Share on Facebook Share on Twitter Share on Google+ Share on Pinterest Share on Linkedin ਖੇਤੀ ਕਾਨੂੰਨ: ਸਾਬਕਾ ਆਈਏਐਸ ਅਤੇ ਸੈਨਾ ਅਧਿਕਾਰੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਫੇਜ਼-7 ਵਿੱਚ ਸ਼ਹਿਰੀ ਵਾਸੀਆਂ ਨੇ ਕੀਤਾ ਮੋਮਬੱਤੀ ਮਾਰਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ: ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਦਾ ਰੋਹ ਵੀ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਇੱਥੇ ਸੇਵਾਮੁਕਤ ਆਈਏਐਸ ਅਧਿਕਾਰੀਆਂ ਅਤੇ ਭਾਰਤੀ ਫੌਜ ਦੇ ਸਾਬਕਾ ਸੈਨਿਕਾਂ ਸਮੇਤ ਆਮ ਸ਼ਹਿਰੀਆਂ ਨੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਏਅਰਪੋਰਟ ਸੜਕ ’ਤੇ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਧਰਨਾ ਪ੍ਰਦਰਸ਼ਨ ਵਿੱਚ ਸੇਵਾਮੁਕਤ ਆਈਏਐਸ ਅਫ਼ਸਰਾਂ, ਭਾਰਤੀ ਫੌਜ ਦੇ ਸੇਵਾਮੁਕਤ ਬ੍ਰਿਗੇਡੀਅਰ, ਕਰਨਲ ਅਤੇ ਮੁੱਖ ਨਿਗਰਾਨ ਰੈਂਕ ਦੇ ਸੇਵਾਮੁਕਤ ਅਧਿਕਾਰੀਆਂ ਨੇ ਕੇਂਦਰ ਸਰਕਾਰ ਨੂੰ ਕਿਸਾਨ ਅਤੇ ਲੋਕ ਵਿਰੋਧੀ ਦੱਸਦਿਆਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਕਿਸਾਨਾਂ ਦੇ ਹੱਕ ਵਿੱਚ ਨਾਅਰੇ ਲਿਖ ਕੇ ਹੱਥਾਂ ਵਿੱਚ ਤਖ਼ਤੀਆਂ ਫੜੀ ਸੇਵਾਮੁਕਤ ਅਫ਼ਸਰਾਂ ਨੇ ਏਅਰਪੋਰਟ ਸੜਕ ’ਤੇ ਕੁੱਝ ਸਮੇਂ ਲਈ ਚੱਕਾ ਜਾਮ ਕਰਕੇ ਜਿੱਥੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ, ਉੱਥੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸੇ ਦੌਰਾਨ ਸ਼ਾਮ ਨੂੰ ਸ਼ਹਿਰ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਫੇਜ਼-7 ਵਿੱਚ ਕਿਸਾਨਾਂ ਦੇ ਹੱਕ ਵਿੱਚ ਮੋਮਬੱਤੀ ਮਾਰਚ ਕੀਤਾ ਗਿਆ। ਇਸ ਮੌਕੇ ਸੇਵਾਮੁਕਤ ਆਈਏਐਸ ਅਧਿਕਾਰੀ ਕੁਲਬੀਰ ਸਿੰਘ ਸਿੱਧੂ, ਐਸਆਰ ਲੱਧੜ, ਸਾਬਕਾ ਏਡੀਸੀ ਮਰਾੜ, ਡਾ. ਪਿਆਰੇ ਲਾਲ ਗਰਗ, ਉਲੰਪੀਅਨ ਅਜੀਤ ਸਿੰਘ, ਬ੍ਰਿਗੇਡੀਅਰ ਆਰਪੀਐਸ ਮਾਨ, ਜੀਪੀ ਸਿੰਘ ਵਿਰਕ, ਕਰਨਲ ਰੰਧਾਵਾ, ਸੂਬੇਦਾਰ ਰਣਜੀਤ ਸਿੰਘ, ਕਰਨਲ ਗੱਜਣ ਸਿੰਘ, ਕਰਨਲ ਵਰਿੰਦਰ ਸਿੰਘ, ਕਰਨਲ ਐਸਪੀਐਸ ਸਿੱਧੂ, ਕਰਨਲ ਐਸਐਸ ਸੋਹੀ, ਜਗਤਾਰ ਸਿੰਘ ਆਈਆਰਐਸ, ਵਿੰਗ ਕਮਾਂਡਰ ਬਲਬੀਰ ਸਿੰਘ ਸੈਣੀ, ਮੇਜਰ ਸਿੰਘ ਮਾਂਗਟ, ਇੰਜ ਕਿਸ਼ੋਰੀ ਲਾਲ, ਚੀਫ਼ ਇੰਜੀਨੀਅਰ ਜੇਜੇ ਕੁਮਾਰ, ਸ਼ਵਿੰਦਰ ਸਿੰਘ, ਰੋਸ਼ਨ ਲਾਲ, ਮੁਹੰਮਦ ਸੁਲੇਮਾਨ, ਮਨਿੰਦਰ ਸਿੰਘ, ਰੇਨੂ ਦੇਵੀ ਅਤੇ ਆਜ਼ਾਦੀ-ਘੁਲਾਟੀਏ ਪਰਿਵਾਰਾਂ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਵਾਮੁਕਤ ਆਈਏਐਸ ਐਸਆਰ ਲੱਧੜ ਨੇ ਕਿਹਾ ਕਿ ਖੇਤੀ ਕਾਨੂੰਨ ਨਾ ਸਿਰਫ਼ ਕਿਸਾਨਾਂ ਦੇ ਖ਼ਿਲਾਫ਼ ਹਨ ਬਲਕਿ 137 ਕਰੋੜ ਲੋਕਾਂ ਖ਼ਿਲਾਫ਼ ਹਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੇ ਚੰਗੇ ਦਿਨ ਆਉਣ ਦਾ ਨਾਅਰਾ ਦੇ ਕੇ ਸੱਤਾ ਹਾਸਲ ਕੀਤੀ ਸੀ ਪ੍ਰੰਤੂ ਦੇਸ਼ ਵਾਸੀ ਚੰਗੇ ਦਿਨ ਦੇਖਣ ਨੂੰ ਤਰਸ ਗਏ ਹਨ। ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਜਦੋਂਕਿ ਬੇਰੁਜ਼ਗਾਰੀ ਚਰਮ ਸੀਮਾ ’ਤੇ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਦੇ ਬੋਝ ਥੱਲੇ ਦਬਿਆ ਕਿਸਾਨ ਪਹਿਲਾਂ ਹੀ ਖ਼ੁਦਕੁਸ਼ੀਆਂ ਕਰ ਰਿਹਾ ਹੈ ਅਤੇ ਹੁਣ ਕੇਂਦਰ ਸਰਕਾਰ ਨੇ ਕਾਲੇ ਖੇਤੀ ਕਾਨੂੰਨ ਲਾਗੂ ਕਰਕੇ ਅੰਨਦਾਤਾ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਕਰ ਦਿੱਤਾ ਹੈ ਅਤੇ ਹੱਡ ਚੀਰਵੀਂ ਠੰਢ ਵਿੱਚ ਕਿਸਾਨ ਦਿੱਲੀ ਬਾਰਡਰ ’ਤੇ ਧਰਨੇ ਉੱਤੇ ਬੈਠੇ ਗਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ