ਖੇਤੀ ਕਾਨੂੰਨ: ਸ਼ਹਿਰ ਵਾਸੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਨਦਾਤਾ ਦੇ ਨਾਲ-ਨਾਲ ਆਮ ਲੋਕਾਂ ਵਿੱਚ ਵੀ ਦੇਸ਼ ਦੇ ਹੁਕਮਰਾਨਾਂ ਖ਼ਿਲਾਫ਼ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਇੱਥੋਂ ਦੇ ਫੇਜ਼-10 ਅਤੇ ਫੇਜ਼-11 ਦੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਸ਼ਹਿਰ ਵਾਸੀਆਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਧਰਨਾ ਪ੍ਰਦਰਸ਼ਨ ਵਿੱਚ ਅੌਰਤਾਂ ਅਤੇ ਛੋਟੇ ਬੱਚਿਆਂ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਡਾ. ਵਰਿੰਦਰ ਸਿੰਘ, ਦਲਜੀਤ ਸਿੰਘ, ਅਮਨਦੀਪ ਸਿੰਘ, ਸਮਾਜ ਸੇਵੀ ਸੁਰਜੀਤ ਕੌਰ, ਮਹਿੰਦਰ ਕੌਰ, ਭੁਪਿੰਦਰ ਕੌਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾਮੁਕਤ ਮੁਲਾਜ਼ਮ ਜਥੇਬੰਦੀ ਦੇ ਆਗੂਆਂ ਗੁਰਦੀਪ ਸਿੰਘ ਢਿੱਲੋਂ ਅਤੇ ਰਣਜੀਤ ਸਿੰਘ ਮਾਨ ਆਦਿ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ ਹੈ ਸਗੋਂ ਖੇਤੀ ਕਾਨੂੰਨ ਸਾਰੇ ਵਰਗਾਂ ਦੇ ਲੋਕਾਂ ਲਈ ਘਾਤਕ ਹਨ। ਇਸ ਲਈ ਆਮ ਨਗਰਿਕਾਂ ਨੂੰ ਵੀ ਕਿਸਾਨ ਅੰਦੋਲਨ ਦਾ ਹਿੱਸਾ ਬਣਨਾ ਚਾਹੀਦਾ ਹੈ ਤਾਂ ਜੋ ਹੁਕਮਰਾਨਾਂ ’ਤੇ ਖੇਤੀ ਕਾਨੂੰਨ ਰੱਦ ਕਰਨ ਲਈ ਦਬਾਅ ਬਣਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…