ਖੇਤੀ ਕਾਨੂੰਨ: ਸੀਟੀਯੂ ਸੇਵਾਮੁਕਤ ਮੁਲਾਜ਼ਮ ਜਥੇਬੰਦੀ ਦੇ ਕਾਰਕੁਨ ਭੁੱਖ-ਹੜਤਾਲ ’ਤੇ ਬੈਠੇ

ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਭੁੱਖ ਹੜਤਾਲ 95ਵੇਂ ਦਿਨ ਵਿੱਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਤੇ ਧਰਨਾ ਵੀਰਵਾਰ ਨੂੰ 95ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਅੱਜ ਸੀਟੀਯੂ ਸੇਵਾਮੁਕਤ ਐਂਪਲਾਈਜ ਵੈਲਫੇਅਰ ਕਮੇਟੀ ਚੰਡੀਗੜ੍ਹ ਦੇ ਪ੍ਰਧਾਨ ਭੁਪਿੰਦਰ ਸਿੰਘ ਭਾਂਖਰਪੁਰ ਦੀ ਅਗਵਾਈ ਹੇਠ ਰਣਜੀਤ ਸਿੰਘ ਹੰਸ ਖਰੜ, ਗੁਰਚਰਨ ਸਿੰਘ ਜ਼ੀਰਕਪੁਰ, ਸੁਰਜੀਤ ਸਿੰਘ, ਗੁਰਬਿੰਦਰ ਸਿੰਘ, ਬਲਬੀਰ ਸਿੰਘ, ਸੁਮੇਰ ਚੰਦ, ਭਾਗ ਸਿੰਘ, ਅਮਰ ਸਿੰਘ ਗੋਪਾਲਪੁਰ, ਰਾਮ ਮੂਰਤੀ, ਚਰਨਜੀਤ ਸਿੰਘ, ਪ੍ਰੇਮ ਸਿੰਘ, ਗੁਰਚਰਨ ਸਿੰਘ, ਬਲਦੇਵ ਸਿੰਘ, ਹਰਭਜਨ ਸਿੰਘ, ਰਣਜੀਤ ਸਿੰਘ, ਗੁਰਪਾਲ ਸਿੰਘ, ਪਰਮਜੀਤ ਸਿੰਘ ਭੁੱਖ-ਹੜਤਾਲ ’ਤੇ ਬੈਠੇ।
ਇਸ ਮੌਕੇ ਸੰਬੋਧਨ ਕਰਦਿਆਂ ਭੁਪਿੰਦਰ ਸਿੰਘ ਭਾਂਖਰਪੁਰ ਅਤੇ ਰਣਜੀਤ ਸਿੰਘ ਹੰਸ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲਾ ਅੰਨਦਾਤਾ ਅੱਜ ਇਨਸਾਫ਼ ਲਈ ਸੜਕਾਂ ’ਤੇ ਰੁਲ ਰਿਹਾ ਹੈ, ਜੋ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਇਕੱਲੇ ਕਿਸਾਨ ਮਾਰੂ ਨਹੀਂ ਹਨ ਬਲਕਿ ਇਸ ਦਾ ਸਾਰੇ ਵਰਗਾਂ ’ਤੇ ਮਾੜਾ ਅਸਰ ਪਵੇਗਾ। ਲਿਹਾਜ਼ਾ ਦੇਸ਼ ਦੇ ਹਰ ਨਾਗਰਿਕ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ।
ਇਸ ਮੌਕੇ ਯੂਥ ਆਗੂ ਅਮਨ ਪੂਨੀਆ ਪਹਿਲਵਾਨ, ਨੰਬਰਦਾਰ ਹਰਵਿੰਦਰ ਸਿੰਘ, ਮਿੰਦਰ ਸਿੰਘ ਸੋਹਾਣਾ, ਦਵਿੰਦਰ ਸਿੰਘ ਬੌਬੀ ਅਤੇ ਬੰਤ ਸਿੰਘ ਨੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਪਣੀ ਬੇਲੋੜੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਇਹ ਜਾਇਜ਼ ਮੰਗ ਮੰਨੀ ਜਾਵੇ ਅਤੇ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਪੂਰੀ ਚੜ੍ਹਦੀ ਕਲਾ ਵਿੱਚ ਹੈ ਅਤੇ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਜ਼ਬਰਦਸਤੀ ਲਾਗੂ ਕੀਤੇ ਜਾ ਰਹੇ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…