Share on Facebook Share on Twitter Share on Google+ Share on Pinterest Share on Linkedin ਖੇਤੀ ਆਰਡੀਨੈਂਸ: ਕਿਸਾਨਾਂ ਵੱਲੋਂ ਰਿਲਾਇੰਸ ਪੈਟਰੋਲ ਪੰਪ ਦੀ ਘੇਰਾਬੰਦੀ ਕਰਕੇ ਕੀਤੀ ਨਾਅਰੇਬਾਜ਼ੀ ਪਿੰਡ ਬਡਾਲਾ ਨੇੜੇ ਰੇਲ ਪਟੜੀ ’ਤੇ ਕਿਸਾਨਾਂ ਦਾ ਲੜੀਵਾਰ ਦਿਨ ਰਾਤ ਧਰਨਾ ਪ੍ਰਦਰਸ਼ਨ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ: ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸ ਪਾਸ ਕਰਨ ਖ਼ਿਲਾਫ਼ ਅੰਨਦਾਤਾ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਇਲਾਕੇ ਦੇ ਕਿਸਾਨਾਂ ਨੇ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲਾਂਡਰਾਂ-ਬਨੂੜ ਸੜਕ ’ਤੇ ਪਿੰਡ ਭਾਗੋਮਾਜਰਾ ਨੇੜੇ ਪਿੰਡ ਰਾਏਪੁਰ ਕਲਾਂ ਦੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਕਰਕੇ ਅੱਜ ਤੀਜੇ ਦਿਨ ਵੀ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਧਰ, ਇਲਾਕੇ ਦੇ ਕਿਸਾਨ ਪਿੰਡ ਬਡਾਲਾ ਨੇੜੇ ਦਿਨ ਰਾਤ ਰੇਲ ਪਟੜੀ ਉੱਤੇ ਧਰਨ ’ਤੇ ਬੈਠੇ ਹਨ। ਇਸ ਮੌਕੇ ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਅਵਤਾਰ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਕੁਰੜੀ ਅਤੇ ਯੂਥ ਆਗੂ ਗੁਰਜੰਟ ਸਿੰਘ ਪੂਨੀਆ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕਸੁਰ ਵਿੱਚ ਕਿਸਾਨ ਏਕਤਾ ਦੇ ਨਾਅਰੇ ਲਗਾਏ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਨਾਲ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਜਿਸ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਜਿਨਸਾਂ ਦਾ ਸਹੀ ਭਾਅ ਨਾ ਦੇ ਕੇ ਅੰਨਦਾਤੇ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰ ਰਿਹਾ ਹੈ ਪ੍ਰੰਤੂ ਦੂਜੇ ਪਾਸੇ ਹੁਕਮਰਾਨ ਕਿਸਾਨਾਂ ਨੂੰ ਉਜਾੜਨ ’ਤੇ ਲੱਗੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨ ਮੱੁਢੋਂ ਰੱਦ ਕੀਤੇ ਜਾਣ। ਇਸ ਮੌਕੇ ਇੰਦਰਜੀਤ ਸਿੰਘ ਸ਼ਾਮਪੁਰ, ਸੁਦੇਸ਼ ਕੁਮਾਰ ਸਰਪੰਚ ਬੈਰੋਂਪੁਰ, ਅਵਤਾਰ ਸਿੰਘ ਸਰਪੰਚ ਭਾਗੋਮਾਜਰਾ, ਭਗਤ ਰਾਮ ਸਰਪੰਚ ਸਨੇਟਾ, ਗੁਰਮਿੰਦਰ ਸਿੰਘ ਮਾਣਕਪੁਰ ਕੱਲਰ, ਹਾਕਮ ਸਿੰਘ ਪੱਤੋਂ, ਸੰਤ ਸਿੰਘ ਕੁਰੜੀ, ਜਸਪ੍ਰੀਤ ਸਿੰਘ ਰਾਏਪੁਰ, ਅਮ੍ਰਿਤਜੋਤ ਸਿੰਘ ਪੂਨੀਆ, ਨਰਿੰਦਰ ਸਿੰਘ ਪ੍ਰੇਮਗੜ੍ਹ, ਕੁਲਵਿੰਦਰ ਸਿੰਘ ਬੈਦਵਾਨ ਅਤੇ ਹਰਿੰਦਰ ਸਿੰਘ ਬੈਰੋਂਪੁਰ ਸਮੇਤ ਇਲਾਕੇ ਦੇ ਹੋਰ ਕਿਸਾਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ