ਖੇਤੀ ਕਾਨੂੰਨ: ਨਿਹੰਗ ਸਿੰਘਾਂ ਤੇ ਸਿੱਖਾਂ ਦਾ ਜਥਾ ਕਿਸਾਨਾਂ ਦੇ ਧਰਨੇ ’ਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਸੰਘਰਸ਼ ਨੂੰ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਦਿੱਲੀ ਚੱਲੋ-ਦਿੱਲੀ ਚੱਲੋ ਮੁਹਿੰਮ ਦੇ ਤਹਿਤ ਵੀਰਵਾਰ ਨੂੰ ਇੱਥੋਂ ਦੇ ਫੇਜ਼-8 ਸਥਿਤ ਗੁਰਦੁਆਰਾ ਸ੍ਰੀ ਧੰਨਾ ਭਗਤ ਮੁਹਾਲੀ ਤੋਂ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਦੀ ਅਗਵਾਈ ਵਿੱਚ ਹੇਠ ਨਿਹੰਗ ਸਿੰਘਾਂ ਅਤੇ ਸਿੱਖ ਆਗੂਆਂ ਦਾ ਇੱਕ ਜਥਾ ਦਿੱਲੀ ਵਿੱਚ ਚਲ ਰਹੇ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਲਈ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ। ਇਸ ਕਾਫ਼ਲੇ ਵਿੱਚ ਵੱਖ-ਵੱਖ ਸਮਾਜ ਸੇਵੀ ਅਤੇ ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਸ਼ਾਮਲ ਸੀ।
ਇਸ ਮੌਕੇ ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਸਮੇਤ ਹੋਰਨਾਂ ਆਗੂਆਂ ਨੇ ਕਿਸਾਨ ਵਿਰੋਧੀ ਤਿੰਨੇ ਖੇਤੀ ਕਾਨੂੰਨ ਮੁੱਢੋਂ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜਿਣਸਾਂ ਦਾ ਉਚਿੱਤ ਭਾਅ ਦਿੱਤਾ ਜਾਵੇ। ਇਸ ਮੌਕੇ ਉੱਘੇ ਕਥਾਵਾਚਕ ਭਾਈ ਰਜਿੰਦਰ ਸਿੰਘ, ਭਾਈ ਚੰਨਪ੍ਰੀਤ ਸਿੰਘ, ਜਥੇਦਾਰ ਰਮੇਸ਼ ਸਿੰਘ ਕਜਹੇੜੀ, ਬਾਬਾ ਸਿਕੰਦਰ ਸਿੰਘ ਅਤੇ ਨਿਹੰਗ ਸਿੰਘਾਂ ਦੇ ਜਥੇਦਾਰ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …