ਖੇਤੀ ਕਾਨੂੰਨ: ਪਿੰਡ ਮਟੌਰ ਦੇ ਵਸਨੀਕ ਇਕ ਰੋਜ਼ਾ ਭੁੱਖ ਹੜਤਾਲ ’ਤੇ ਬੈਠੇ

ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਭੁੱਖ ਹੜਤਾਲ 91ਵੇਂ ਦਿਨ ਵਿੱਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਤੇ ਧਰਨਾ ਐਤਵਾਰ ਨੂੰ 91ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਆਜ਼ਾਦ ਗਰੁੱਪ ਦੇ ਆਗੂ ਤੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਸਮੇਤ ਪਿੰਡ ਮਟੌਰ ਦੇ ਵਸਨੀਕ ਮਾਸਟਰ ਵਾਸੂਦੇਵ, ਜਗਦੀਪ ਸਿੰਘ, ਤਰਲੋਚਨ ਸਿੰਘ, ਕਰਨਜੀਤ ਸਿੰਘ, ਹਰੀ ਸਿੰਘ, ਗਿਆਨ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ ਤੇ ਨਛੱਤਰ ਸਿੰਘ ਅਤੇ ਮਹਿੰਦਰ ਸਿੰਘ ਭੁੱਖ-ਹੜਤਾਲ ’ਤੇ ਬੈਠੇ।
ਇਸ ਮੌਕੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਇਹ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ ਹੈ, ਬਲਕਿ ਕਾਲੇ ਖੇਤੀ ਕਾਨੂੰਨ ਲਾਗੂ ਹੋਣ ਨਾਲ ਸਾਰੇ ਵਰਗਾਂ ’ਤੇ ਮਾੜਾ ਅਸਰ ਪਵੇਗਾ। ਇਸ ਲਈ ਸਾਰੇ ਵਰਗਾਂ ਦੇ ਲੋਕਾਂ ਨੂੰ ਕਿਸਾਨ ਸੰਘਰਸ਼ ਵਿੱਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਮਾਸਟਰ ਵਾਸੂਦੇਵ, ਨੰਬਰਦਾਰ ਹਰਵਿੰਦਰ ਸਿੰਘ, ਦਵਿੰਦਰ ਸਿੰਘ ਬੌਬੀ ਅਤੇ ਮਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਪੂਰੀ ਚੜ੍ਹਦੀ ਕਲਾ ਵਿੱਚ ਹੈ ਅਤੇ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਜ਼ਬਰਦਸਤੀ ਲਾਗੂ ਕੀਤੇ ਜਾ ਰਹੇ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਅਮਨ ਪੂਨੀਆ ਪਹਿਲਵਾਨ ਨੇ ਕਿਹਾ ਕਿ ਕਿਸਾਨਾਂ ਦੀ ਲੜਾਈ ਹੁਣ ਫੈਸਲਾਕੁਨ ਦੌਰ ਵਿੱਚ ਪਹੁੰਚ ਗਈ ਹੈ ਅਤੇ ਕਿਸਾਨ ਅੰਦੋਲਨ ਨੂੰ ਦੇਸ਼ ਭਰ ਦੀ ਆਮ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਲੇਬਰਫੈੱਡ ਪੰਜਾਬ ਦੇ ਸਾਬਕਾ ਵਾਈਸ ਚੇਅਰਮੈਨ ਪਰਮਿੰਦਰ ਸਿੰਘ ਬੈਦਵਾਨ ਅਤੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਨੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਪਣੀ ਬੇਲੋੜੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਇਹ ਜਾਇਜ਼ ਮੰਗ ਮੰਨੀ ਜਾਵੇ ਅਤੇ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਈ ਜਾਵੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…