Share on Facebook Share on Twitter Share on Google+ Share on Pinterest Share on Linkedin ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋ ਵਾਤਾਵਰਨ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਦਾ ਵਿਸੇਸ਼ ਸਨਮਾਨ ਕੀਤਾ ਜਾਵੇਗਾ: ਪੀਰ ਮੁਹੰਮਦ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਪੀਰ ਮੁਹੰਮਦ ਨੇ ਬਲਬੀਰ ਸਿੰਘ ਸੀਚੇਵਾਲ ਨਾਲ ਮੀਟਿੰਗ ਮਗਰੋਂ ਲਿਆ ਫੈਸਲਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਜੁਲਾਈ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਸਝ ਕਰਨੈਲ ਸਿੰਘ ਪੀਰਮੁਹੰਮਦ ਅਤੇ ਫੈਡਰੇਸ਼ਨ ਪ੍ਰਧਾਨ ਸਝ ਜਗਰੂਪ ਸਿੰਘ ਚੀਮਾ, ਹੋਦ ਚਿੱਲੜ ਸਿੱਖ ਇਨਸਾਫ਼ ਕਮੇਟੀ ਦੇ ਪ੍ਰਧਾਨ ਭਾਈ ਦਰਸਨ ਸਿੰਘ ਘੋਲੀਆ ਨੇ ਕਿਹਾ ਹੈ ਕਿ ਸੰਗਤਾਂ ਦੁਆਰਾ ਕੀਤੀ ਗਈ ਅਣਥੱਕ ਕਾਰਸੇਵਾ ਦੀ ਅਦੁੱਤੀ ਮਿਸਾਲ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਨੇ 21 ਸਾਲ ਦਾ ਲੰਮਾਂ ਸਫ਼ਰ ਪੂਰਾ ਕਰ ਲਿਆ ਹੈ। ਕਰਨੈਲ ਸਿੰਘ ਪੀਰ ਮੁਹੰਮਦ ਨੇ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਵਾਤਾਵਰਨ ਬਚਾਓ ਮੁਹਿੰਮ ਤਹਿਤ ਖੁੱਲ੍ਹ ਕੇ ਵਿਚਾਰਾਂ ਕੀਤੀਆਂ। ਇਸ ਮੌਕੇ ਦਰਸ਼ਨ ਸਿੰਘ ਘੋਲੀਆ ਵੀ ਹਾਜ਼ਰ ਸਨ। ਉਹਨਾਂ ਕਿਹਾ ਕਿ ਕਿਸੇ ਨਦੀਂ ਨੂੰ ਸੰਗਤਾਂ ਦੇ ਸਹਿਯੋਗ ਨਾਲ ਸਾਫ਼ ਕਰਕੇ ਉਸ ਦੀ ਨਿਰਮਲਧਾਰਾ ਨੂੰ ਮੁੜ ਵੱਗਣ ਲਾਉਣ ਦੀ ਇਹ ਪਹਿਲੀ ਮਿਸਾਲ ਹੈ। ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਅਗਵਾਈ ਹੇਠ ਚੱਲ ਰਹੀ ਇਸ ਕਾਰ ਸੇਵਾ ਦੌਰਾਨ ਬਹੁਤ ਸਾਰੀਆਂ ਚਨੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਸੰਗਤਾਂ ਦੇ ਸਿਰਾਂ ’ਤੇ ਰਹਿਬਰ ਗੁਰੂ ਨਾਨਕ ਦੇਵ ਜੀ ਦਾ ਹੱਥ ਸੀ। ਕਾਰ ਸੇਵਾ ਨਾਲ ਅਲੋਪ ਹੋ ਰਹੀ ਸਿੱਖੀ ਦੀ ਧ੍ਰੋਹਰ ਕਾਲੀ ਵੇਈਂ ਨੂੰ ਆਉਣ ਵਾਲੀਆਂ ਪੀੜੀਆਂ ਲਈ ਸਾਂਭ ਕੇ ਰੱਖਣ ਦਾ ਨਿਸ਼ਾਨਾ ਪੂਰਾ ਕੀਤਾ ਗਿਆ। ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਨਾਲ ਸੁਲਤਾਨਪੁਰ ਲੋਧੀ ਵਰਗੀ ਇਤਿਹਾਸਕ ਨਗਰੀ ਦਾ ਨਾਂਅ ਮੁੜ ਦੁਨੀਆਂ ਦੇ ਨਕਸ਼ੇ ’ਤੇ ਸੁਨਹਿਰੀ ਹੋ ਕੇ ਚਮਕਿਆ ਹੈ। ਇਸ ਦਾ ਸਿਹਰਾ ਸਮੁੱਚੀ ਗੁਰਸੰਗਤ ਸਿਰ ਬੱਝਦਾ ਹੈ। ਪਵਿੱਤਰ ਵੇਈਂ ਦੀ 21ਵੀਂ ਵਰ੍ਹੇਗੰਢ ਮੌਕੇ ਪੰਜਾਬ ਨੂੰ ਵਾਤਾਵਰਨ ਪੱਖ ਤੋਂ ਕਿਵੇਂ ਹੋਰ ਬੇਹਤਰ ਬਣਾਇਆ ਜਾਵੇ? ਇਸ ਬਾਰੇ ਵਿਚਾਰਾਂ ਕੀਤੀਆਂ ਜਾਣਗੀਆ। ਬਹੁਤ ਜਲਦੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਜੀ ਦਾ ਵਿਸੇਸ਼ ਸਨਮਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ