ਖੇਤੀ ਕਾਨੂੰਨ: ਮਿਲਕਮੈਨ ਯੂਨੀਅਨ ਦੇ ਮੈਂਬਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਵੱਲੋਂ ਬੁੱਧਵਾਰ ਨੂੰ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਅਤੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਖੇਤੀਬਾੜੀ ਸਬੰਧੀ ਤਿੰਨੇ ਕਾਲੇ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਅੰਦੋਲਨ ਦੌਰਾਨ ਫੌਤ ਹੋਏ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਕਿਸਾਨਾਂ ਪਰਿਵਾਰਾਂ ’ਚੋਂ ਇਕ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨੀ ਮੰਗਾਂ ਨੂੰ ਹੱਲ ਕਰਨਾ ਚਾਹੀਦਾ ਹੈ, ਕਿਉਂਕਿ ਸੰਘਰਸ਼ ਕਾਰਨ ਆਮ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼ੁਰੂ ਤੋਂ ਹੀ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜਦੇ ਆ ਰਹੇ ਹਨ।
ਇਸ ਮੌਕੇ ਪ੍ਰਧਾਨ ਸ਼ਿਆਮ ਨਾਡਾ ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ ਤੇ ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ ਮਨਾਣਾ, ਹਰਜੰਗ ਸਿੰਘ, ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਨਰਿੰਦਰ ਸਿੰਘ ਸਿਆਊ, ਮਨਜੀਤ ਸਿੰਘ ਹੁਲਕਾ, ਸੁਰਿੰਦਰ ਸਿੰਘ ਬਰਿਆਲੀ, ਸਾਹਿਬ ਸਿੰਘ ਮੌਲੀ ਸ਼ਿਆਮ ਲਾਲ ਝਿਊਰਹੇੜੀ, ਆਜਾਇਬ ਸਿੰਘ ਨਾਢਾ, ਹਰਦੀਪ ਸਿੰਘ ਮਟੌਰ, ਜਗਤਾਰ ਸਿੰਘ, ਪ੍ਰੇਮ ਸਿੰਘ ਬੁੜੈਲ, ਗੋਲਡੀ ਮਹਿਦੂਦਾਂ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…