ਖੇਤੀ ਕਾਨੂੰਨ: ਬੈਸਟੈੱਕ ਮਾਲ ਦੇ ਬਾਹਰ ਲੜੀਵਾਰ ਧਰਨਾ ਪ੍ਰਦਰਸ਼ਨ ਜਾਰੀ, ਕੇਂਦਰ ਵਿਰੁੱਧ ਨਾਅਰੇਬਾਜ਼ੀ

ਕਿਸਾਨਾਂ ਨੇ ਧਰਨੇ ਵਾਲੀ ਥਾਂ ’ਤੇ ਛਾਂਦਾਰ ਤੇ ਫਲਦਾਰ ਪੌਦੇ ਲਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਦਿੱਲੀ ਸਿੰਘੂ ਬਾਰਡਰ ਅਤੇ ਮੁਹਾਲੀ ਦੇ ਸੈਕਟਰ-66 ਸਥਿਤ ਬੈਸਟੈੱਕ ਮਾਲ ਦੇ ਬਾਹਰ ਕਿਸਾਨਾਂ ਦਾ ਲੜੀਵਾਰ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਨੇ ਸੰਘਰਸ਼ ਨੂੰ ਲੰਮਾ ਚਲਾਉਣ ਅਤੇ ਅੱਤ ਦੀ ਗਰਮੀ ਤੋਂ ਬਚਾਅ ਲਈ ਆਰਜ਼ੀ ਟਿਕਾਣੇ ਬਣਾ ਲਏ ਹਨ। ਅੱਜ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਵਾਲੀ ਥਾਂ ’ਤੇ ਛਾਂਦਾਰ ਅਤੇ ਫਲਦਾਰ ਪੌਦੇ ਵੀ ਲਗਾਏ ਗਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਭਾਰਤੀ ਕਿਸਾਨ ਯੂਨੀਅਨ (ਕਾਦੀਆ) ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਢੋਲਾ ਅਤੇ ਮੁਹਾਲੀ ਬਲਾਕ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਪਹਿਲੇ ਦਿਨ ਤੋਂ ਮੋਰਚੇ ਦੀ ਅਗਵਾਈ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸਾਂਝੇ ਮੋਰਚੇ ਦੀਆਂ ਅਗਵਾਈ ਲੀਹਾਂ ’ਤੇ ਚੱਲਦਿਆਂ ਗੁਪਤ ਐਕਸ਼ਨ ਵੀ ਕੀਤੇ ਜਾਣਗੇ।
ਕਿਸਾਨਾਂ ਆਗੂਆਂ ਨੇ ਕਿਹਾ ਕਿ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਲੜੀਵਾਰ ਧਰਨੇ ਨੂੰ ਸਫਲ ਬਣਾਉਣ ਲਈ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਸੰਘਰਸ਼ ਦਾ ਹਿੱਸਾ ਬਣਨ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਸਬੰਧੀ ਲਿਖਤੀ ਰੂਪ ਵਿੱਚ ਚਿੱਠੀ ਜਾਰੀ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਅੱਜ ਇੱਥੇ ਧਰਨੇ ਵਿੱਚ ਮਨਿੰਦਰ ਸਿੰਘ ਚਿੱਲਾ, ਪਰਦੀਪ ਸਿੰਘ ਪਾਪੜੀ, ਕੰਵਲਜੀਤ ਸਿੰਘ ਲਾਂਡਰਾਂ, ਜਤਿੰਦਰਪਾਲ ਸਿੰਘ ਸਿੱਧੂ ਸਮੇਤ ਹੋਰ ਕਿਸਾਨਾਂ ਨੇ ਹਾਜ਼ਰੀ ਭਰੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …