Share on Facebook Share on Twitter Share on Google+ Share on Pinterest Share on Linkedin Exif_JPEG_420 ਖੇਤੀਬਾੜੀ ਵਿਭਾਗ ਦੀ ਟੀਮ ਨੇ ਕੁਰਾਲੀ ਵਿੱਚ ਸਟੋਰਾਂ ਵਿੱਚ ਖਾਦ ਦੀ ਜਾਂਚ ਲਈ ਸੈਂਪਲ ਲਏ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਮਈ: ਖੇਤੀਬਾੜੀ ਸਹਿਕਾਰੀ ਸੁਸਾਇਟੀ ਅਤੇ ਵਿਭਾਗ ਦੀਆਂ ਦੁਕਾਨਾਂ ਵਿੱਚ ਸਬੰਧਿਤ ਵਿਭਾਗ ਵੱਲੋਂ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਖਾਦ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਵਿਚ ਸਥਿਤ ਦੁਕਾਨਾਂ ਅਤੇ ਸਟੋਰਾਂ ਤੋਂ ਖਾਦ ਦੇ ਨਮੂਨੇ ਲਏ ਗਏ। ਜ਼ਿਕਰਯੋਗ ਹੈ ਮਾਰਕਫੈਡ, ਕਰਿਭਕੋ ਅਤੇ ਇਫਕੋ ਵੱਲੋਂ ਖੇਤੀਬਾੜੀ ਮਲਟੀਪਰਪਜ਼ ਸੁਸਾਇਟੀ ਕੁਰਾਲੀ ਅਤੇ ਕੁਝ ਪ੍ਰਾਈਵੇਟ ਦੁਕਾਨਾਂ ਵਿਚ ਕਿਸਾਨਾਂ ਨੂੰ ਵੰਡੇ ਜਾ ਰਹੇ ਯੂਰੀਆ ਦੇ ਨਮੂਨੇ ਲਏ ਗਏ ਤਾਂ ਜੋ ਕਣਕ ਅਤੇ ਚਾਵਲ ਦੀ ਫਸਲ ਵਿੱਚ ਉੱਚ ਕੋਟੀ ਦੀਆਂ ਖਾਦਾਂ ਵਰਤੀਆਂ ਜਾ ਸਕਣ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਨਵਦੀਪ ਸਿੰਘ ਅਤੇ ਖੇਤੀਬਾੜੀ ਅਫਸਰ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਸ਼ਹਿਰ ਵਿੱਚ ਤੋਂ ਦੇ ਖਾਦ ਦੇ ਨਮੂਨੇ ਪ੍ਰਾਪਤ ਕੀਤੇ। ਇਸ ਮੌਕੇ ਕੋ-ਆਪਰੇਟਿਵ ਸੁਸਾਇਟੀ ਦੇ ਅਧਿਕਾਰੀ ਨੂੰ ਨਵਦੀਪ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਦੁਕਾਨਾਂ ਵਿਚ ਖਾਦ ਪਈ ਰਹਿਣ ਕਾਰਨ ਇਸ ਵਿਚ ਕਈ ਤਰ੍ਹਾਂ ਦੀਆਂ ਕਮੀਆਂ ਆ ਜਾਂਦੀਆਂ ਹਨ ਜਿਸ ਕਾਰਨ ਸਮੇਂ ਸਮੇਂ ਤੇ ਵਿਭਾਗ ਵੱਲੋਂ ਖਾਦ ਸਟੋਰਾਂ ਦੀ ਜਾਂਚ ਕੀਤੀ ਜਾਂਦੀ ਹੈ। ਇਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੇ ਨਮੂਨੇ ਇਕੱਤਰ ਕਰਕੇ ਜਾਂਚ ਲਈ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ