ਖੇਤੀ ਆਰਡੀਨੈਂਸ: ਯੂਥ ਕਾਂਗਰਸ ਆਗੂ ਕੰਵਰਬੀਰ ਸਿੱਧੂ ਦੀ ਅਗਵਾਈ ਹੇਠ ਵਿਸ਼ਾਲ ਟਰੈਕਟਰ ਰੈਲੀ

ਮੁਹਾਲੀ ਤੋਂ 500 ਤੋਂ ਵੱਧ ਟਰੈਕਟਰਾਂ ਦਾ ਵੱਡਾ ਕਾਫ਼ਲਾ ਦਿੱਲੀ ਲਈ ਰਵਾਨਾ

ਕਿਸਾਨਾਂ ਅਤੇ ਆਮ ਲੋਕਾਂ ਲਈ ਵੀ ਮਾਰੂ ਸਾਬਤ ਹੋਣਗੇ ਖੇਤੀ ਬਿੱਲ: ਬਲਬੀਰ ਸਿੰਘ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਸਤੰਬਰ:
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੁਆਰਾ ਲਿਆਂਦੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਜ਼ਿਲ੍ਹਾ ਮੁਹਾਲੀ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਸਥਾਨਕ ਸੈਕਟਰ-80 ਵਿੱਚ 500 ਤੋਂ ਵੱਧ ਟਰੈਕਟਰਾਂ, ਕਾਂਗਰਸ ਵਰਕਰਾਂ ਅਤੇ ਕਿਸਾਨਾਂ ਦਾ ਵਿਸ਼ਾਲ ਇਕੱਠ ਕੀਤਾ ਗਿਆ। ਇਸ ਰੈਲੀ ਨੂੰ ਦਿੱਲੀ ਲਈ ਰਵਾਨਾ ਕਰਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਉਚੇਚੇ ਤੌਰ ’ਤੇ ਪਹੁੰਚੇ।
ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸਿੱਧੂ ਨੇ ਕਿਹਾ ਕਿ ਜਿਥੇ ਇਹ ਨਵੇਂ ਕਾਨੂੰਨ ਕਿਸਾਨੀ ਨੂੰ ਤਬਾਹ ਕਰਕੇ ਰੱਖ ਦੇਣਗੇ, ਉੱਥੇ ਇਸ ਦਾ ਮੰਡੀ ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰ ਤਬਕਿਆਂ ਤੇ ਮਾਰੂ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਇਹ ਨਵੇਂ ਕਾਨੂੰਨ ਆਮ ਲੋਕਾਂ ਲਈ ਵੀ ਮਹਿੰਗੇ ਸਾਬਤ ਹੋਣਗੇ। ਉਨ੍ਹਾਂ ਅਕਾਲੀ ਲੀਡਰਸ਼ੀਪ ’ਤੇ ਵਰ੍ਹਦਿਆਂ ਕਿਹਾ ਕਿ ਪਹਿਲਾਂ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਨ੍ਹਾਂ ਆਰਡੀਨੈਂਸਾਂ ਦੀ ਖੁਲ੍ਹ ਕੇ ਹਮਾਇਤ ਕਰਦੇ ਸਨ ਪਰ ਕਿਸਾਨਾਂ ਦਾ ਰੋਹ ਵੇਖਣ ਮਗਰੋਂ ਇਸ ਬਿੱਲ ਦਾ ਵਿਰੋਧ ਕਰਨ ਲੱਗੇ ਪਏ। ਉਨ੍ਹਾਂ ਪੁੱਛਿਆ ਕਿ ਜੇ ਅਕਾਲੀ ਆਗੂ ਸੱਚਮੁੱਚ ਇਸ ਬਿੱਲ ਦੇ ਵਿਰੋਧੀ ਸਨ ਤਾਂ ਉਹ ਵਿਧਾਨ ਸਭਾ ਵਿੱਚ ਕਾਂਗਰਸ ਸਰਕਾਰ ਦੁਆਰਾ ਇਨ੍ਹਾਂ ਆਰੀਡੀਨੈਂਸਾਂ ਵਿਰੁਧ ਮਤਾ ਪਾਸ ਕੀਤੇ ਜਾਣ ਸਮੇਂ ਸਦਨ ਵਿੱਚ ਹਾਜ਼ਰ ਕਿਉ ਨਾ ਹੋਏ? ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਹੁਣ ਕੇਂਦਰੀ ਵਜ਼ੀਰੀ ਤੋਂ ਅਸਤੀਫਾ ਦੇ ਕੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ।ਸ੍ਰੀ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਗਿਣਤੀ ਪਹਿਲਾਂ ਹੀ ਘੱਟ ਨਹੀਂ ਸੀ ਕਿ ਹੁਣ ਇਹ ਕਿਸਾਨ ਮਾਰੂ ਬਿੱਲ ਲਿਆ ਕੇ ਅੰਨਦਾਤਾ ਨੂੰ ਤਬਾਹ ਕਰਨ ਦੀ ਕੋਝੀ ਸਾਜ਼ਸ ਰਚੀ ਗਈ ਹੈ।
ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ ਨੇ ਆਖਿਆ ਕਿ ਨਰਿੰਦਰ ਮੋਦੀ ਸਰਕਾਰ ਕਾਰਪੋਰੇਟ ਸੈਕਟਰ ਨੂੰ ਆਜ਼ਾਦੀ ਦੇਣ ਲਈ ਕਿਸਾਨਾਂ ਨੂੰ ਗੁਲਾਮ ਬਣਾਉਣ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਜ਼ਿਲ੍ਹਾ ਯੂਥ ਕਾਂਗਰਸ ਮੁਹਾਲੀ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਭਰਾਵਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਇਸ ਵਿਲੱਖਣ ਪ੍ਰਦਰਸ਼ਨ ਰਾਹੀਂ ਆਪਣੀ ਆਵਾਜ਼ ਮੋਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਾ ਰਹੀ ਹੈ। ਉਨ੍ਹਾਂ ਖੁਦ ਟਰੈਕਟਰ ਚਲਾ ਕੇ ਰੈਲੀ ਦੀ ਅਗਵਾਈ ਕੀਤੀ।
ਜ਼ਿਕਰਯੋਗ ਹੈ ਕਿ ਜਿਸ ਦਿਨ ਤੋਂ ਨਰਿੰਦਰ ਮੋਦੀ ਸਰਕਾਰ ਨੇ ਖੇਤੀ ਸਬੰਧੀ ਇਨ੍ਹਾ ਆਰਡੀਨੈਂਸਾਂ ਨੂੰ ਲਿਆਉਣ ਦੀ ਕਵਾਇਦ ਸੁਰੂ ਕੀਤੀ ਸੀ, ਉਸੇ ਦਿਨ ਤੋਂ ਜਿਲ੍ਹਾ ਯੂਥ ਕਾਂਰਗਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ ਨੇ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨੂੰ ਲਾਮਬੰਦ ਕਰਨ ਸ਼ੁਰੂ ਕਰ ਦਿੱਤਾ ਸੀ।
ਇਸ ਰੈਲੀ ਵਿੱਚ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਬਲਾਕ ਕਾਂਗਰਸ ਦੇ ਪ੍ਰਧਾਨ ਠੇਕੇਦਾਰ ਮੋਹਾਨ ਸਿੰਘ ਬਠਲਾਣਾ, ਪੰਚਾਇਤ ਸੰਮਤੀ ਦੇ ਵਾਇਸ ਚੇਅਰਮੈਨ ਮਨਜੀਤ ਸਿੰਘ ਤੰਗੋਰੀ, ਗੁਰਵਿੰਦਰ ਸਿੰਘ ਬੜੀ ਯੂਥ ਕਾਂਗਰਸ ਆਗੂ, ਹਰਿੰਦਰ ਸਿੰਘ ਜੌਨੀ ਸਰਪੰਚ ਗੁਡਾਣਾ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਬੀ.ਕੇ.ਗੋਇਲ ਸਰਪੰਚ ਮੌਲੀ ਬੈਦਵਾਣ, ਇਸ਼ਪ੍ਰੀਤ ਸਿੰਘ ਸਿੱਧੂ, ਅਵਨੀਤ ਸੰਧੂ, ਪ੍ਰਭਜੋਤ ਸਿੰਘ ਪੂਨਿਆ, ਰਾਹੁਲ ਕਾਲੀਆ, ਜੈਂਟੀ ਸ਼ਰਮਾ, ਚੰਨੀ ਇਕਬਾਲ, ਨਿਤਿਨ, ਰਮਨਦੀਪ ਸਿੰਘ ਸਰਪੰਚ ਸਫੀਪੁਰ, ਰਣਜੀਤ ਸਿੰਘ ਗਿੱਲ ਸਰਪੰਚ ਜਗਤਪੁਰਾ, ਹਰਜੀਤ ਸਿੰਘ ਸਰਪੰਚ ਰੁੜਕਾ, ਗੁਰਵਿੰਦਰ ਸਿੰਘ ਸਰਪੰਚ ਨਡਿਆਲੀ, ਜੱਗੀ ਝਿਊਰਹੇੜੀ, ਨਿਰਮਲ ਸਿੰਘ ਨਿੰਮਾ ਸਰਪੰਚ ਚਿੱਲਾ, ਅਮਰੀਕ ਸਿੰਘ ਸਰਪੰਚ ਕੰਬਾਲਾ, ਰਘਬੀਰ ਸਿੰਘ ਚਾਊਮਾਜਰਾ,ਅੰਮਿਤ ਸਿੰਘ ਪੁਨੀਆ, ਭਗਵੰਤ ਸਿੰਘ ਗੀਗੇਮਾਜਰਾ, ਸਰਬਜੀਤ ਸਿੰਘ, ਕਮਲਪ੍ਰੀਤ ਸਿੰਘ, ਅਮਰੀਕ ਸਿੰਘ, ਹਰਕੰਵਲਪ੍ਰੀਤ ਸਿੰਘ ਬੰਨੀ, ਹਰਜਸ ਸਿੰਘ ਮੌਲੀ ਬੈਦਵਾਣ ਤੋਂ ਇਲਾਵਾ ਕਾਂਗਰਸੀ ਵਰਕਰ, ਕਿਸਾਨ ਆਗੂ ਸ਼ਾਮਲ ਹੋਏ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…