Nabaz-e-punjab.com

ਅਕਾਲੀ ਦਲ ਦੇ ਕੌਂਸਲਰਾਂ ਵੱਲੋਂ ਸੰਸਦ ਮੈਂਬਰ ਚੰਦੂਮਾਜਰਾ ਦੀ 5 ਸਾਲਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ:
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੌਜੂਦਾ ਮੈਂਬਰ ਲੋਕ ਸਭਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਪਿਛਲੇ ਕਾਰਜਕਾਰ ਦੌਰਾਨ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਸਿਰਤੋੜ ਯਤਨ ਕੀਤੇ ਅਤੇ ਜਿਨ੍ਹਾਂ ਵਿੱਚ ਉਹ ਸਫਲ ਵੀ ਹੋਏ ਅਤੇ ਹਲਕੇ ਲਈ ਕਈ ਵੱਡੇ ਪ੍ਰਾਜੈਕਟ ਲੈ ਕੇ ਆਏ ਇਹ ਗੱਲ ਅੱਜ ਇੱਥੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਅਕਾਲੀ ਕੌਂਸਲਰ ਕੰਵਲਜੀਤ ਸਿੰਘ ਰੂਬੀ, ਜ਼ਿਲ੍ਹਾ ਇਸਤਰੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਯੂਥ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਰਮਿੰਦਰ ਸਿੰਘ ਸੋਹਣਾ ਨੇ ਕਹੀ
ਇਨਾਂ ਨੇ ਕਿਹਾ ਕਿ ਪ੍ਰੋਫੈਸਰ ਚੰਦੂਮਾਜਰਾ ਦੀਆਂ ਕੋਸਿਸ਼ਾ ਸਦਕਾ ਮੁਹਾਲੀ ਜ਼ਿਲ੍ਹੇ ਲਈ ਗੈਸ ਪਾਈਪਲਾਈਨ ਦਾ ਪ੍ਰਾਜੈਕਟ ਆਉਣਾ ਜਿਸ ਨਾਲ ਘਰੇਲੂ ਅੌਰਤਾਂ ਨੂੰ ਗੈਸ ਵਿੱਚ ਮਿਲਣ ਵਿੱਚ ਸਹੂਲਤ ਮਿਲੇਗੀ ਉਨ੍ਹਾਂ ਕਿਹਾ ਕਿ ਇਲਾਕੇ ਤੇ ਹਲਕੇ ਭਰ ਦੀਆਂ ਸੜਕਾਂ ਨੂੰ ਚੌੜਾ ਕਰਨ ਦੇ ਲਈ ਅਤੇ ਲਿੰਕ ਸੜਕਾਂ ਦੀ ਮੁਰੰਮਤ ਕਰਨ ਦੇ ਲਈ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕਾਂ ਦੇ ਮਸਲੇ ਤੁਰੰਤ ਹੱਲ ਕਰਨ ਨੂੰ ਪਹਿਲ ਦਿੱਤੀ। ਮੁਹਾਲੀ ਵਿੱਚ ਗੰਦੇ ਨਾਲੇ ਦੀ ਸਮੱਸਿਆ ਨੂੰ ਹੱਲ ਕਰਨ ਦੇ ਲਈ ਚੰਦੂਮਾਜਰਾ ਨੇ ਲੋਕਾਂ ਦੀ ਇਸ ਸਮੱਸਿਆ ਦਾ ਪੱਕਾ ਹੱਲ ਕਰਵਾਇਆ ਲਾਈਬਰੇਰੀਆਂ,ਕਸਰਤ ਕਰਨ ਲਈ ਉਪਨ ਜਿੰਮ, ਵਾਟਰ ਟੈਂਕਰ ਆਦਿ ਜਿਸਦੇ ਲਈ ਉਹ ਜਿੱਥੇ ਵਧਾਈ ਦੇ ਪਾਤਰ ਹਨ ਉੱਥੇ ਸਾਡੀ ਸਭਨਾਂ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਵੀ ਪ੍ਰੈਮ ਸਿੰਘ ਚੰਦੂਮਾਜਰਾ ਨੂੰ ਫਿਰ ਤੋਂ ਆਪਣੇ ਲੋਕ ਸਭਾ ਹਲਕੇ ਦਾ ਉਮੀਦਵਾਰ ਚੁਣ ਕੇ ਪਾਰਲੀਮੈਂਟ ਵਿਚ ਭੇਜਣ ।ਅੱਜ ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਵੱਲੋਂ ਪ੍ਰੋਫੈਸਰ ਚੰਦੂਮਾਜਰਾ ਨੂੰ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਭ ਤੋਂ ਫਿਰ ਤੋਂ ਅਕਾਲੀ ਭਾਜਪਾ ਗੱਠਜੋੜ ਦੀ ਟਿਕਟ ਦੇ ਕੇ ਐਲਾਨਾਂ ਨਾਲ ਇਲਾਕੇ ਭਰ ਦੇ ਲੋਕਾਂ ਵਿੱਚ ਜੋਸ਼ ਅਤੇ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਅਕਾਲੀ ਕੌਂਸਲਰ ਜਸਵੀਰ ਕੌਰ ਅੱਤਲੀ, ਕਮਲਜੀਤ ਕੌਰ ਸੋਹਾਣਾ, ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…