Share on Facebook Share on Twitter Share on Google+ Share on Pinterest Share on Linkedin ਖੇਤੀ ਆਰਡੀਨੈਂਸ: ਕਿਸਾਨਾਂ ਨੇ ਰਿਲਾਇੰਸ ਪੈਟਰੋਲ ਪੰਪ ’ਤੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ: ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸ ਪਾਸ ਕਰਨ ਖ਼ਿਲਾਫ਼ ਅੰਨਦਾਤਾ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਇਲਾਕੇ ਦੇ ਕਿਸਾਨਾਂ ਨੇ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲਾਂਡਰਾਂ-ਬਨੂੜ ਸੜਕ ’ਤੇ ਪਿੰਡ ਭਾਗੋਮਾਜਰਾ ਨੇੜੇ ਪਿੰਡ ਰਾਏਪੁਰ ਕਲਾਂ ਦੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਅਤੇ ਧਰਨਾ ਪ੍ਰਦਰਸ਼ਨ ਜਾਰੀ ਰੱਖਦਿਆਂ ਅੱਜ 15ਵੇਂ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੈਰੀਫੈਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਕਿਸਾਨ ਯੂਨੀਅਨ ਮੁਹਾਲੀ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਕੁਰੜੀ, ਮੀਤ ਪ੍ਰਧਾਨ ਅਵਤਾਰ ਸਿੰਘ ਸਾਬਕਾ ਸਰਪੰਚ ਅਤੇ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕਸੁਰ ਵਿੱਚ ਕਿਸਾਨ ਏਕਤਾ ਦੇ ਨਾਅਰੇ ਲਗਾਏ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸ਼ੁਰੂ ਤੋਂ ਹੀ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ। ਜਿਸ ਕਾਰਨ ਦੇਸ਼ ਵਿੱਚ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਨਾਲ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਜਿਸ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨ ਮੱੁਢੋਂ ਰੱਦ ਕੀਤੇ ਜਾਣ। ਇਸ ਮੌਕੇ ਜਸਪ੍ਰੀਤ ਸਿੰਘ ਸਰਪੰਚ ਰਾਏਪੁਰ ਕਲਾਂ, ਗੁਰਮਿੰਦਰ ਸਿੰਘ, ਹਾਕਮ ਸਿੰਘ ਪੱਤੋਂ, ਸੰਤ ਸਿੰਘ ਕੁਰੜੀ, ਸੁਰਮੁੱਖ ਸਿੰਘ ਭਾਗੋਮਾਜਰਾ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਸਿੰਘ ਟੋਨੀ, ਹਰਿੰਦਰ ਸਿੰਘ ਬੈਰੋਂਪੁਰ, ਯੂਥ ਆਗੂ ਗੁਰਜੰਟ ਸਿੰਘ ਪੂਨੀਆ, ਅੰਮ੍ਰਿਤਜੋਤ ਸਿੰਘ ਪੂਨੀਆ, ਪਰਵਿੰਦਰ ਸਿੰਘ, ਸ਼ੇਰ ਸਿੰਘ, ਕਾਕਾ ਸਿੰਘ ਮੌਜਪੁਰ ਅਤੇ ਨਰਿੰਦਰ ਸਿੰਘ ਸਮੇਤ ਇਲਾਕੇ ਦੇ ਹੋਰ ਕਿਸਾਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ