Share on Facebook Share on Twitter Share on Google+ Share on Pinterest Share on Linkedin ਏਜੀਟੀਐਫ਼ ਵੱਲੋਂ ਗੈਂਗਸਟਰ ਸੋਨੂ ਖੱਤਰੀ ਗੈਂਗ ਦਾ ਇੱਕ ਹੋਰ ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ ਜ਼ੀਰਕਪੁਰ ਵਿੱਚ ਵਾਪਰੀ ਮੈਟਰੋ ਪਲਾਜ਼ਾ ਗੋਲੀਬਾਰੀ ਦੀ ਘਟਨਾ ’ਚ ਸ਼ਾਮਲ ਸੀ ਮੁਲਜ਼ਮ: ਡੀਜੀਪੀ ਨਬਜ਼-ਏ-ਪੰਜਾਬ, ਮੁਹਾਲੀ, 12 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਜੰਗ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਸੋਨੂ ਖੱਤਰੀ ਗਿਰੋਹ ਦੇ ਇੱਕ ਹੋਰ ਮੈਂਬਰ ਨੂੰ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਾਜਨ ਗਿੱਲ ਉਰਫ ਗੱਬਰ ਵਾਸੀ ਫਤਿਹ ਨੰਗਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜਲੰਧਰ ਦੀ ਖਾਂਬਰਾ ਕਲੋਨੀ ਵਿੱਚ ਰਹਿੰਦਾ ਹੈ। ਇਹ ਕਾਰਵਾਈ ਏਜੀਟੀਐਫ ਵੱਲੋਂ ਪੈਨ ਇੰਡੀਆ ਆਪਰੇਸ਼ਨ ਤਹਿਤ ਗੈਂਗਸਟਰ ਸੋਨੂ ਖੱਤਰੀ ਗੈਂਗ ਦੇ ਤਿੰਨ ਮੁੱਖ ਸ਼ੂਟਰਾਂ ਨੂੰ ਵਿਦੇਸ਼ੀ .32 ਬੋਰ ਦੇ ਤਿੰਨ ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਚਾਰ ਦਿਨਾਂ ਬਾਅਦ ਕੀਤੀ ਗਈ ਹੈ। ਦੋਸ਼ੀ ਸੁਖਮਨ ਬਰਾੜ ਨੂੰ ਭਾਰਤ-ਨੇਪਾਲ ਬਾਰਡਰ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦਕਿ ਬਾਕੀ ਦੋ ਦੋਸ਼ੀਆਂ ਜਸਕਰਨ ਸਿੰਘ ਉਰਫ ਜੱਸੀ ਅਤੇ ਜੋਗਰਾਜ ਸਿੰਘ ਉਰਫ ਜੋਗਾ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ। ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸ਼ੂਟਰਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਾਜਨ ਗਿੱਲ ਉਰਫ ਗੱਬਰ ਹਾਲ ਹੀ ਵਿੱਚ ਜ਼ੀਰਕਪੁਰ ਵਿਖੇ ਵਾਪਰੇ ਮੈਟਰੋ ਪਲਾਜ਼ਾ ਗੋਲੀ ਕਾਂਡ ਵਿੱਚ ਸ਼ਾਮਲ ਸੀ, ਕਿਉਂਕਿ ਉਸ ਨੇ ਵਿਦੇਸ਼ ਅਧਾਰਤ ਹੈਂਡਲਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ ’ਤੇ ਇਸ ਮਾਮਲੇ ਵਿੱਚ ਤਕਨੀਕੀ ਅਤੇ ਲਾਜਿਸਟਿਕ ਸਹਾਇਤਾ ਮੁਹੱਈਆ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਸੂਹ ਮਿਲਣ ‘ਤੇ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਸਾਜਨ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਆਪਰੇਸ਼ਨ ਦੀ ਅਗਵਾਈ ਕਰ ਰਹੇ ਏਆਈਜੀ ਸੰਦੀਪ ਗੋਇਲ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਜ਼ੀਰਕਪੁਰ ਵਿੱਚ ਧਾਰਾ 307, 506, 34, 427 ਅਤੇ 120-ਬੀ ਅਤੇ ਅਸਲਾ ਐਕਟ ਤਹਿਤ ਬੀਤੀ 21 ਜੁਲਾਈ ਨੂੰ ਪਹਿਲਾਂ ਹੀ ਪਰਚਾ ਦਰਜ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ