ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਜਾਵੇਗੀ ਲੋੜੀਂਦੀ ਖੇਤੀ ਮਸ਼ੀਨਰੀ: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਪਿੰਡਾਂ ਦੇ ਕਿਸਾਨਾਂ ਨੂੰ 6 ਸੁਪਰ ਸੀਡਰ ਮਸ਼ੀਨਾਂ ਵੰਡੀਆਂ

ਭਾਗੋਮਾਜਰਾ, ਘੜੂੰਆਂ, ਦੱਪਰ, ਕੁਰਲੀ, ਹੁਲਕਾ ਤੇ ਮਾਣਕਪੁਰ ਪਿੰਡਾਂ ਨੂੰ ਦਿੱਤੀਆਂ ਸੁਪਰ ਸੀਡਰ ਮਸ਼ੀਨਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ 6 ਸੁਪਰ ਸੀਡਰ ਮਸ਼ੀਨਾਂ ਮੁਹੱਈਆ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਏਡੀਸੀ (ਵਿਕਾਸ) ਸ੍ਰੀਮਤੀ ਅਵਨੀਤ ਕੌਰ, ਸਾਬਕਾ ਕੌਂਸਲਰ ਆਰਪੀ ਸ਼ਰਮਾ ਵੀ ਮੌਜੂਦ ਸਨ। ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਦੀ ਰੋਕਥਾਮ ਅਤੇ ਪਰਾਲੀ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਅਧੀਨ ਪਰਾਲੀ ਦੀ ਸੰਭਾਲ ਲਈ ਵਰਤੀਆਂ ਜਾਂਦੀਆਂ ਮਸ਼ੀਨਾਂ ਜਿਵੇਂ ਕਿ ਸੁਪਰ ਐਸ.ਐਮ.ਐਸ., ਉਲਟਾਵਾਂ ਹੱਲ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ ਆਦਿ ਕਿਸਾਨ ਗਰੁੱਪਾਂ, ਵਿਅਕਤੀਗਤ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵਾਤਾਵਰਨ ਪ੍ਰੇਮੀ ਅਤੇ ਮਨੁੱਖਤਾ ਦਾ ਦਰਦ ਰੱਖਣ ਵਾਲੀਆਂ ਸੰਸਥਾਵਾਂ ਵੱਲੋਂ ਵੀ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਲੜੀ ਅਧੀਨ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਲਗਪਗ 40 ਲੱਖ ਰੁਪਏ ਦੀ ਲਾਗਤ ਨਾਲ 17 ਸੁਪਰ ਸੀਡਰ ਮਸ਼ੀਨਾਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਸਹਿਕਾਰੀ ਸਭਾਵਾਂ ਨੂੰ ਦਿੱਤੀਆਂ ਜਾ ਰਹੀਆਂ ਹਨ, ਇਸ ਦੇ ਪਹਿਲੇ ਪੜਾਅ ਅਧੀਨ ਪਿੰਡ ਭਾਗੋਮਾਜਰਾ, ਘੜੂੰਆਂ, ਦੱਪਰ, ਕੁਰਲੀ, ਹੁਲਕਾ ਅਤੇ ਮਾਣਕਪੁਰ ਸ਼ਰੀਫ਼ ਦੀਆਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ 6 ਸੁਪਰ ਸੀਡਰ ਮਸ਼ੀਨਾਂ ਦਿੱਤੀਆਂ ਗਈਆਂ। ਇਸ ਸਬੰਧੀ ਇੱਥੋਂ ਦੇ ਇਤਿਹਾਸਕ ਪਿੰਡ ਚੱਪੜਚਿੜੀ ਖ਼ੁਰਦ ਵਿਖੇ ਮਸ਼ੀਨ ਵੰਡ ਸਮਾਰੋਹ ਕਰਵਾਇਆ ਗਿਆ। ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਕਿਸਾਨ ਅਤੇ ਹੋਰ ਲੋੜਵੰਦ ਖੇਤਾਂ ਵਿੱਚ ਪਰਾਲੀ ਦੀ ਸੰਭਾਲ ਕਰ ਸਕਣਗੇ ਅਤੇ ਆਉਣ ਵਾਲੇ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਕੀਤੀ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ’ਤੇ ਦਿੱਤੀ ਜਾ ਰਹੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਕਿਸਾਨਾਂ ਵੱਲੋਂ ਬਹੁਤ ਹੀ ਸੁਚੱਜੇ ਤਰੀਕੇ ਨਾਲ ਪਰਾਲੀ ਦੀ ਸੰਭਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਪਿਛਲੇ ਸਾਲ ਦੇ ਮੁਕਾਬਲੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਕਿਸਾਨਾਂ ਵੱਲੋਂ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਮਨਵਿੰਦਰ ਸਿੰਘ, ਰਾਕੇਸ਼ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਗੁਰਸ਼ਰਨਦਾਸ ਗਰਗ, ਸ੍ਰੀਮਤੀ ਸੰਧਿਆ ਸ਼ਰਮਾ ਉਪ ਰਜਿਸਟਰਾਰ ਕੋਆਪਰੇਟਿਵ ਵਿਭਾਗ, ਖੇਤੀਬਾੜੀ, ਸਹਿਕਾਰਤਾ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਅਧਿਕਾਰੀਆਂ ਅਤੇ ਅਗਾਂਹਵਧੂ ਕਿਸਾਨ ਮੌਜੂਦ ਸਨ।

Load More Related Articles

Check Also

Punjab Police Thwarts Possible Terror Attack with Arrest of Two Operatives of Pak-ISI Backed Terror Module; 2.8kg IED Recovered

Punjab Police Thwarts Possible Terror Attack with Arrest of Two Operatives of Pak-ISI Back…