Share on Facebook Share on Twitter Share on Google+ Share on Pinterest Share on Linkedin ਖੇਤੀ ਕਾਨੂੰਨ: ਪਿੰਡ ਸੋਹਾਣਾ ਵਿੱਚ ਕਿਸਾਨਾਂ ਵੱਲੋਂ ਲੜੀਵਾਰ ਭੁੱਖ-ਹੜਤਾਲ ਸ਼ੁਰੂ ਰੋਜ਼ਾਨਾ ਪੰਜ ਵਿਅਕਤੀ ਬੈਠਣਗੇ ਭੁੱਖ-ਹੜਤਾਲ ’ਤੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਕਿਸਾਨ ਹਿਤੈਸ਼ੀ ਪੁਆਧੀ ਹਲਕਾ ਮੁਹਾਲੀ ਦੇ ਕਿਸਾਨਾਂ ਅਤੇ ਸੋਹਾਣਾ ਵਾਸੀਆਂ ਵੱਲੋਂ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਚੌਂਕ ਵਿੱਚ ਲੜੀਵਾਰ ਭੁੱਖ-ਹੜਤਾਲ ਸ਼ੁਰੂ ਕੀਤੀ ਗਈ। ਪਿੰਡ ਸੋਹਾਣਾ ਵਾਸੀ ਮਿੰਦਰ ਸਿੰਘ ਸੋਹਾਣਾ ਅਤੇ ਹਰਵਿੰਦਰ ਸਿੰਘ ਨੰਬਰਦਾਰ ਦੀ ਅਗਵਾਈ ਹੇਠ ਸ਼ੁਰੂ ਕੀਤੇ ਧਰਨਾ ਪ੍ਰਦਰਸ਼ਨ ਦੇ ਪਹਿਲੇ ਦਿਨ ਨੰਬਰਦਾਰ ਹਰਵਿੰਦਰ ਸਿੰਘ ਸਮੇਤ ਦਵਿੰਦਰ ਸਿੰਘ ਬੌਬੀ, ਸੁਰਿੰਦਰ ਪਾਲ ਬੱਗਾ, ਰਮਨ ਸ਼ਰਮਾ ਅਤੇ ਗੁਰਪ੍ਰੀਤ ਸੋਮਲ ਭੁੱਖ-ਹੜਤਾਲ ’ਤੇ ਬੈਠੇ। ਇਸ ਮੌਕੇ ਮਿੰਦਰ ਸਿੰਘ ਸੋਹਾਣਾ ਅਤੇ ਨੰਬਰਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੁਹਾਲੀ ਅਤੇ ਨੇੜਲੇ ਵੱਖ-ਵੱਖ ਪਿੰਡਾਂ ’ਚੋਂ ਪੰਜ ਵਿਅਕਤੀ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਰੋਜ਼ਾਨਾ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਭੁੱਖ ਹੜਤਾਲ ’ਤੇ ਬੈਠਿਆ ਕਰਨਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਕੁਲਵੰਤ ਸਿੰਘ ਤ੍ਰਿਪੜੀ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਦੇਸ਼ ਦੇ ਹੁਕਮਰਾਨ ਅੰਨਦਾਤਾ ਨੂੰ ਤਬਾਹ ਕਰਨ ਦੀਆਂ ਯੋਜਨਾਵਾਂ ਘੜ ਰਹੇ ਹਨ ਜਦੋਂਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਲੋਕਤੰਤਰਿਕ ਢੰਗ ਨਾਲ ਆਪਣਾ ਰੋਸ ਪ੍ਰਗਟ ਕਰ ਰਹੇ ਕਿਸਾਨਾਂ ਦੀ ਸੁਣਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸ਼ੁਰੂ ਤੋਂ ਵੱਡੇ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ ’ਤੇ ਅੰਦੋਲਨ ਵਿੱਚ ਡਟੇ ਸੰਯੁਕਤ ਕਿਸਾਨ ਮੋਰਚੇ ਦਾ ਹਰ ਕਿਸਾਨ ਅਤੇ ਮਜ਼ਦੂਰ ਵੱਲੋਂ ਪੂਰਨ ਸਮਰਥਨ ਕੀਤਾ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਬੈਦਵਾਨ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਦਵਿੰਦਰ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਲਖਨੌਰ, ਸਾਬਕਾ ਬਲਾਕ ਸਮਿਤੀ ਮੈਂਬਰ ਬੀਬੀ ਬਲਵੀਰ ਕੌਰ, ਬੀਬੀ ਚਰਨਜੀਤ ਕੌਰ, ਯੂਥ ਆਗੂ ਅਮਨ ਬੈਦਵਾਨ, ਮਨਮੋਹਨ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ