
ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ
ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 18 ਅਗਸਤ:
ਜਿਲ੍ਹਾ ਐਸ.ਏ.ਐਸ.ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਪਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਬਲਾਕ ਖਰੜ ਵਲੋਂ ਪਿੰਡ ਤੰਸੋਲੀ ਵਿੱਚ ਕੈਂਪ ਲਗਾਇਆ ਗਿਆ। ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਰੀ ਹਦਾਇਤਾਂ ਬਾਰੇ ਖੇਤੀਬਾੜੀ ਵਿਸਥਾਰ ਅਫਸਰ ਸੁੱਚਾ ਸਿੰਘ ਸਿੱਧੂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਆਪਣੇ ਭਾਸ਼ਨ ਵਿਚ ਕਿਸਾਨਾਂ ਪਰਾਲੀ ਦੀ ਸਾਂਭ ਸੰਭਾਲ ਬਾਰੇ ਦੱਸਦਿਆ ਕਿਹਾ ਕਿ ਕਿਸਾਨ ਪਰਾਲੀ ਨੂੰ ਖੇਤ ਵਿੱਚ ਦੱਬ ਕੇ ਖਾਦ ਬਣਾ ਸਕਦੇ ਹਾਂ ਅਤੇ ਪ੍ਰਦੂਸ਼ਣ ਨੂੰ ਘਟਾ ਸਕਦੇ ਹਾਂ। ਬਲਾਕ ਖੇਤੀਬਾੜੀ ਅਫਸਰ ਖਰੜ ਡਾ.ਪਰਦੀਪ ਕੁਮਾਰ ਸ਼ਰਮਾ ਨੇ ਵੀ ਪਰਾਲੀ ਨਾ ਸਾੜਨ ਦੇ ਨੁਕਤਿਆਂ ਨੂੰ ਸਾਂਝਾ ਕੀਤਾ। ਖੇਤੀਬਾੜੀ ਸਬ ਇੰਸਪੈਕਟਰ ਸੁਖਜੀਤ ਕੌਰ ਨੇ ਝੋਨੇ ਦੀ ਫਸਲ ਦੀਆਂ ਬਿਮਾਰੀਆਂ ਬਾਰੇ ਦੱਸਿਆ ਤੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਫ਼ਸਲ ਤੇ ਬਿਮਾਰੀ ਦਾ ਖੱਦਸ਼ਾ ਹੁੰਦਾ ਹੈ ਤਾਂ ਉਹ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਤਾਲਮੇਲ ਕਰਨ। ਇਸ ਮੌਕੇ ਖੇਤੀਬਾੜੀ ਸਬ ਇੰਸਪੈਕਟਰ ਅਜੈ ਕੁਮਾਰ, ਕਿਸਾਨ ਅਤੇ ਹੋਰ ਪੰਤਵੱਤੇ ਸੱਜਣ ਹਾਜ਼ਰ ਸਨ।