Share on Facebook Share on Twitter Share on Google+ Share on Pinterest Share on Linkedin ਖੇਤੀ ਆਰਡੀਨੈਂਸ: ਕਿਸਾਨਾਂ ਵੱਲੋਂ ਰਿਲਾਇੰਸ ਪੈਟਰੋਲ ਪੰਪ ਦੀ ਘੇਰਾਬੰਦੀ ਜਾਰੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨ ਏਕਤਾ ਦੇ ਨਾਅਰੇ ਲਾਏ, ਹੁਕਮਰਾਨਾਂ ਨੂੰ ਰੱਜ ਕੇ ਕੋਸਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ: ਕਿਸਾਨ ਵਿਰੋਧੀ ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸਾਂ ਨੂੰ ਲੈ ਕੇ ਅੰਨਦਾਤਾ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਮੁਹਾਲੀ ਇਲਾਕੇ ਦੇ ਕਿਸਾਨਾਂ ਨੇ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲਾਂਡਰਾਂ-ਬਨੂੜ ਸੜਕ ’ਤੇ ਪਿੰਡ ਭਾਗੋਮਾਜਰਾ ਨੇੜੇ ਪਿੰਡ ਰਾਏਪੁਰ ਕਲਾਂ ਦੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕਸੁਰ ਵਿੱਚ ਕਿਸਾਨ ਏਕਤਾ ਦੇ ਨਾਅਰੇ ਲਗਾਏ ਅਤੇ ਦੇਸ਼ ਦੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਲਾਕੇ ਦੇ ਕਿਸਾਨ ਪਿਛਲੇ 11 ਦਿਨਾਂ ਤੋਂ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਕਰਕੇ ਦਿਨ ਰਾਤ ਲੜੀਵਾਰ ਧਰਨੇ ’ਤੇ ਬੈਠੇ ਹਨ। ਇੰਜ ਹੀ ਪਿੰਡਾਂ ਦੇ ਕਿਸਾਨ ਬਡਾਲਾ ਨੇੜੇ ਰੇਲ ਪਟੜੀ ਉੱਤੇ ਧਰਨਾ ਦੇ ਰਹੇ ਹਨ। ਇਸੇ ਦੌਰਾਨ ਸੀਟੀਯੂ ਪੰਜਾਬ ਦੇ ਸੀਨੀਅਰ ਆਗੂ ਕਾਮਰੇਡ ਸੱਜਣ ਸਿੰਘ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸ਼ੁਰੂ ਤੋਂ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ ਅਤੇ ਖੇਤੀ ਸਬੰਧੀ ਕਾਲੇ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ। ਇਸ ਮੌਕੇ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਕੁਰੜੀ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਾਣਕਪੁਰ ਕੱਲਰ ਅਤੇ ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਜਦੋਂ ਤੱਕ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਝੂਠੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ ਹਨ ਸਗੋਂ ਇਨਸਾਫ਼ ਪ੍ਰਾਪਤੀ ਲਈ ਆਰ-ਪਾਰ ਦੀ ਲੜਾਈ ਲੜਾਈ ਲੜੀ ਜਾਵੇਗੀ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬਾਰੇ ਬੋਲਦਿਆਂ ਸ੍ਰੀ ਭਾਗੋਮਾਜਰਾ ਨੇ ਕਿਹਾ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਕਿਸਾਨਾਂ ਦੀ ਕੋਈ ਚਿੰਤਾ ਨਹੀਂ ਹੈ। ਇਹ ਲੋਕ ਸਿਰਫ਼ ਸਿਆਸੀ ਰੋਟੀਆਂ ਸੇਕਣ ਤੱਕ ਸੀਮਤ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਸੈਸ਼ਨ ਵੀ ਮਹਿਜ਼ ਡਰਾਮੇਬਾਜ਼ੀ ਤੋਂ ਬਿਨਾਂ ਕੁੱਝ ਵੀ ਨਹੀਂ ਹੈ। ਇਸ ਮੌਕੇ ਮੀਤ ਪ੍ਰਧਾਨ ਜਸਪਾਲ ਸਿੰਘ ਲਾਂਡਰਾਂ, ਮੁੱਖ ਸਲਾਹਕਾਰ ਨਛੱਤਰ ਸਿੰਘ ਬੈਦਵਾਨ, ਹਾਕਮ ਸਿੰਘ ਪੱਤੋਂ, ਗੁਰਮਿੰਦਰ ਸਿੰਘ, ਸੰਤ ਸਿੰਘ ਕੁਰੜੀ, ਜਸਪ੍ਰੀਤ ਸਿੰਘ ਸਰਪੰਚ ਰਾਏਪੁਰ ਕਲਾਂ, ਸੁਰਮੁੱਖ ਸਿੰਘ ਭਾਗੋਮਾਜਰਾ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਸਿੰਘ ਟੋਨੀ, ਹਰਿੰਦਰ ਸਿੰਘ ਬੈਰੋਂਪੁਰ ਅੰਮ੍ਰਿਤਜੋਤ ਸਿੰਘ ਪੂਨੀਆ, ਗੁਰਬਚਨ ਸਿੰਘ ਭਾਗੋਮਾਜਰਾ, ਸ਼ੇਰ ਸਿੰਘ ਅਤੇ ਕਾਕਾ ਸਿੰਘ ਮੌਜਪੁਰ ਵੀ ਹਾਜ਼ਰ ਸਨ
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ