nabaz-e-punjab.com

ਜੰਗਲਾਤ ਅਧੀਨ ਖੇਤਰ ਵਧਾਉਣ ਲਈ ਚਾਲੂ ਸਾਲ ਦੌਰਾਨ 2 ਕਰੋੜ ਪੌਦੇ ਲਾਉਣ ਦਾ ਟੀਚਾ: ਸਾਧੂ ਸਿੰਘ ਧਰਮਸੋਤ

ਪੰਜਾਬ ਨੂੰ ਜੰਗਲਾਤ ਸੈਰ ਸਪਾਟਾ ਸੂਬੇ ਵਜੋਂ ਵੀ ਵਿਕਸਤ ਕਰਨ ’ਤੇ ਜ਼ੋਰ, ਖਟਕੜ ਕਲਾਂ ਵਿੱਚ ਸੁੰਦਰ ਪਾਰਕ ਤਿਆਰ ਕਰਨ ਦੀ ਯੋਜਨਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਜੁਲਾਈ:
ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ‘ਗਰੀਨ ਮਿਸ਼ਨ’ ਤਹਿਤ ਪੰਜਾਬ ਨੂੰ ਮੁੜ ਤੋਂ ਹਰਾ ਭਰਾ ਕਰਨ ਲਈ ਚਾਲੂ ਸਾਲ ਦੌਰਾਨ ਸੂਬੇ ਭਰ ’ਚ 2 ਕਰੋੜ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਇੱਕ ਮੀਟਿੰਗ ਮਗਰੋਂ ਸ. ਧਰਮਸੋਤ ਨੇ ਕਿਹਾ ਕਿ ਜੰਗਲਾਤ ਵਿਭਾਗ ਇੱਕ ਯੋਜਨਾ ’ਤੇ ਕੰਮ ਕਰ ਰਿਹਾ ਹੈ ਜਿਸ ਤਹਿਤ ਸੜਕਾਂ ਦੇ ਆਲੇ-ਦੁਆਲੇ ਖਾਲੀ ਪਈ ਜਗ੍ਹਾ ਨੂੰ ਐਕਵਾਇਰ ਕਰਕੇ, ੳੱੁਥੇ ਪੌਦੇ ਲਗਾ ਕੇ ਸੰਬੰਧਤ ਪੰਚਾਇਤਾਂ ਅਤੇ ਸਕੂਲਾਂ ਦੇ ਸਪੁਰਦ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦੀ ਬਕਾਇਦਾ ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਨੇ ਇਸ ਮੁਹਿੰਮ ਲਈ ਪੰਚਾਇਤਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਹਿਲਕਦਮੀ ਕਰਦਿਆਂ ਉਨ੍ਹਾਂ ਖਾਲੀ ਥਾਵਾਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿੱਥੇ ਪੌਦੇ ਲਗਾ ਕੇ ਜੰਗਲ ਵਿਕਸਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਬੋਹਰ ਅਤੇ ਫਾਜ਼ਿਲਕਾ ਖੇਤਰ ’ਚ ਖਾਲੀ ਜਗ੍ਹਾ ਨੂੰ ਇਸ ਮਕਸਦ ਲਈ ਵਰਤੇ ਜਾਣ ’ਤੇ ਵਿਚਾਰ ਕੀਤੀ ਜਾ ਰਹੀ ਹੈ।
ਪੰਜਾਬ ਨੂੰ ਜੰਗਲਾਤ ਸੈਰ ਸਪਾਟਾ ਸੂਬੇ ਵਜੋਂ ਵੀ ਵਿਕਸਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਨਾਭਾ ਵਿਖੇ ਇੱਕ ਸੁੰਦਰ ਪਾਰਕ ਤਿਆਰ ਕੀਤੀ ਗਈ ਹੈ। ਇਸੇ ਤਰ੍ਹਾਂ ਬਲਾਚੌਰ ਵਿਖੇ ਵੀ ਕੱੁਝ ਖੇਤਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਜਿੱਥੇ ਸੁੰਦਰ ਪਾਰਕ ਬਣਾਈ ਜਾਵੇਗੀ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਵੀ ਸੁੰਦਰ ਪਾਰਕ ਤਿਆਰ ਕਰਨ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਢੁਕਵੇਂ ਜੰਗਲਾਤ ਸਥਾਨਾਂ ਦਾ ਸਰਵੇਖਣ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।
ਸ੍ਰੀ ਧਰਮਸੋਤ ਨੇ ਕਿਹਾ ਕਿ ਇੱਕ ਨਵੀਂ ਯੋਜਨਾ ਤਹਿਤ ਭਵਿੱਖ ਵਿੱਚ ਪੌਦੇ ਘੱਟੋ-ਘੱਟ 4-5 ਫੁੱਟ ਲੰਮੇ ਬੂਟੇ ਲਗਾਏ ਜਾਣਗੇ ਤਾਂ ਜੋ ਛੋਟੇ ਪੌਦਿਆਂ ਨੂੰ ਜਾਨਵਰਾਂ ਅਤੇ ਆਵਾਜਾਈ ਨਾਲ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਇਸ ਸਾਰੇ ਜੰਗਲਾਤ ਵਿਭਾਗ ਦੀਆਂ ਸਮੂਹ ਨਰਸਰੀਆਂ ਨੂੰ ਕਿਹਾ ਗਿਆ ਹੈ ਭਵਿੱਖ ’ਚ ਬੂਟਿਆਂ ਦੀ ਪਲਾਂਟੇਸ਼ਨ ਕਰਨ ਮੌਕੇ ਪੌਦੇ ਦੀ ਲੰਬਾਈ 4-5 ਫੁੱਟ ਜ਼ਰੂਰ ਹੋਵੇ ਤਾਂ ਜੋ ਪੌਦੇ ਛੇਤੀ ਤਿਆਰ ਹੋਣ ਤੇ ਪੌਦਿਆਂ ਦੇ ਸੁੱਕਣ ਤੇ ਖ਼ਤਮ ਹੋਣ ਦੀਆਂ ਸੰਭਾਵਨਾਵਾਂ ਘੱਟਣ।
ਸ੍ਰੀ ਧਰਮਸੋਤ ਨੇ ਦੱਸਿਆ ਕਿ ਸਾਡੀ ਸਰਕਾਰ ਨੇ 2017-18 ਦੌਰਾਨ ਲਗਭੱਗ 8000 ਹੈਕਟੇਅਰ ਰਕਬੇ ’ਤੇ ਰੁੱਖ ਲਗਾਉਣ ਦੀ ਮੁਹਿੰਮ ਆਰੰਭ ਕੀਤੀ ਹੈ ਤਾਂ ਜੋ ਵਾਤਾਵਰਣ ਸੰਤੁਲਨ ਅਤੇ ਜੰਗਲੀ ਜੀਵਾਂ ਲਈ ਸੁਰੱਖਿਅਤ ਰੱਖਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਜੰਗਲਾਤ, ਜੰਗਲੀ ਜੀਵਾਂ ਅਤੇ ਵਾਤਾਵਰਣ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮੱਤੇਵਾੜਾ, ਲੁਧਿਆਣਾ ਵਿਖੇ ਇੱਕ ਨੇਚਰ ਪਾਰਕ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਸ੍ਰੀ ਕੁਲਦੀਪ ਕੁਮਾਰ, ਮੁੱਖ ਵਣਪਾਲ ਸ੍ਰੀ ਧਰਮਿੰਦਰ ਸ਼ਰਮਾ, ਵਣਪਾਲ ਦੱਖਣੀ ਸਰਕਲ ਸ੍ਰੀਮਤੀ ਸ਼ੈਲੇਂਦਰ ਕੌਰ, ਵਣ ਮੰਡਲ ਅਫ਼ਸਰ ਸ. ਚਰਨਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…