ਖੇਤੀਬਾੜੀ ਵਿਭਾਗ ਦੀ ਟੀਮ ਨੇ ਖਰੜ ਦੇ ਪਿੰਡਾਂ ਵਿੱਚ ਖੇਤਾਂ ’ਚੋਂ ਮਿੱਟੀ ਦੀ ਪਰਖ ਲਈ ਸੈਂਪਲ ਭਰੇ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 29 ਨਵੰਬਰ:
ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਮਿੱਟੀ ਦੀ ਪਰਖ ਲਈ ਚਲਾਈ ਮੁਹਿੰਮ ਚਲਾਈ ਜਾਂਦੀ ਹੈ ਉਸ ਫਾਇਦਾ ਲੈਣਾ ਚਾਹੀਦਾ ਹੈ। ਉਹ ਅੱਜ ਬਲਾਕ ਖਰੜ ਦੇ ਕਈ ਪਿੰਡਾਂ ਵਿਚ ਜਾ ਕੇ ਖੇਤਾਂ ਵਿਚ ਮਿੱਟੀ ਦੇ ਨਮੂਨੇ ਭਰਵਾਏ। ਉਨ੍ਹਾਂ ਕਿਹਾ ਕਿ ਮਿੱਟੀ ਪਰਖ ਕਰਨ ਤੋਂ ਬਾਅਦ ਕਿਸਾਨਾਂ ਨੂੰ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਪਤਾ ਲੱਗ ਜਾਂਦਾ ਹੈ। ਇਹ ਵਿਚਾਰ ਅੱਜ ਉਨ੍ਹਾਂ ਦੱਸਿਆ ਕਿ ਦੱਸਿਆ ਕਿ ਮਿੱਟੀ ਦੀ ਪਰਖ ਕਰਨ ਦਾ ਮੰਤਵ ਹੈ ਕਿ ਕਿਸਾਨ ਜ਼ਰੂਰਤ ਅਨੁਸਾਰ ਹੀ ਫਸਲਾਂ ਦੀ ਬਿਜਾਈ ਸਮੇਂ ਹੀ ਖਾਦਾਂ ਦੀ ਵਰਤੋ ਕਰਨ। ਉਨ੍ਹਾਂ ਆਪਣੇ ਖੇਤ ਦੀ ਮਿੱਟੀ ਅਤੇ ਪਾਣੀ ਦੀ ਪਰਖ ਜ਼ਰੂਰ ਕਰਵਾਉਣ ਤਾਂ ਕਿ ਮਿੱਟੀ ਟੈਸਟ ਕਰਵਾਉਣ ਲਈ ਉਪਰੰਤ ਕਿਹੜੇ ਤੱਤਾਂ ਦੀ ਘਾਟ ਹੈ ਉਸ ਬਾਰੇ ਪਤਾ ਲੱਗ ਜਾਂਦਾ ਹੈ। ਇਸ ਮੋਕੇ ਜਗਦੀਪ ਸਿੰਘ ਬੀ.ਟੀ.ਐਮ., ਹਰਚੰਦ ਸਿੰਘ ਖੇਤੀਬਾੜੀ ਉਪ ਨਰੀਖਕ, ਕਿਸਾਨ ਰਜਿੰਦਰ ਸਿੰਘ, ਗੁਰਵਿੰਦਰ ਸਿੰਘ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…