Share on Facebook Share on Twitter Share on Google+ Share on Pinterest Share on Linkedin ਅਜੀਤ ਕਰਮ ਸਿੰਘ ਇੰਟਰਨੈਸ਼ਨਲ ਸਮਾਰਟ ਸਕੂਲ ਨੇ ਆਨਲਾਈਨ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ: ਇੱਥੋਂ ਦੇ ਅਜੀਤ ਕਰਮ ਸਿੰਘ ਇੰਟਰਨੈਸ਼ਨਲ ਸਮਾਰਟ ਸਕੂਲ ਵਿਖੇ ਆਨਲਾਈਨ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਸ਼ਬਦ ਪੜ੍ਹੇ ਅਤੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਪੋ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸਟਾਫ਼ ਅਤੇ ਵਿਦਿਆਰਥੀਆਂ ਨੇ ਕਰੋਨਾ ਮਹਾਮਾਰੀ ਨੂੰ ਖ਼ਤਮ ਕਰਨ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ। ਸਕੂਲੀ ਬੱਚਿਆਂ ਦੇ ਮਾਤਾ-ਪਿਤਾ ਵੀ ਇਸ ਅਰਦਾਸ ਵਿੱਚ ਸ਼ਾਮਲ ਹੋਏ। ਇਸ ਮੌਕੇ ਸਕੂਲ ਦੇ ਐਸੋਸੀਏਟ ਡਾਇਰੈਕਟਰ ਪਰਨਿਕਾ ਸਿੰਘ ਨੇ ਸਕੂਲੀ ਬੱਚਿਆਂ ਦਾ ਹੌਸਲਾ ਵਧਾਇਆ ਅਤੇ ਉਨ੍ਹਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰਜਮਿੰਦਰ ਕੌਰ ਜੇਤਲਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਇਆ ਅਤੇ ਸੇਵਾ ਭਾਵਨਾ ਨਾਲ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ