ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਖੁੰਬਾਂ ਦੀ ਕਾਸ਼ਤ ਬਾਰੇ ਸਿਖਲਾਈ ਕੋਰਸ ਕਰਵਾਇਆ

ਨਬਜ਼-ਏ-ਪੰਜਾਬ, ਮੁਹਾਲੀ, 23 ਜਨਵਰੀ:
ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੁੰਬਾਂ ਦੀ ਕਾਸ਼ਤ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ (ਆਤਮਾ ਸਕੀਮ) ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਮੁਹਾਲੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਸਾਂਝੇ ਤੌਰ ’ਤੇ ਖੁੰਬਾਂ ਦੀ ਕਾਸ਼ਤ ਲਈ ਪੰਜ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਨੇ 30 ਸਿੱਖਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਬਾਰੇ ਪ੍ਰੇਰਿਆ।
ਪ੍ਰੋਗਰਾਮ ਇੰਚਾਰਜ ਡਾ. ਹਰਮੀਤ ਕੌਰ, ਡਾ. ਪਾਰੁਲ ਨੇ ਕਿਸਾਨਾਂ ਨੂੰ ਕਾਸ਼ਤ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਖੁੰਬਾਂ ਦੀ ਕਿਸਮਾਂ ਅਤੇ ਖੁੰਬਾਂ ਦੀ ਪ੍ਰੋਸੈਸਿੰਗ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਡਾ. ਮੁਨੀਸ਼ ਕੁਮਾਰ ਨੇ ਕਿਸਾਨਾਂ ਨੂੰ ਜ਼ਹਿਰੀਲੀਆਂ ਖੁੰਬਾਂ ਦੀ ਪਛਾਣ ਬਾਰੇ ਦੱਸਿਆ ਜਦੋਂਕਿ ਡੀਪੀਡੀ (ਆਤਮਾ) ਤੋਂ ਡਾ. ਸ਼ਿਖਾ ਸਿੰਗਲਾ ਨੇ ਖੁੰਬਾਂ, ਮਧੂ ਮੱਖੀ ਪਾਲਣ ਦੀ ਸਿਖਲਾਈ ਅਤੇ ਹੋਰ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ। ਡਾ. ਗੁਲਗੁਲ ਨੇ ਮੱਛੀ ਪਾਲਣ ਅਤੇ ਖੁੰਬ ਪਾਲਣ ਦੇ ਸੁਮੇਲ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਬਲਦੀਪ ਸਿੰਘ ਅਤੇ ਸੁਖਜੀਵਨ ਕੌਰ ਨੇ ਵੱਖ-ਵੱਖ ਕਿਸਮ ਦੀਆਂ ਖੁੰਬਾਂ ਦੀ ਕਾਸ਼ਤ ਸਬੰਧੀ ਤਜਰਬੇ ਸਾਂਝੇ ਕੀਤੇ। ਟਰੇਨਿੰਗ ਦੌਰਾਨ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਤਕਨੀਕੀ ਗਿਆਨ ਪ੍ਰਾਪਤ ਕਰਨ ਲਈ ਪਿੰਡ ਅੰਬ ਛੱਪਾ ਬਲਾਕ ਡੇਰਾਬੱਸੀ ਵਿਖੇ ਹਰਦੀਪ ਸਿੰਘ ਦੇ ਫਾਰਮ ਤੇ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਐਕਸਪੋਜਰ ਵਿਜਟ ਕਰਵਾਈ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਖਾਦ ਤਿਆਰ ਕਰਨਾ ਤੋਂ ਲੈ ਕੇ ਮੰਡੀਕਰਨ ਤੱਕ ਸੰਖੇਪ ਵਿੱਚ ਜਾਣਕਾਰੀ ਦਿੱਤੀ। ਕਿਸਾਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

Punjab Govt To Spend ₹426-Cr On Upgradation And Modernization Of Police Infra: DGP Punjab

Punjab Govt To Spend ₹426-Cr On Upgradation And Modernization Of Police Infra: DGP Punjab …