Share on Facebook Share on Twitter Share on Google+ Share on Pinterest Share on Linkedin ਖੇਤੀ ਆਰਡੀਨੈਂਸ: ਮੁਹਾਲੀ ਦੇ ਕਿਸਾਨਾਂ ਵੱਲੋਂ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ, ਧਰਨਾ ਦਿੱਤਾ ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ: ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸ ਪਾਸ ਕਰਨ ਖ਼ਿਲਾਫ਼ ਅੰਨਦਾਤਾ ਦਾ ਰੋਹ ਭਖਦਾ ਜਾ ਰਿਹਾ ਹੈ। ਐਤਵਾਰ ਨੂੰ ਇਲਾਕੇ ਦੇ ਕਿਸਾਨਾਂ ਨੇ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲਾਂਡਰਾਂ-ਬਨੂੜ ਸੜਕ ’ਤੇ ਪਿੰਡ ਭਾਗੋਮਾਜਰਾ ਨੇੜੇ ਪਿੰਡ ਰਾਏਪੁਰ ਕਲਾਂ ਦੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕਸੁਰ ਵਿੱਚ ਕਿਸਾਨ ਏਕਤਾ ਦੇ ਨਾਅਰੇ ਲਗਾਏ। ਇਸ ਦੌਰਾਨ ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਸਾਥੀਆਂ ਸਣੇ ਸ਼ਿਰਕਤ ਕਰਦਿਆਂ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕਿਸਾਨ ਆਗੂ ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆਂ, ਗੁਰਨਾਮ ਸਿੰਘ ਦਾਊਂ, ਜਰਨੈਲ ਸਿੰਘ ਲਾਂਡਰਾਂ, ਨਛੱਤਰ ਸਿੰਘ ਬੈਦਵਾਨ (ਸੋਹਾਣਾ) ਅਤੇ ਯੂਥ ਆਗੂ ਹਰਸਿਮਰਨ ਸਿੰਘ ਬਿੰਨੀ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਨਾਲ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਜਿਸ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਜਿਨਸਾਂ ਦਾ ਸਹੀ ਭਾਅ ਨਾ ਦੇ ਕੇ ਅੰਨਦਾਤੇ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰ ਰਿਹਾ ਹੈ ਪ੍ਰੰਤੂ ਦੂਜੇ ਪਾਸੇ ਹੁਕਮਰਾਨ ਕਿਸਾਨਾਂ ਨੂੰ ਉਜਾੜਨ ’ਤੇ ਲੱਗੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨ ਮੱੁਢੋਂ ਰੱਦ ਕੀਤੇ ਜਾਣ। ਇਸ ਮੌਕੇ ਨਰਿੰਦਰ ਸਿੰਘ ਪ੍ਰੇਮਗੜ੍ਹ, ਕੁਲਵਿੰਦਰ ਸਿੰਘ ਬੈਦਵਾਨ, ਸ਼ਲਿੰਦਰਜੀਤ ਸਿੰਘ ਘੋਗਾ, ਦਰਸ਼ਨ ਸਿੰਘ ਦੁਰਾਲੀ, ਭਜਨ ਸਿੰਘ ਭਗਤ ਰਾਮ ਸਰਪੰਚ ਸਨੇਟਾ, ਜਸਪ੍ਰੀਤ ਸਿੰਘ ਰਾਏਪੁਰ, ਇੰਦਰਜੀਤ ਸਿੰਘ ਸਰਪੰਚ ਮਾਮੂਪੁਰ, ਸੁਦੇਸ਼ ਕੁਮਾਰ ਸਰਪੰਚ ਬੈਰੋਂਪੁਰ, ਅਵਤਾਰ ਸਿੰਘ ਸਰਪੰਚ ਭਾਗੋਮਾਜਰਾ, ਰਾਮ ਈਸ਼ਵਰ ਗੋਬਿੰਦਗੜ੍ਹ, ਹਰਿੰਦਰ ਸਿੰਘ ਬੈਰੋਂਪੁਰ, ਮੰਗਤ ਸਿੰਘ ਸਰਪੰਚ ਮੌਜਪੁਰ, ਕੁਸ਼ਲਦੀਪ ਸਿੰਘ ਸਰਪੰਚ ਮਾਣਕਮਾਜਰਾ, ਗੁਲਜ਼ਾਰ ਸਿੰਘ ਢੇਲਪੁਰ ਅਤੇ ਗੁਰਪ੍ਰੀਤ ਸਿੰਘ ਸਰਪੰਚ ਖਾਨਪੁਰ ਬੰਗਰ, ਮਨਪ੍ਰੀਤ ਸਿੰਘ ਟੋਨੀ, ਦਲਬੀਰ ਸਿੰਘ ਮਾਣਕਮਾਜਰਾ ਅਤੇ ਹਰਿੰਦਰ ਸਿੰਘ ਬੈਰੋਂਪੁਰ, ਸਮੇਤ ਇਲਾਕੇ ਦੇ ਹੋਰ ਕਿਸਾਨ ਹਾਜ਼ਰ ਸਨ। ਉਧਰ, ਇਲਾਕੇ ਦੇ ਕਿਸਾਨ ਪਿੰਡ ਬਡਾਲਾ ਨੇੜੇ ਦਿਨ ਰਾਤ ਲੜੀਵਾਰ ਰੇਲ ਪਟੜੀ ਉੱਤੇ ਧਰਨੇ ’ਤੇ ਬੈਠੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ