ਖੇਤੀ ਕਾਨੂੰਨ: ਸੈਕਟਰ ਵਾਸੀਆਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਮੋਮਬੱਤੀ ਮਾਰਚ

ਭਾਜਪਾ ਨੂੰ ਕਿਸਾਨ, ਮਜ਼ਦੂਰ ਤੇ ਆਮ ਨਾਗਰਿਕ ਵਿਰੋਧੀ ਦੱਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਇੱਥੋਂ ਦੇ ਸੈਕਟਰ-85 ਦੇ ਵਸਨੀਕਾਂ ਵੱਲੋਂ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰ ’ਤੇ ਇਨਸਾਫ਼ ਲਈ ਡਟੇ ਕਿਸਾਨਾਂ ਦੇ ਹੱਕ ਵਿੱਚ ਮੋਮਬੱਤੀ ਮਾਰਚ ਕੀਤਾ ਗਿਆ। ਜਿਸ ਵਿੱਚ ਅੌਰਤਾਂ ਅਤੇ ਛੋਟੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮਾਰਚ ਦੀ ਅਗਵਾਈ ਸਿੱਖ ਆਗੂ ਰਜਿੰਦਰ ਸਿੰਘ ਖਾਲਸਾ, ਸਿਕੰਦਰ ਸਿੰਘ, ਜਗਦੇਵ ਸਿੰਘ, ਰਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਹੋਸ ਮੇ ਆਓ, ਕਿਸਾਨਾਂ ਮਜ਼ਦੂਰਾਂ ’ਤੇ ਜੁਲਮ ਬੰਦ ਕਰੋ, ਕਿਸਾਨ, ਮਜ਼ਦੂਰ, ਨਾਗਰਿਕ ਏਕਤਾ ਜ਼ਿੰਦਾਬਾਦ, ਕਾਲੇ ਖੇਤੀ ਕਾਨੂੰਨ ਵਾਪਸ ਲਓ ਅਤੇ ਅੰਬਾਨੀ, ਅਡਾਨੀ-ਭਾਜਪਾ ਗੱਠਜੋੜ ਮੁਰਦਾਬਾਦ, ਆਦਿ ਸਲੋਗਨ ਵਾਲੀਆਂ ਤਖ਼ਤੀਆਂ ਆਪਣੇ ਹੱਥਾਂ ਵਿੱਚ ਫੜੀਆਂ ਹੋਈਆਂ ਸਨ।
ਇਸ ਮੌਕੇ ਰਜਿੰਦਰ ਸਿੰਘ ਖਾਲਸਾ ਨੇ ਭਾਜਪਾ ਨੂੰ ਕਿਸਾਨ, ਮਜ਼ਦੂਰ ਅਤੇ ਆਮ ਨਾਗਰਿਕ ਵਿਰੋਧੀ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼ੁਰੂ ਤੋਂ ਹੀ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਦਾ ਹੈ ਪ੍ਰੰਤੂ ਅੱਜ ਅੰਨਦਾਤਾ ਆਪਣੇ ਹੱਕਾਂ ਲਈ ਹੱਡ ਚੀਰਵੀਂ ਠੰਢ ਵਿੱਚ ਦਿੱਲੀ ਦੀਆਂ ਸੜਕਾਂ ’ਤੇ ਧਰਨੇ ਉੱਤੇ ਬੈਠਾ ਹੈ ਲੇਕਿਨ ਦੇਸ਼ ਦੇ ਹੁਕਮਰਾਨ ਕਿਸਾਨਾਂ ਦੀ ਗੱਲ ਤੱਕ ਸੁਣਨ ਨੂੰ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਸਿਰਫ਼ ਕਿਸਾਨਾਂ ਲਈ ਹੀ ਘਾਤਕ ਨਹੀਂ ਹਨ, ਸਗੋਂ ਇਸ ਦਾ ਮਜ਼ਦੂਰਾਂ ਅਤੇ ਆਮ ਨਾਗਰਿਕਾਂ ’ਤੇ ਮਾੜਾ ਅਸਰ ਪਵੇਗਾ।

Load More Related Articles

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…