼ਾਲ ਵਾਸਵਾਨੀ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…